Saturday, July 27, 2024  

ਅਪਰਾਧ

ਜਾਅਲੀ ਵਸੀਅਤ ਤਿਆਰ ਕਰਕੇ ਜ਼ਮੀਨ ਹੜੱਪਣ ਵਾਲਿਆਂ ਖ਼ਿਲਾਫ਼ ਹਾਈਕੋਰਟ ਵੱਲੋਂ ਪੁਲਿਸ ਨੂੰ ਕਾਰਵਾਈ ਕਰਨ ਦੇ ਹੁਕਮ

April 22, 2024

ਰਾਏਕੋਟ, 22 ਅਪ੍ਰੈਲ (ਜਸਵੰਤ ਸਿੰਘ ਸਿੱਧੂ) : ਕਰੀਬੀ ਪਿੰਡ ਬਰਮੀ ਦੀ ਵਿਧਵਾ ਸੁਖਵਿੰਦਰ ਕੌਰ ਨੇ ਆਪਣਾ ਹੱਕ ਲੈਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਤੋ ਇਨਸਾਫ਼ ਨਾ ਮਿਲਣ ਤੇ ਆਖਿਰ ਮਾਨਯੋਗ ਪੰਜਾਬ ਅਤੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਖ਼ਲ ਕੀਤੀ ਸੀ। ਜਿਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਪੀੜਤਾਂ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋ ਬਾਅਦ ਮਾਨਯੋਗ ਅਦਾਲਤ ਨੇ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਨੂੰ ਫਰਜ਼ੀ ਵਸੀਅਤ ਤਿਆਰ ਕਰਨ ਅਤੇ ਸਮੇਤ ਗਵਾਹਾਂ ਤੇ ਪੰਦਰਾਂ ਦਿਨਾਂ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਸੁਖਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਮੇਰੇ ਪਤੀ ਨਰਜੋਤ ਸਿੰਘ 32ਸਾਲ ਦੀ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਮੇਰੇ ਪਤੀ ਦੀ ਮੌਤ ਤੋਂ ਬਾਅਦ ਮੇਰੀਆਂ ਨਣਦਾਂ ਨੇ ਮੇਰੇ ਪਤੀ ਦੇ ਹਿੱਸੇ ਆਉਂਦੀ ਤਕਰੀਬਨ 2 ਏਕੜ ਜਮੀਨ ਨੂੰ ਹੜੱਪਣ ਲਈ ਮਾਲ ਵਿਭਾਗ ਤਹਿਸੀਲ ਰਾਏਕੋਟ ਦੇ ਅਧਿਕਾਰੀਆਂ ਅਤੇ ਪਿੰਡ ਦੇ ਮੋਹਤਵਰ ਵਿਅਕਤੀਆਂ ਨਾਲ ਮਿਲੀਭੁਗਤ ਕਰਕੇ ਮੇਰੇ ਪਤੀ ਦੇ ਫਰਜ਼ੀ ਦਸਤਖ਼ਤ ਕਰਕੇ ਇੱਕ ਜਾਅਲੀ ਵਸੀਅਤ ਤਿਆਰ ਕਰਵਾ ਲਈ ਸੀ।ਫਰਜ਼ੀ ਵਸੀਅਤ ਨੂੰ ਰਜਿਸਟਰਡ ਕਰਨ ਤੇ ਤਿਆਰ ਕਰਾਉਣ ਅਤੇ ਕਰਨ ਵਾਲਿਆਂ ਸਮੇਤ ਗਵਾਹਾਂ ਤੇ ਬਣਦੀ ਕਾਰਵਾਈ ਕਰਨ ਲਈ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਨੂੰ ਦਰਖ਼ਾਸਤ ਦੇ ਕੇ ਠੋਸ ਕਾਰਵਾਈ ਦੀ ਮੰਗ ਕੀਤੀ ਸੀ।ਪਰ ਪੁਲਿਸ ਮਹਿਕਮੇ ਦੇ ਅਧਿਕਾਰੀਆਂ ਨੇ ਕੋਈ ਠੋਸ ਕਾਰਵਾਈ ਕਰਨ ਦੀ ਬਜਾਏ ਮਾਮਲੇ ਨੂੰ ਰਫਾ ਦਫਾ ਕਰ । ਪੀੜਤਾਂ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸ ਨੂੰ ਪੁਲਿਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਦਰ ਦੀਆਂ ਠੋਕਰਾਂ ਖਾਣ ਦੇ ਬਾਵਜੂਦ ਇਨਸਾਫ ਨਾ ਮਿਲਣ ਤੇ ਆਪਣਾ ਹੱਕ ਲੈਣ ਲਈ ਮਜ਼ਬੂਰਨ ਮਾਨਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਾ ਪਿਆ। ਉਨ੍ਹਾਂ ਦੱਸਿਆ ਕਿ ਮੇਰੀ ਪਟੀਸ਼ਨ ਤੇ ਸੁਣਵਾਈ ਕਰਦਿਆਂ ਮਾਨਯੋਗ ਹਾਈਕੋਰਟ ਨੇ ਫਰਜ਼ੀ ਵਸੀਅਤ ਮਾਮਲੇ ਵਿੱਚ ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਨੂੰ ਦੋ ਹਫ਼ਤਿਆਂ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਜਾਅਲੀ ਬੰਦੂਕ ਲਾਇਸੈਂਸ ਰੈਕੇਟ: ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗ੍ਰਿਫਤਾਰੀ ਤੋਂ ਬਚ ਰਿਹਾ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਬੰਗਾਲ ਨਗਰਪਾਲਿਕਾ ਨੌਕਰੀ ਘੁਟਾਲਾ ਮਾਮਲਾ: ਸੀਬੀਆਈ ਨੇ 1,814 ਗੈਰ-ਕਾਨੂੰਨੀ ਭਰਤੀਆਂ ਦੀ ਪਛਾਣ ਕੀਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਮੋਬਾਈਲ ਸਪੈਮ ਦਾ ਖਤਰਾ: ਕੇਂਦਰ ਨੇ ਫੀਡਬੈਕ ਜਮ੍ਹਾ ਕਰਨ ਦੀ ਆਖਰੀ ਮਿਤੀ 5 ਅਗਸਤ ਤੱਕ ਵਧਾ ਦਿੱਤੀ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਟੈਕ ਫਰਮ ਕਾਕਾਓ ਦੇ ਸੰਸਥਾਪਕ ਨੂੰ ਕਥਿਤ ਸਟਾਕ ਹੇਰਾਫੇਰੀ ਲਈ ਗ੍ਰਿਫਤਾਰ ਕੀਤਾ ਗਿਆ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਆਸਨਸੋਲ ਵਿੱਚ ਨਵੀਂ ਦਿੱਲੀ-ਬੰਗਾਲ ਲਿੰਕ ਨਾਲ ਫਰਜ਼ੀ ਲਾਟਰੀ ਰੈਕੇਟ ਦਾ ਪਰਦਾਫਾਸ਼; ਦੋ ਆਯੋਜਿਤ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਹਿੰਦੂ ਸ਼ਰਧਾਲੂਆਂ ਦੀ ਧਰਮ ਪਰਿਵਰਤਨ ਦੀ ਸ਼ਿਕਾਇਤ 'ਤੇ ਕਰਨਾਟਕ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਗੋਆ: ਫਰਜ਼ੀ ਕਾਲ ਸੈਂਟਰ ਰਾਹੀਂ ਅਮਰੀਕੀ ਨਾਗਰਿਕਾਂ ਨੂੰ ਠੱਗਣ ਵਾਲੇ 7 ਗ੍ਰਿਫਤਾਰ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

ਬੰਗਾਲ ਰਾਸ਼ਨ ਘੋਟਾਲਾ: ਈਡੀ ਨੂੰ ਫਰਜ਼ੀ ਕਾਰਡਾਂ ਦੀ ਵਰਤੋਂ ਬਾਰੇ ਸੁਰਾਗ ਮਿਲਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ

15 ਜੁਲਾਈ ਨੂੰ ਬੰਗਾਲ ਪੁਲਿਸ ਟੀਮ 'ਤੇ ਹਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ