Saturday, July 27, 2024  

ਕੌਮੀ

ਕਾਮਰੇਡ ਯੇਚੁਰੀ ਵੱਲੋਂ ਚੋਣ ਕਮਿਸ਼ਨ ਨੂੰ ਖ਼ਤ, ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਕੀਤੀ ਸ਼ਿਕਾਇਤ

April 22, 2024

ਆਈਐਨਐਨ
ਨਵੀਂ ਦਿੱਲੀ/22 ਅਪ੍ਰੈਲ : ਸੀਪੀਆਈ (ਐਮ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਭੜਕਾਊ ਭਾਸ਼ਣ ਦੇਣ ਦਾ ਦੋਸ਼ ਲਗਾਉਂਦਿਆਂ ਚੋਣ ਕਮਿਸ਼ਨ ਤੋਂ ਉਨ੍ਹਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸੀਪੀਆਈ (ਐਮ) ਦੇ ਕੌਮੀ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਚੋਣ ਕਮਿਸ਼ਨ ਨੂੰ ਸੋਮਵਾਰ ਨੂੰ ਲਿਖੇ ਇੱਕ ਪੱਤਰ ਵਿੱਚ ਸ੍ਰੀ ਮੋਦੀ ਦੇ ਮੀਡੀਆ ਵਿੱਚ ਛਪੇ ਭਾਸ਼ਣਾਂ ਦੇ ਅੰਸ਼ ਸਾਂਝੇ ਕਰਦਿਆਂ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਕਾਮਰੇਡ ਯੇਚੁਰੀ ਨੇ ਪੱਤਰ ਵਿੱਚ ਇਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 21 ਅਪ੍ਰੈਲ ਨੂੰ ਰਾਜਸਥਾਨ ਦੇ ਬਾਂਸਵਾੜਾ ਵਿੱਚ ਇੱਕ ਜਨਤਕ ਸਭਾ ਨੂੰ ਸੰਬੋਧਨ ਕਰਦਿਆਂ ਕਥਿਤ ਤੌਰ ’ਤੇ ਮੁਸਲਿਮ ਭਾਈਚਾਰੇ ਵੱਲ ਇਸ਼ਾਰਾ ਕਰਦਿਆਂ ਲੋਕਾਂ ਨੂੰ ਕਿਹਾ, ‘ਕੀ ਤੁਹਾਨੂੰ ਸਖ਼ਤ ਮਿਹਨਤ ਦੀ ਕਮਾਈ ਵਧ ਬੱਚੇ ਵਾਲਿਆਂ, ਘੁਸਪੈਠੀਆਂ ਨੂੰ ਦੇ ਦਿੱਤੀ ਜਾਣੀ ਚਾਹੀਦੀ ਹੈ? ਕਾਮਰੇਡ ਯੇਚੁਰੀ ਨੇ ਕਿਹਾ ਕਿ ਇਹ ਭਾਸ਼ਣ ਅਖ਼ਬਾਰਾਂ ਤੋਂ ਇਲਾਵਾ ਮੁੱਖ ਧਾਰਾ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਵਿਆਪਕ ਤੌਰ ’ਤੇ ਰਿਪੋਰਟ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸੇ ਵਿਸ਼ੇਸ਼ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਲੋਕ ਪ੍ਰਤੀਨਿਧਤਾ ਅਧਿਨਿਯਮ ਦੀ ਧਾਰਾ 123 (3) ਅਤੇ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਉਲੰਘਣਾ ਹੈ।
ਕਾਮਰੇਡ ਯੇਚੁਰੀ ਨੇ ਕਿਹਾ ਹੈ ਕਿ ਉਹ ਪਹਿਲਾਂ ਵੀ ਅਜਿਹੇ ਮਾਮਲਿਆਂ ਬਾਰੇ ਕਮਿਸ਼ਨ ਨੂੰ ਸ਼ਿਕਾਇਤ ਕਰ ਚੁੱਕੇ ਹਨ, ਪਰ ਕਮਿਸ਼ਨ ਵੱਲੋਂ ਇਸ ਸਬੰਧੀ ਕੋਈ ਜਵਾਬ ਨਹੀਂ ਭੇਜਿਆ ਗਿਆ ਹੈ।
ਕਾਮਰੇਡ ਯੇਚੁਰੀ ਨੇ ਕਿਹਾ, ‘ਅਸੀਂ ਚੋਣ ਕਮਿਸ਼ਨ ਨੂੰ ਅਪੀਲ ਕਰਾਂਗੇ ਕਿ ਉਹ ਇਸ ਤਾਜ਼ਾ ਸ਼ਿਕਾਇਤ ਦਾ ਨੋਟਿਸ ਲੈਣ ਅਤੇ ਤੁਰੰਤ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਕਾਰਵਾਈ ਸ਼ੁਰੂ ਕਰਨ। ਕਾਮਰੇਡ ਯੇਚੁਰੀ ਨੇ ਕਿਹਾ ਕਿ ਫ਼ਿਰਕੂ ਭਾਵਨਾਵਾਂ ਭੜਕਾਉਣ ਅਤੇ ਨਫ਼ਰਤ ਫੈਲਾਉਣ ਲਈ ਵੀ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਜਨਤਕ ਬਹਿਸਾਂ ਅਤੇ ਵਿਚਾਰ-ਵਟਾਂਦਰੇ ਨੂੰ ਹੋਰ ਵਧਣ ਤੋਂ ਰੋਕਣ ਲਈ ਤੁਰੰਤ ਕਾਰਵਾਈ ਦੀ ਲੋੜ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ