Saturday, July 27, 2024  

ਖੇਤਰੀ

ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਨੂੰ ਥਾਣੇ ਵਿੱਚ ਦਿੱਤੀਆਂ ਜਾਨੋ ਮਾਰਨ ਦੀਆਂ ਧਮਕੀਆਂ

April 22, 2024

ਇਨਸਾਫ਼ ਲਈ ਥਾਣਾ ਸਿੱਧਵਾਂ ਬੇਟ ਅੱਗੇ ਲਾਇਆ ਧਰਨਾ

ਜਗਰਾਓ, 22 ਅਪ੍ਰੈਲ (ਚਰਨਜੀਤ ਸਿੰਘ ਚੰਨ) : ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਥਾਣਾ ਸਿੱਧਵਾਂ ਬੇਟ ਵਿਖੇ ਪੁੱਜੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲਾ ਸਕੱਤਰ ਕਾਮਰੇਡ ਗੁਰਦੀਪ ਸਿੰਘ ਕੋਟਉਮਰਾ ਨੂੰ ਥਾਣਾ ਮੁਖੀ ਦੇ ਦਫਤਰ ਵਿਚ ਹੀ ਗਾਲੀ-ਗਲੋਚ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਗੁੱਸੇ ਵਿਚ ਆਏ ਜ਼ਿਲਾ ਸਕੱਤਰ ਦੇ ਸਮਰਥਕਾਂ ਵਲੋਂ ਕੁਝ ਸਮੇਂ ਲਈ ਥਾਣੇ ਮੂਹਰੇ ਸੰਕੇਤਕ ਧਰਨਾ ਵੀ ਦਿੱਤਾ ਗਿਆ।
ਕੋਟਉਮਰਾ ਨੇ ਦੱਸਿਆ ਕਿ ਉਹ ਅੱਜ ਪਿੰਡ ਗੋਰਸੀਆਂ ਖਾਨ ਮੁਹੰਮਦ, ਪਰਜੀਆਂ ਬਿਹਾਰੀਪੁਰ, ਕੰਨੀਆਂ ਹਸੈਨੀ ਅਤੇ ਹੋਰ ਕਈ ਪਿੰਡਾਂ ਦੀਆਂ ਜ਼ਮੀਨਾਂ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਥਾਣਾ ਸਿੱਧਵਾਂ ਬੇਟ ਦੇ ਮੁਖੀ ਨਰਿੰਦਰ ਸਿੰਘ ਨੂੰ ਮਿਲੇ, ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਗੱਲਬਾਤ ਕਰਦੇ ਸਮੇਂ ਥਾਣਾ ਮੁਖੀ ਅਤੇ ਪੁਲਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਲਖਵਿੰਦਰ ਸਿੰਘ ਦੀ ਹਾਜ਼ਰੀ ਵਿਚ ਜਸਵੰਤ ਸਿੰਘ ਉਰਫ ਜੱਸਾ ਵਾਸੀ ਪਰਜੀਆਂ ਬਿਹਾਰੀਪੁਰ ਹਾਲ ਵਾਸੀ ਚੰਡੀਗੜ੍ਹ ਨੇ ਉਸ ਨੂੰ ਗਾਲੀ-ਗਲੋਚ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਉਨਾਂ ਦੀ ਪਾਰਟੀ ਕੁੱਲ ਹਿੰਦ ਕਿਸਾਨ ਸਭਾ ਸਬੰਧੀ ਵੀ ਮਾੜੇ ਸ਼ਬਦ ਵਰਤੇ।
ਉਨ੍ਹਾਂ ਦੋਸ਼ ਲਾਇਆ ਕਿ ਜਸਵੰਤ ਸਿੰਘ ਉਰਫ ਜੱਸਾ ਨੇ ਮੇਰੇ ਨਾਲ ਉਕਤ ਵਿਵਹਾਰ ਥਾਣਾ ਮੁਖੀ ਤੇ ਚੌਕੀ ਇੰਚਾਰਜ ਦੀ ਸ਼ਹਿ ’ਤੇ ਕੀਤਾ ਕਿਉਂਕਿ ਪਾਰਟੀ ਦਾ ਆਗੂ ਹੋਣ ਕਰ ਕੇ ਮੈਂ ਪੁਲਸ ਦੀਆਂ ਧੱਕੇਸ਼ਾਹੀਆਂ ਅਤੇ ਭਿ੍ਰਸ਼ਟਾਚਾਰ ਖਿਲਾਫ ਹਮੇਸ਼ਾ ਆਵਾਜ਼ ਬਲੁੰਦ ਕੀਤੀ ਹੈ, ਜਿਸ ਕਰ ਕੇ ਪੁਲਸ ਮੇਰਾ ਨੁਕਸਾਨ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਘਟਨਾ ਬਾਰੇ ਥਾਣਾ ਮੁਖੀ ਦੇ ਦਫਤਰ ਵਿਚ ਲੱਗੇ ਕੈਮਰੇ ਸਾਰੀ ਸਥਿਤੀ ਸਪੱਸ਼ਟ ਕਰ ਦੇਣਗੇ ਕਿ ਕਿਸ ਤਰ੍ਹਾਂ ਪੁਲਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਤੇ ਪੁਲਸ ਨੇ ਦੋਸ਼ੀ ਦਾ ਪੱਖ ਪੂਰਿਆ। ਉਨ੍ਹਾਂ ਪੁਲਸ ਦੇ ਸੀਨੀਅਰ ਅਧਿਕਾਰੀਆਂ ਅਤੇ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ਵਲੋਂ ਮੁਲਜ਼ਮ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਜਲਦੀ ਹੀ ਥਾਣੇ ਮੂਹਰੇ ਧਰਨਾ ਦਿੱਤਾ ਜਾਵੇਗਾ।
ਇਸ ਮੌਕੇ ਸਰਪੰਚ ਜਸਵੀਰ ਸਿੰਘ ਪਰਜੀਆਂ ਬਿਹਾਰੀਪੁਰ, ਸਰਪੰਚ ਸ਼ਿੰਦਰ ਸਿੰਘ ਪਰਜੀਆਂ ਕਲਾਂ, ਸਾਬਕਾ ਸਰਪੰਚ ਗੁਰਦੀਪ ਸਿੰਘ ਸ਼ੇਰੇਵਾਲ, ਮੌਤਾ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਕੌਰ, ਪਰਮਜੀਤ ਕੌਰ, ਕੈਲਾਸ਼ ਕੌਰ, ਦਰਸ਼ਨ ਸਿੰਘ, ਮਲਕੀਤ ਸਿੰਘ, ਗਗਨਦੀਪ ਸਿੰਘ ਤੇ ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।

ਧਮਕੀਆਂ ਦੇ ਦੋਸ਼ ਬੇਬੁਨਿਆਦ : ਥਾਣਾ ਮੁਖੀ
ਦੂਜੇ ਪਾਸੇ ਥਾਣਾ ਮੁਖੀ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਗੁਰਦੀਪ ਸਿੰਘ ਕੋਟਉਮਰਾ ਵਲੋਂ ਪੁਲਸ ਦੀ ਸ਼ਹਿ ’ਤੇ ਗਾਲੀ-ਗਲੋਚ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਲਾਏ ਦੋਸ਼ ਬੇਬੁਨਿਆਦ ਹਨ। ਕਿਸੇ ਮਾਮਲੇ ਦੇ ਨਿਪਟਾਰੇ ਲਈ ਦੋਵੇਂ ਪਾਰਟੀਆਂ ਉਨ੍ਹਾਂ ਦੇ ਦਫਤਰ ਆਈਆਂ ਸਨ, ਜਿਨ੍ਹਾਂ ਵਿਚਕਾਰ ਕੁਝ ਬਹਿਸਬਾਜ਼ੀ ਜ਼ਰੂਰ ਹੋਈ ਸੀ ਪਰ ਕਿਸੇ ਨੂੰ ਗਾਲੀ-ਗਲੋਚ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਨਹੀਂ ਦਿੱਤੀਆਂ ਗਈਆਂ। ਪੁਲਸ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰ ਕੇ ਵਾਪਸ ਭੇਜ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ