Saturday, July 27, 2024  

ਪੰਜਾਬ

ਰਿਕਸ਼ੇ 'ਤੇ ਜਾ ਰਹੀ ਅਧਿਆਪਕਾ ਦੀ ਗਰਦਨ 'ਤੇ ਚਾਕੂ ਰੱਖ ਕੇ ਝਪਟਮਾਰਾਂ ਨੇ ਖੋਹੀ ਸੋਨੇ ਦੀ ਚੈਨੀ

April 22, 2024
ਸ੍ਰੀ ਫ਼ਤਹਿਗੜ੍ਹ ਸਾਹਿਬ/ 22 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਸਰਹਿੰਦ ਵਿਖੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਇੱਕ ਸਕੂਲ ਅਧਿਆਪਕਾ ਨੂੰ ਜ਼ਖਮੀ ਕਰਕੇ ਉਸਦੀ ਸੋਨੇ ਦੀ ਚੈਨੀ ਖੋਹ ਲੈ ਜਾਣ ਦੀ ਸੂਚਨਾ ਹੈ।ਵਰਿੰਦਰ ਅਰੋੜਾ ਵਾਸੀ ਹਮਾਯੂੰਪੁਰ ਸਰਹਿੰਦ ਨੇ ਦੱਸਿਆ ਕਿ ਉਹ ਇੱਕ ਸਰਕਾਰੀ ਸਕੂਲ 'ਚ ਅਧਿਆਪਕਾ ਵਜੋਂ ਕੰਮ ਕਰਦੀ ਹੈ ਤੇ ਬੀਤੇ ਕੱਲ੍ਹ ਸ਼ਾਮ ਕਰੀਬ ਪੰਜ ਵਜੇ ਉਹ ਸਰਹਿੰਦ ਜੀ.ਟੀ. ਰੋਡ ਤੋਂ ਰਿਕਸ਼ੇ 'ਚ ਬੈਠ ਕੇ ਆਪਣੇ ਘਰ ਨੂੰ ਜਾ ਰਹੀ ਸੀ ਤਾਂ ਹਮਾਯੂੰਪੁਰ ਦੇ ਸੇਵਾ ਕੇਂਦਰ ਕੋਲ ਪਹੁੰਚਣ 'ਤੇ ਪਿੱਛੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ 'ਚੋਂ ਪਿੱਛੇ ਬੈਠੇ ਸਰਦਾਰ ਨੌਜਵਾਨ ਨੇ ਕੋਲ ਆ ਕੇ ਚਾਕੂ ਉਸਦੀ ਗਰਦਨ 'ਤੇ ਰੱਖ ਦਿੱਤਾ ਤੇ ਗਲੇ 'ਚ ਪਾਈ ਸੋਨੇ ਦੀ ਚੈਨੀ ਖੋਲ੍ਹ ਕੇ ਉਸਦੇ ਹਵਾਲੇ ਕਰਨ ਦੀ ਮੰਗ ਕੀਤੀ ਤੇ ਜਦੋਂ ਉਸਨੇ ਚੈਨੀ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਕਤ ਨੌਜਵਾਨਾਂ ਨੇ ਧੱਕਾਮੁੱਕੀ ਕਰਦੇ ਹੋਏ ਉਸਦੀ ਚੈਨੀ ਖੋਹ ਲਈ ਤੇ ਫਰਾਰ ਹੋ ਗਏ।ਪੀੜਤਾ ਦੇ ਪਤੀ ਜਸਵੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੀ ਪੁਲਿਸ ਨੂੰ ਇਸ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਵਾਰਦਾਤ ਵਾਲੀ ਜਗ੍ਹਾ ਨੇੜੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ 'ਚ ਦੋ ਸ਼ੱਕੀ ਨੌਜਵਾਨ ਰਿਕਸ਼ੇ ਦਾ ਪਿੱਛਾ ਕਰਦੇ ਹੋਏ ਦਿਖਾਈ ਦੇ ਰਹੇ ਹਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ