Saturday, July 27, 2024  

ਕੌਮੀ

ਰਾਸ਼ਟਰਪਤੀ ਵੱਲੋਂ 132 ਹਸਤੀਆਂ ਨੂੰ ਪਦਮ ਸਨਮਾਨ

April 22, 2024

ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸਣੇ 5 ਨੂੰ ਪਦਮ ਵਿਭੂਸ਼ਣ, ਮਿਥੁਨ ਚੱਕਰਵਰਤੀ ਸਣੇ 17 ਨੂੰ ਪਦਮ ਭੂਸ਼ਣ ਤੇ 110 ਨੂੰ ਪਦਮ ਸ੍ਰੀ

ਏਜੰਸੀਆਂ
ਨਵੀਂ ਦਿੱਲੀ/22 ਅਪ੍ਰੈਲ : ਰਾਸ਼ਟਰਪਤੀ ਭਵਨ ਵਿੱਚ ਸੋਮਵਾਰ ਸ਼ਾਮ ਨੂੰ 132 ਹਸਪਤੀਆਂ ਨੂੰ ਪਦਮ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 5 ਲੋਕਾਂ ਨੂੰ ਪਦਮ ਵਿਭੁੂਸ਼ਣ, 17 ਨੂੰ ਪਦਮ ਭੂਸ਼ਣ ਤੇ 110 ਨੂੰ ਪਦਮਸ੍ਰੀ ਨਾਲ ਸਨਮਾਨਿਤ ਕੀਤਾ।
ਸਭ ਤੋਂ ਪਹਿਲਾਂ ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਬਿੰਦੇਸ਼ਵਰ ਪਾਠਕ ਅਤੇ ਸਾਊਥ ਅਦਾਕਾਰ ਮਿਥੁਨ ਚੱਕਰਵਰਤੀ, ਗਾਇਕ ਊਸ਼ਾ ਉਥੁਪ ਅਤੇ ਸੀਤਾਰਾਮ ਜਿੰਦਲ ਸਣੇ 17 ਲੋਕਾਂ ਨੂੰ ਪਦਮ ਭੂਸ਼ਣ ਦਿੱਤਾ ਗਿਆ। ਇਸ ਤੋਂ ਇਲਾਵਾ ਮਨੋਹਰ ਕ੍ਰਿਸ਼ਨ ਡੋਲੇ ਅਤੇ ਰਾਮਚੇਤ ਚੌਧਰੀ ਸਣੇ 110 ਲੋਕਾਂ ਨੂੰ ਪਦਮਸ੍ਰੀ ਨਾਲ ਨਿਵਾਜਿਆ ਗਿਆ। 2024 ਦੇ ਲਈ ਪਦਮਸ੍ਰੀ ਪੁਰਸਕਾਰ ਅਜਿਹੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ, ਜੋ ਹੁਣ ਤੱਕ ਗੁਮਨਾਮ ਸਨ। ਇਨ੍ਹਾਂ ਵਿੱਚ ਅਸਾਮ ਦੀ ਰਹਿਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਮਹਾਵਤ ਪਾਰਬਤੀ ਬਰੂਆ ਅਤੇ ਜਾਗੇਸ਼ਵਰ ਯਾਦਵ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਸੂਚੀ ’ਚ ਚਾਰਮੀ ਮੁਰਮੂ, ਸੋਮਨਤਰਾ, ਸਾਂਗਧਾਮ ਸਣੇ ਕਈ ਵੱਡੇ ਨਾਮ ਸ਼ਾਮਲ ਹਨ। ਪਦਮ ਪੁਰਸਕਾਰ ਜੇਤੂ ’ਚ 30 ਮਹਿਲਾਵਾਂ ਹਨ। ਇਨ੍ਹਾਂ ਵਿੱਚ 8 ਵਿਦੇਸ਼ੀ ਐਨਆਰਆਈ/ਪੀਆਈਓ/ਓਸੀਆਈ ਕੈਟੇਗਰੀ ਦੇ ਲੋਕ ਸ਼ਾਮਲ ਹਨ। 9 ਹਸਤੀਆਂ ਅਜਿਹੀਆਂ ਹਨ, ਜਿਨ੍ਹਾਂ ਨੂੰ ਮਰਨ ਉਪਰੰਤ ਪੁਰਸਕਾਰ ਦਿੱਤੇ ਜਾ ਰਹੇ ਹਨ।
ਸੋਮਵਾਰ ਨੂੰ ਲਗਭਗ ਅੱਧੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਬਾਕੀ ਪੁਰਸਕਾਰ ਅਗਲੇ ਹਫ਼ਤੇ ਦਿਤੇ ਜਾਣ ਦੀ ਸੰਭਾਵਨਾ ਹੈ। ਸਮਾਰੋਹ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਆਦਿ ਹਾਜ਼ਰ ਸਨ।
ਪਦਮ ਪੁਰਸਕਾਰ, ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ ਵਿਚੋਂ ਇਕ, ਤਿੰਨ ਸ਼੍ਰੇਣੀਆਂ ਵਿਚ ਦਿਤੇ ਜਾਂਦੇ ਹਨ। ਇਨ੍ਹਾਂ ਵਿਚ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਸ਼ਾਮਲ ਹਨ। ਅਵਾਰਡ ਵੱਖ-ਵੱਖ ਵਿਸ਼ਿਆਂ ਜਾਂ ਖੇਤਰਾਂ ਵਿਚ ਦਿੱਤੇ ਜਾਂਦੇ ਹਨ। ਇਨ੍ਹਾਂ ਵਿਚ ਕਲਾ, ਸਮਾਜਿਕ ਕਾਰਜ, ਲੋਕ ਮਾਮਲੇ, ਵਿਗਿਆਨ ਅਤੇ ਇੰਜਨੀਅਰਿੰਗ, ਵਪਾਰ ਅਤੇ ਉਦਯੋਗ, ਦਵਾਈ, ਸਾਹਿਤ ਅਤੇ ਸਿੱਖਿਆ, ਖੇਡਾਂ, ਸਿਵਲ ਸੇਵਾਵਾਂ ਆਦਿ ਸ਼ਾਮਲ ਹਨ।
ਪਦਮ ਵਿਭੂਸ਼ਣ ਬੇਮਿਸਾਲ ਅਤੇ ਵਿਲੱਖਣ ਸੇਵਾ ਲਈ, ਪਦਮ ਭੂਸ਼ਣ ਉੱਚ ਪੱਧਰੀ ਸੇਵਾ ਲਈ ਅਤੇ ਪਦਮ ਸ਼੍ਰੀ ਕਿਸੇ ਵੀ ਖੇਤਰ ਵਿਚ ਵਿਲੱਖਣ ਸੇਵਾ ਲਈ ਦਿੱਤਾ ਜਾਂਦਾ ਹੈ। ਪੁਰਸਕਾਰਾਂ ਦਾ ਐਲਾਨ ਹਰ ਸਾਲ ਗਣਤੰਤਰ ਦਿਵਸ ਦੀ ਪੂਰਵ ਸੰਧਿਆ ’ਤੇ ਕੀਤਾ ਜਾਂਦਾ ਹੈ।
ਰਾਸ਼ਟਰਪਤੀ ਨੇ 2024 ਲਈ 132 ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਸੀ, ਜਿਸ ਵਿਚ ਦੋ ਜੋੜੇ ਕੇਸ ਵੀ ਸ਼ਾਮਲ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ