Sunday, May 19, 2024  

ਕੌਮੀ

ਲੋਕ ਸਭਾ ਚੋਣਾਂ : ਰਾਸ਼ਟਰਵਾਦੀ ਕਾਂਗਰਸ ਪਾਰਟੀ ਵੱਲੋਂ ਮੈਨੀਫੈਸਟੋ ਜਾਰੀ

April 23, 2024

ਜਾਤੀ ਆਧਾਰਤ ਜਨਗਣਨਾ ਦਾ ਸਮਰਥਨ

ਏਜੰਸੀਆਂ
ਮੁੰਬਈ/23 ਅਪ੍ਰੈਲ : ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਮੁਖੀ ਅਜੀਤ ਪਵਾਰ ਨੇ ਸੋਮਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣੀ ਪਾਰਟੀ ਦਾ ਮੈਨੀਫੈਸਟੋ ਜਾਰੀ ਕੀਤਾ, ਜਿਸ ’ਚ ਇਸ ਗੱਲ ਨੂੰ ਪ੍ਰਮੁੱਖਤਾ ਦਿੱਤੀ ਗਈ ਹੈ ਕਿ ਪਾਰਟੀ ਜਾਤੀ ਆਧਾਰਤ ਜਨਗਣਨਾ ਦੀ ਮੰਗ ਦਾ ਸਮਰਥਨ ਕਰੇਗੀ। ਹਾਲਾਂਕਿ ਇਸ ਮੁੱਦੇ ਨਾਲ ਇਸ ਦੀ ਸਹਿਯੋਗੀ ਭਾਜਪਾ ਕਿਨਾਰਾ ਕਰਦੀ ਰਹੀ ਹੈ। ਇੱਥੇ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਰਾਕਾਂਪਾ ਮਹਾਰਾਸ਼ਟਰ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਅਤੇ ਰੱਖਿਆ ਮੰਤਰੀ ਯਸ਼ਵੰਤਰਾਵ ਚੌਹਾਨ ਲਈ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ’ਭਾਰਤ ਰਤਨ’ ਦੀ ਮੰਗ ਕਰੇਗੀ। ਮੈਨੀਫੈਸਟੋ ’ਚ ਕਿਹਾ ਗਿਆ ਹੈ,’’ਸਾਡੀ ਪਾਰਟੀ ਜਾਤੀ, ਪੰਥ ਅਤੇ ਧਰਮ ਤੋਂ ਵੱਖ ਇਕ ਇਨਸਾਨ ਵਜੋਂ ਜਿਊਂਣ ਦੇ ਅਧਿਕਾਰ ’ਚ ਭਰੋਸਾ ਕਰਦੀ ਹੈ। ਇਹ ਸਮਾਨਤਾ ਅਤੇ ਏਕਤਾ ’ਚ ਵਿਸ਼ਵਾਸ ਕਰਦੀ ਹੈ। ਰਾਕਾਂਪਾ ਨੂੰ ਸਮਾਜ ਸੁਧਾਰਕ ਸਾਨੇ ਗੁਰੂਜੀ ਦੇ ਇਸ ਕਥਨ ’ਤੇ ਭਰੋਸਾ ਹੈ ਕਿ- ਸੱਚਾ ਧਰਮ ਦੁਨੀਆ ਨੂੰ ਪਿਆਰ ਦੇਣਾ ਹੈ। ਸਾਨੂੰ ਸਮਾਜ ਦੇ ਵਾਂਝੇ ਅਤੇ ਪਿਛੜੇ ਵਰਗਾਂ ਨੂੰ ਮੁੱਖ ਧਾਰਾ ’ਚ ਲਿਆਉਣਾ ਹੋਵੇਗਾ। ਅਸੀਂ ਜਾਤੀ ਆਧਾਰਤ ਜਨਗਣਨਾ ਦੀ ਮੰਗ ਕਰਾਂਗੇ।’’
ਅਜੀਤ ਪਵਾਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ’ਚ ਆ ਜਾਵੇਗੀ ਤਾਂ ਉਹ ਜਾਤੀ ਆਧਾਰਤ ਜਨਗਣਨਾ ਦੀ ਮੰਗ ਕਰੇਗੀ। ਰਾਕਾਂਪਾ ਦੀ ਸਾਬਕਾ ਸਹਿਯੋਗੀ ਕਾਂਗਰਸ ਦੇਸ਼ ਭਰ ’ਚ ਜਾਤੀ ਆਧਾਰਤ ਜਨਗਣਨਾ ਦੀ ਮੰਗ ਕਰ ਰਹੀ ਹੈ, ਜਦੋਂ ਕਿ ਭਾਜਪਾ ਇਸ ਦੀ ਕਾਟ ਲਈ ਤਰੀਕੇ ਲੱਭ ਰਹੀ ਹੈ। ਰਾਕਾਂਪਾ ਮਹਾਯੁਤੀ ਗਠਜੋੜ ਦਾ ਇਕ ਘਟਕ ਹੈ, ਜਿਸ ’ਚ ਸ਼ਿਵ ਸੈਨਾ ਅਤੇ ਭਾਜਪਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਹੋਰ ਮੰਗਾਂ ’ਚ ਰਾਜ ’ਚ ਉਰਦੂ ਮਾਧਿਅਮ ਦੇ ਸਕੂਲਾਂ ਨੂੰ ਅਰਧ-ਅੰਗਰੇਜ਼ੀ ਦਾ ਦਰਜਾ ਦੇਣਾ ਅਤੇ ਖੇਤੀਬਾੜੀ ਉਪਜ ਲਈ ਘੱਟੋ-ਘੱਟ ਸਮਰਥਨ ਮੁੱਲ ਦੇਣਾ ਸ਼ਾਮਲ ਹੈ। ਰਾਕਾਂਪਾ ਪ੍ਰਮੁੱਖ ਨੇ ਪਿਛਲੇ 10 ਸਾਲ ’ਚ ਦੇਸ਼ ਦੇ ਵਿਕਾਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯੋਗਦਾਨ ਅਤੇ ਉਨ੍ਹਾਂ ਦੀ ਅਗਵਾਈ ’ਚ ਪ੍ਰਸ਼ੰਸਾ ਕੀਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'