Saturday, May 04, 2024  

ਪੰਜਾਬ

ਪੰਜਾਬ 'ਚ ਛਾਏ ਸੰਘਣੇ ਕਾਲੇ ਬੱਦਲ, 13 ਜ਼ਿਲ੍ਹਿਆਂ ਲਈ ਅਲਰਟ ਜਾਰੀ

April 23, 2024

ਚੰਡੀਗੜ੍ਹ, 23 ਅਪ੍ਰੈਲ

ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਸੰਘਣੇ ਬੱਦਲ ਛਾ ਗਏ ਹਨ। ਮੌਸਮ ਵਿਭਾਗ ਵਲੋਂ ਪਹਿਲਾਂ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 23 ਅਪ੍ਰੈਲ ਮਤਲਬ ਕਿ ਅੱਜ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਸਣੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ 'ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ 'ਚ ਤੇਜ਼ ਹਵਾਵਾਂ ਅਤੇ ਗਰਜ ਦੇ ਨਾਲ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਅਗਲੇ 3 ਦਿਨਾਂ ਤੱਕ ਵੀ ਸੂਬੇ ਦੇ ਕਈ ਇਲਾਕਿਆਂ 'ਚ ਬੱਦਲ ਛਾਏ ਰਹਿਣਗੇ ਅਤੇ ਕੁੱਝ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਜਿੱਥੇ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਬਾਅਦ 'ਚ ਔਸਤਨ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਦੁਪਹਿਰ ਵੇਲੇ ਘਰੋਂ ਨਿਕਲਣਾ ਔਖਾ ਹੋ ਗਿਆ ਸੀ। ਤੇਜ਼ ਧੁੱਪ ਅਤੇ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਸੀ ਪਰ ਮੀਂਹ ਪੈਣ ਕਾਰਨ ਮੌਸਮ ਖ਼ੁਸ਼ਨੁਮਾ ਹੋ ਗਿਆ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਦੇਸ਼ ਭਗਤ ਇੰਸਟੀਚਿਊਟ ਆਫ਼ ਨਰਸਿੰਗ ਵੱਲੋਂ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਕਿਲੋ ਬਰਫ਼ ਬਰਾਮਦ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਮੈਂ ਇਤਿਹਾਸ ਦੇ ਪੰਨਿਆਂ 'ਤੇ ਆਪਣਾ ਨਾਮ ਮੋਦੀ ਹਿਮਾਇਤੀ ਵਜੋਂ ਨਹੀਂ ਲਿਖਵਾਉਣਾ ਚਾਹੁੰਦਾ- ਪਵਨ ਟੀਨੂੰ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ