Saturday, July 27, 2024  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਸ਼ਾਰਟ ਟਰਮ ਕੋਰਸ ਸ਼ੁਰੂ

April 22, 2024

ਸ੍ਰੀ ਫ਼ਤਹਿਗੜ੍ਹ ਸਾਹਿਬ/22 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਮਾਤਾ ਗੁਜਰੀ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨੇ ਬਾਰ੍ਹਵੀਂ ਵਿੱਚ ਦਾਖਲ ਅਤੇ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਕੰਪਿਊਟਰ ਸਕਿੱਲਜ਼ ਐਨਹਾਂਸਮੈਂਟ ਅਤੇ ਏ.ਆਈ. ਐਪਲੀਕੇਸ਼ਨਜ਼' ਵਿਸ਼ੇ 'ਤੇ 12 ਦਿਨਾਂ ਦਾ ਸ਼ਾਰਟ ਟਰਮ ਕੋਰਸ ਸ਼ੁਰੂ ਕੀਤਾ ਗਿਆ ਜੋ ਤਕਨੀਕੀ ਮੁਹਾਰਤ, ਕੰਪਿਊਟਰ ਹੁਨਰ ਅਤੇ ਆਰਟੀਫੀਸ਼ੀਅਲ ਇੰਨਟੈਲੀਜੈਂਸ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਏਗਾ।ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਕੋਰਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਕੋਰਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੰਪਿਊਟਰ ਵਿਸ਼ੇ 'ਤੇ ਬੁਨਿਆਦੀ ਗਿਆਨ ਦੇਣਾ ਹੈ ਜਿਸ ਦੌਰਾਨ ਵਿਦਿਆਰਥੀ ਕੰਪਿਊਟਰ ਦੇ ਮੁੱਢਲੇ ਕਾਰਜਾਂ, ਸਿਧਾਂਤਾਂ ਅਤੇ ਵਿਸ਼ੇਸ਼ਤਾਵਾਂ ਨੂੰ ਜਾਣ ਸਕਣਗੇ ਅਤੇ ਵੱਖ-ਵੱਖ ਉਪਯੋਗੀ ਸਾਫਟਵੇਅਰਾਂ ਅਤੇ ਹਾਰਡਵੇਅਰਾਂ ਦਾ ਅਧਿਐਨ ਵੀ ਕਰ ਸਕਣਗੇ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕਰਦਿਆਂ ਦੱਸਿਆ ਕਿ ਇਸ ਕੋਰਸ ਦੌਰਾਨ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਦੀਆਂ ਵਧਦੀਆਂ ਮੰਗਾਂ ਅਨੁਸਾਰ ਤਿਆਰ ਕੀਤੇ ਗਏ ਵਿਸ਼ਿਆਂ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਜ਼ਰੂਰੀ ਗਿਆਨ ਅਤੇ ਹੁਨਰ ਪ੍ਰਦਾਨ ਕਰਨ ਵਿੱਚ ਅਜਿਹੇ ਉਸਾਰੂ ਵਿੱਦਿਅਕ ਕੋਰਸਾਂ ਦੀ ਵਡਮੁੱਲੀ ਭੂਮਿਕਾ ਨੂੰ ਉਜਾਗਰ ਕੀਤਾ। ਕੋਰਸ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੋਰਸ ਦੌਰਾਨ ਵਿਦਿਆਰਥੀ ਇੰਟਰਨੈਟ ਸਰਫਿੰਗ ਟਿਪਸ ਅਤੇ ਟ੍ਰਿਕਸ, ਹਾਰਡਵੇਅਰ ਅਤੇ ਨੈੱਟਵਰਕ ਸੁਰੱਖਿਆ, ਪ੍ਰਭਾਵਸ਼ਾਲੀ ਪੇਸ਼ਕਾਰੀਆਂ, ਸੌਫਟਵੇਅਰ ਇਨਸਟਾਲੇਸ਼ਨ, ਪ੍ਰੋਗਰਾਮਿੰਗ ਫੰਡਾਮੈਂਟਲਜ਼, ਸ਼ਖ਼ਸੀਅਤ ਉਸਾਰੀ, ਆਰਟੀਫੀਸ਼ੀਅਲ ਇੰਟੈਲੀਜੈਂਸ ਐਪਲੀਕੇਸ਼ਨਾਂ ਆਦਿ ਵਿਹਾਰਕ ਵਿਸ਼ਿਆਂ ਸਬੰਧੀ ਜਾਣਕਾਰੀ ਹਾਸਲ ਕਰ ਸਕਣਗੇ।ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡਾ. ਨਵਦੀਪ ਸਿੰਘ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਫੈਕਲਟੀ ਮੈਂਬਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ