Tuesday, May 07, 2024  

ਚੰਡੀਗੜ੍ਹ

ਲੋਕ ਸਭਾ ਚੋਣਾਂ-2024 : ਕਾਂਗਰਸ ਨੇ ਪੰਜਾਬ ’ਚ 2 ਔਰਤ ਉਮੀਦਵਾਰਾਂ ਸਣੇ 7 ਉਮੀਦਵਾਰ ਐਲਾਨੇ

April 22, 2024

ਵੀ .ਪੀ. ਸਿੰਘ ਨਾਗਰਾ
ਚੰਡੀਗੜ੍ਹ/22 ਅਪ੍ਰੈਲ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪੰਜਾਬ ਦੇ 2 ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਵੀ ਸ਼ਾਮਲ ਹੈ। ਪਾਰਟੀ ਵੱਲੋਂ ਇਸ ਵਾਰ ਮਹਿਲਾ ਉਮੀਦਵਾਰਾਂ ’ਤੇ ਦਾਅ ਖੇਡਿਆ ਗਿਆ ਹੈ। ਪਾਰਟੀ ਨੇ ਫ਼ਰੀਦਕੋਟ ਹਲਕੇ ਤੋਂ ਸਾਂਸਦ ਮੁਹੰਮਦ ਸਦੀਕ ਦੀ ਟਿਕਟ ਕੱਟ ਦਿੱਤੀ ਹੈ ਤੇ ਅਮਰਜੀਤ ਕੌਰ ਸਾਹੋਕੇ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ। ਜਦਕਿ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਾਰ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਮੁਹੰਮਦ ਸਦੀਕ ਫਰੀਦਕੋਟ ਤੋਂ ਮੌਜੂਦਾ ਸਾਂਸਦ ਹਨ ਤੇ ਉਨ੍ਹਾਂ ਦੀ ਥਾਂ ਇਸ ਵਾਰ ਮਹਿਲਾ ਉਮੀਦਵਾਰ ਦੇ ਨਾਂ ’ਤੇ ਦਾਅ ਖੇਡਿਆ ਗਿਆ ਹੈ। ਫ਼ਰੀਦਕੋਟ ਹਲਕੇ ਤੋਂ ਹੁਣ ਕਾਂਗਰਸ ਦੇ ਅਮਰਜੀਤ ਕੌਰ ਸਾਹੋਕੇ, ‘ਆਪ’ ਦੇ ਕਰਮਜੀਤ ਅਨਮੋਲ, ਭਾਜਪਾ ਦੇ ਹੰਸ ਰਾਜ ਹੰਸ, ਜਦਕਿ ਅਕਾਲੀ ਦਲ ਦੇ ਰਾਜਵਿੰਦਰ ਸਿੰਘ ਵਿਚਾਲੇ ਮੁਕਾਬਲਾ ਦੇਖਣ ਨੂੰ ਮਿਲੇਗਾ। ਉੱਥੇ ਹੀ ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸੀ ਮਹਿਲਾ ਉਮੀਦਵਾਰ ਯਾਮਿਨੀ ਗੋਮਾਰ ਅਕਾਲੀ ਦਲ ਦੇ ਸੋਹਣ ਸਿੰਘ ਠੰਡਲ, ਭਾਜਪਾ ਦੇ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਤੇ ‘ਆਪ’ ਦੇ ਰਾਜਕੁਮਾਰ ਚੱਬੇਵਾਲ ਨੂੰ ਟੱਕਰ ਦੇਣਗੇ।
ਇਸ ਤੋਂ ਇਲਾਵਾ ਪਾਰਟੀ ਨੇ ਬਿਹਾਰ ਦੇ 5 ਲੋਕ ਸਭਾ ਹਲਕਿਆਂ ਤੋਂ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਪੱਛਮੀ ਚੰਪਾਰਨ ਤੋਂ ਮਦਨ ਮੋਹਨ ਤਿਵਾਰੀ, ਮੁਜ਼ੱਫਰਨਗਰ ਤੋਂ ਅਜੈ ਨਿਸ਼ਾਦ, ਮਹਾਰਾਜਗੰਜ ਤੋਂ ਆਕਾਸ਼ ਪ੍ਰਸਾਦ ਸਿੰਘ, ਸਮਸਤੀਪੁਰ ਤੋਂ ਸੰਨੀ ਹਜ਼ਾਰੀ, ਜਦਕਿ ਸਾਸਾਰਾਮ ਤੋਂ ਮਨੋਜ ਕੁਮਾਰ ਨੂੰ ਟਿਕਟ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਦਿੱਤਾ ਅਸਤੀਫ਼ਾ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ