Saturday, July 27, 2024  

ਪੰਜਾਬ

26 ਅਪ੍ਰੈਲ ਤੱਕ ਮਨਾਇਆ ਜਾਵੇਗਾ "ਮਲੇਰੀਆ ਵਿਰੋਧੀ ਹਫਤਾ" : ਡਾ. ਦਵਿੰਦਰਜੀਤ ਕੌਰ

April 22, 2024

ਸ੍ਰੀ ਫ਼ਤਹਿਗੜ੍ਹ ਸਾਹਿਬ/22 ਅਪ੍ਰੈਲ
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਵਿੱਚ ਮਲੇਰੀਆ ਐਲੀਮੀਨੇਸ਼ਨ ਪ੍ਰੋਗਰਾਮ ਨੂੰ ਮੁੱਖ ਰੱਖਦੇ ਹੋਏ ਜਿਲੇ ਅੰਦਰ 22 ਤੋਂ 26 ਅਪ੍ਰੈਲ ਤੱਕ "ਮਲੇਰੀਆ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਡਾ. ਦਵਿੰਦਰਜੀਤ ਕੌਰ ਨੇ ਮਲੇਰੀਆ ਵਿਰੋਧੀ ਜਾਗਰੂਕਤਾ ਪੋਸਟਰ ਜਾਰੀ ਕਰਦਿਆਂ ਕੀਤੀ। ਇਸ ਮੌਕੇ ਤੇ ਸਿਵਲ ਸਰਜਨ ਨੇ ਕਿਹਾ ਕਿ ਇਸ ਮਲੇਰੀਆ ਵਿਰੋਧੀ ਹਫਤੇ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲੇ ਦੇ ਸਾਰੇ ਭੱਠਿਆਂ ,ਪਥੇਰਾ, ਪ੍ਰਵਾਸੀ ਆਬਾਦੀ ਅਤੇ ਸਲੱਮ ਏਰੀਏ ਵਿੱਚ ਮਲੇਰੀਏ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ  ਅਤੇ ਫੀਵਰ ਸਰਵੇ ਕੀਤਾ ਜਾਵੇਗਾ, ਸਰਵੇ ਦੌਰਾਨ ਹਰੇਕ ਬੁਖਾਰ ਵਾਲੇ ਮਰੀਜ਼ਾਂ ਦਾ ਆਰ.ਡੀ.ਟੀ (ਰੈਪਿਡ ਡਾਇਗਨੋਸਟਿਕ ਟੈਸਟ) ਕਿੱਟ ਦੁਆਰਾ ਟੈਸਟ ਕਰਕੇ ਮੌਕੇ ਤੇ ਹੀ ਤੁਰੰਤ ਰਿਪੋਰਟ ਦਿੱਤੀ ਜਾਵੇ ਅਤੇ ਪਾਜ਼ਿਟਿਵ ਪਾਏ ਜਾਣੇ ਵਾਲੇ ਮਰੀਜ਼ਾਂ ਦੇ ਅਗਲੇ ਟੈਸਟ ਕਰਵਾਕੇ ਜਲਦੀ ਤੋਂ ਜਲਦੀ ਇਲਾਜ਼ ਸ਼ੁਰੂ ਕੀਤਾ ਜਾਵੇਗਾ। ਜਿਲਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਹ ਮਲੇਰੀਆ ਵਿਰੋਧੀ ਹਫਤਾ  ਮਣਾਉਣ ਸਬੰਧੀ ਜਿਲੇ ਅੰਦਰ 51 ਟੀਮਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਜਿਸ ਤਹਿਤ ਚਨਾਥਲ ਬਲਾਕ ਅਧੀਨ 16, ਸੰਘੋਲ ਬਲਾਕ ਅਧੀਨ 16 ਅਤੇ ਨੰਦਪੁਰ ਕਲੋੜ ਬਲਾਕ ਅਧੀਨ 19 ਟੀਮਾਂ ਕੰਮ ਕਰਨਗੀਆਂ ।ਉਹਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਮਲਟੀ ਪਰਪਜ ਹੈਲਥ ਸੁਪਰਵਾਈਜ਼ਰ,ਮੇਲ ਇਹਨਾਂ ਟੀਮਾਂ ਦੀ ਬਲਾਕ ਪੱਧਰ ਤੇ ਸੁਪਰਵੀਜ਼ਨ ਕਰਨਗੇ, ਜਦਕਿ ਜ਼ਿਲ੍ਹਾ ਪੱਧਰ ਤੋਂ ਸੁਪਰਵਾਈਜਰੀ ਟੀਮਾਂ ਇਸ ਸਮੁੱਚੇ ਕੰਮ ਦੀ ਸੁਪਰਵੀਜ਼ਨ ਕਰਨਗੀਆਂ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਜਿਲਾ ਹਸਪਤਾਲ ਡਾ. ਬਲਕਾਰ ਸਿੰਘ, ਜਿਲਾ ਐਪੀਡਿਮੋਲੋਜਿਸਟ ਡਾ. ਦੀਪਤੀ, ਜਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਜਸਵਿੰਦਰ ਕੌਰ, ਸਟੈਨੋ ਬਲਜੀਤ ਕੌਰ, ਬੀਈਈ ਮਹਾਂਵੀਰ ਸਿੰਘ, ਸਿਹਤ ਸੁਪਰਵਾਈਜ਼ਰ ਇੰਦਰਜੀਤ ਸਿੰਘ ਐਲਟੀ ਹਰਵਿੰਦਰ ਕੌਰ, ਮਨਦੀਪ ਕੌਰ, ਮਾਨਵ ਸ਼ਾਹ , ਧਰਮ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ