Saturday, May 04, 2024  

ਪੰਜਾਬ

ਬਸਪਾ ਵਲੋਂ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਜਨੋਤਰਾ ਜੀ ਹੋਣਗੇ

April 20, 2024
ਚੰਡੀਗੜ੍ਹ/ਜਲੰਧਰ 20ਅਪ੍ਰੈਲ

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਤੇ ਸ਼੍ਰੀ ਵਿਪੁਲ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਸ਼੍ਰੀ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਜੀ ਹੋਣਗੇ। ਕੇਂਦਰੀ ਕੋਆਰਡੀਨੇਟਰ ਸ਼੍ਰੀ ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਜੀ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਸ ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਜੀ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ। ਸ ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਸ੍ਰੀ ਧਰਮ ਚੰਦ ਜੀ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਸੱਤ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਪੰਜ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਪ੍ਰਮੁੱਖ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ