Sunday, May 05, 2024  

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

April 23, 2024

ਰੌਬਿਨ ਸਾਂਪਲਾ ਦਾ ਜਲੰਧਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ, ਉਨ੍ਹਾਂ ਦਾ ਪਾਰਟੀ ਤੋਂ ਬਾਹਰ ਹੋਣਾ ਭਾਜਪਾ ਨੂੰ ਕਰੇਗਾ ਹੋਰ ਕਮਜ਼ੋਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕ ਰਮਨ ਅਰੋੜਾ ਦੇ ਨਾਲ ਰੌਬਿਨ ਸਾਂਪਲਾ ਦਾ 'ਆਪ' ਵਿੱਚ ਕੀਤਾ ਸਵਾਗਤ

ਆਮ ਆਦਮੀ ਪਾਰਟੀ ਆਮ ਲੋਕਾਂ, ਗ਼ਰੀਬਾਂ ਅਤੇ ਦਲਿਤਾਂ ਦੀ ਪਾਰਟੀ, ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਹਰ ਵਰਗਾਂ ਲਈ ਕਰ ਰਹੀ ਹੈ ਕੰਮ: ਰੌਬਿਨ ਸਾਂਪਲਾ

ਚੰਡੀਗੜ੍ਹ, 23 ਅਪ੍ਰੈਲ : ਜਲੰਧਰ 'ਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭਾਜਪਾ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਰਤੀ ਜਨਤਾ ਪਾਰਟੀ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ। ਰੌਬਿਨ ਸਾਂਪਲਾ ਜਲੰਧਰ ਦੇ ਇੱਕ ਨਾਮਵਰ ਐਸ.ਸੀ. ਆਗੂ ਹਨ ਅਤੇ ਉਨ੍ਹਾਂ ਦੀ ਨੌਜਵਾਨਾਂ (ਯੂਥ) ਵਿੱਚ ਚੰਗੀ ਪੈਠ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅਧਿਕਾਰਤ ਤੌਰ 'ਤੇ ਸਾਬਕਾ ਮੰਤਰੀ ਵਿਜੈ ਸਾਂਪਲਾ ਦੇ ਕਰੀਬੀ ਰਿਸ਼ਤੇਦਾਰ ਰੌਬਿਨ ਸਾਂਪਲਾ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਾਇਆ। ਇਸ ਮੌਕੇ ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵੀ ਮੌਜੂਦ ਸਨ। ਦੋਨਾਂ ਨੇ ਰੌਬਿਨ ਸਾਂਪਲਾ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਰੌਬਿਨ ਸਾਂਪਲਾ ਦੀ ਹਮਾਇਤ ਜਲੰਧਰ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ 'ਆਪ' ਨੂੰ ਮਜ਼ਬੂਤ ਕਰੇਗੀ।

ਰੌਬਿਨ ਸਾਂਪਲਾ ਦੇ ਭਾਜਪਾ ਤੋਂ ਬਾਹਰ ਹੋਣ ਨਾਲ ਜਲੰਧਰ 'ਚ ਪਾਰਟੀ (ਭਾਜਪਾ) ਹੋਰ ਵੀ ਕਮਜ਼ੋਰ ਹੋਵੇਗੀ, ਉਹ ਭਾਜਪਾ ਐੱਸ.ਸੀ ਮੋਰਚਾ ਦੇ ਮੀਤ ਪ੍ਰਧਾਨ ਵੀ ਸਨ ਅਤੇ ਉਨ੍ਹਾਂ ਦੇ ਜਾਣ ਦਾ ਮਤਲਬ ਇਹ ਵੀ ਹੈ ਕਿ ਜਲੰਧਰ 'ਚ ਭਾਜਪਾ ਦੀ ਵੱਡੀ ਵੋਟ ਹਿੱਸੇਦਾਰੀ ਘੱਟ ਜਾਵੇਗੀ। ਜਲੰਧਰ ਦੀ ਹੌਟ ਸੀਟ 'ਤੇ 'ਆਪ' ਲਗਾਤਾਰ ਮਜ਼ਬੂਤ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਲੋਕ ਸਭਾ ਉਮੀਦਵਾਰ ਬਣਾਇਆ ਹੈ।

ਰੌਬਿਨ ਸਾਂਪਲਾ ਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰਾਂ ਅਤੇ ਵਲੰਟੀਅਰਾਂ ਨਾਲ ਡੱਟ ਕੇ ਖੜਦੀ ਹੈ। 'ਆਪ' ਆਮ ਲੋਕਾਂ, ਗ਼ਰੀਬਾਂ ਅਤੇ ਦਲਿਤਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਹਰ ਵਰਗਾਂ ਲਈ ਬਿਨਾਂ ਕਿਸੇ ਭੇਦਭਾਵ ਤੋਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜੋ ਸਿਰਫ਼ ਭ੍ਰਿਸ਼ਟ ਆਗੂਆਂ ਦੀ ਪਾਰਟੀ ਹੈ, ਉਸ ਵਿਚ ਉਨ੍ਹਾਂ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਵਿੱਚ ਇੱਕ ਵਲੰਟੀਅਰ ਵਜੋਂ ਸ਼ਾਮਲ ਹੋਏ ਹਨ ਅਤੇ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਜਿੱਤ ਦਿਵਾਉਣ ਲਈ ਉਹ ਜਲੰਧਰ ਵਿੱਚ ਦਿਨ-ਰਾਤ ਸਖ਼ਤ ਮਿਹਨਤ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ