Saturday, July 27, 2024  

ਖੇਤਰੀ

ਕਿਸਾਨ-ਮਜ਼ਦੂਰ ਚੱਲ ਰਿਹਾ ਅੰਦੋਲਨ 70ਵੇਂ ਦਿਨ ’ਚ ਦਾਖ਼ਲ

April 23, 2024

ਓਮਕਾਰ
ਘਨੌਰ/23 ਅਪ੍ਰੈਲ : ਕਿਸਾਨਾਂ ਵੱਲੋਂ ਭਾਜਪਾ ਦੇ ਕੇਂਦਰੀ ਤੇ ਸੂਬਾਈ ਆਗੂਆਂ ਨੂੰ ਕਿਸਾਨੀ ਮੰਗਾਂ ਬਾਰੇ ਖੁੱਲੀ ਚਰਚਾ ਤੇ ਬਹਿਸ ਦਾ ਸੱਦਾ ਦਿੱਤਾ ਗਿਆ ।
ਪਿਛਲੀ ਦਿਨੀਂ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈੱਸ ਨੂੰ ਸੰਬੋਧਨ ਹੁੰਦਿਆਂ ਕਿਸਾਨਾਂ ਨੂੰ ਕਿਸਾਨੀ ਮੰਗਾਂ ਬਾਰੇ ਬਹਿਸ ਕਰਨ ਲਈ ਵੰਗਾਰਿਆ ਸੀ । ਸੁਨੀਲ ਜਾਖੜ ਦਾਅਵਾ ਕਰ ਰਹੇ ਸਨ ਕਿ ਭਾਜਪਾ ਸਰਕਾਰ ਨੇ ਦੇਸ ਦੇ ਕਿਸਾਨਾਂ ਦੇ ਹਿੱਤ ਵਿੱਚ ਬਹੁਤ ਕੰਮ ਕੀਤਾ ਹੈ । ਭਾਜਪਾ ਪ੍ਰਧਾਨ ਵੱਲੋਂ ਕਿਸਾਨਾਂ ਨੂੰ ਕੀਤੇ ਚੈਲੇਂਜ ਨੂੰ ਕਿਸਾਨ ਲੀਡਸ਼ਿਪ ਨੇ ਕਬੂਲ ਕਰ ਲਿਆ ਗਿਆ ਸੀ। ਭਾਜਪਾ ਆਗੂਆਂ ਵੱਲੋਂ ਚਰਚਾ ਜਾਂ ਬਹਿਸ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ । ਉਸ ਤੋਂ ਬਾਅਦ ਕਿਸਾਨ ਮਜਦੂਰ ਮੋਰਚੇ ਅਤੇ ਐੱਸ.ਕੇ.ਐੱਮ. ਗੈਰ ਰਾਜਨੀਤਕ ਵੱਲੋਂ ਅੱਜ 23/04/24 ਨੂੰ ਕਿਸਾਨ ਭਵਨ ਵਿਖੇ ਸਵੇਰ ਦੇ 11 ਵਜੇ ਤੋਂ 3 ਵਜੇ ਤੱਕ ਲਈ ਖੁੱਲੀ ਚਰਚਾ ਤੇ ਬਹਿਸ ਦਾ ਪ੍ਰਬੰਧ ਕੀਤਾ ਗਿਆ ਅਤੇ ਭਾਜਪਾ ਦੀ ਸੂਬਾਈ ਤੇ ਕੇਂਦਰੀ ਲੀਡਰਸ਼ਿਪ ਨੂੰ ਖੁੱਲਾ ਸੱਦਾ ਦਿੱਤਾ ਗਿਆ । ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਚੈਲੇਂਜ ਨੂੰ ਕਬੂਲ ਕਰਨ ਦਾ ਮਕਸਦ ਇਹ ਸੀ ਕਿ ਭਾਜਪਾ ਦੇ ਝੂਠੇ ਪ੍ਰਚਾਰ ਦੀ ਪੋਲ ਖੋਲੀ ਜਾ ਸਕੇ ਅਤੇ ਮੋਦੀ ਸਰਕਾਰ ਦਾ ਕਿਸਾਨ ਮਜਦੂਰ ਚਿਹਰਾ ਨੰਗਾ ਕੀਤਾ ਜਾ ਸਕੇ ।
ਕਿਸਾਨ ਆਗੂ ਸਮੇਂ ਸਿਰ ਕਿਸਾਨ ਭਵਨ ਪਹੁੰਚ ਗਏ ਸਨ ਅਤੇ ਵੱਡੀ ਗਿਣਤੀ ਵਿਚ ਮੀਡੀਆ ਕਰਮੀ ਵੀ ਮੌਜੂਦ ਰਹੇ, ਪਰ ਭਾਜਪਾ ਆਗੂਆਂ ਵਿੱਚੋਂ ਕੋਈ ਇੱਕ ਵੀ ਨਹੀਂ ਪਹੁੰਚਿਆ । ਭਾਜਪਾ ਆਗੂਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇਪੀ ਨੱਢਾ ਤੇ ਸੁਨੀਲ ਜਾਖੜ ਲਈ ਰਾਖਵੀਆਂ ਰੱਖੀਆਂ ਗਈਆਂ ਕੁਰਸੀਆਂ ਖਾਲੀ ਪਈਆਂ ਰਹੀਆਂ। ਭਾਜਪਾ ਆਗੂਆਂ ਦਾ ਖੁੱਦ ਹੀ ਕਿਸਾਨਾਂ ਨੂੰ ਬਹਿਸ ਲਈ ਵੰਗਾਰ ਕੇ ਅੱਜ ਦੀ ਖੁੱਲੀ ਚਰਚਾ ਵਿੱਚ ਨਾ ਆਉਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਸਰਕਾਰ ਕਿਸਾਨਾਂ-ਮਜ਼ਦੂਰਾਂ ਦੇ ਸਵਾਲਾਂ ਦਾ ਸਾਹਮਣਾ ਕਰਨ ਦਾ ਮਾਦਾ ਨਹੀਂ ਹੈ। ਮੋਦੀ ਸਰਕਾਰ ਦੀ 10 ਸਾਲ ਦੀ ਕਾਰਗੁਜ਼ਾਰੀ ਦੌਰਾਨ ਕਿਸਾਨਾਂ ਮਜਦੂਰਾਂ ਦੇ ਖਿਲਾਫ਼ ਲਗਾਤਾਰ ਫੈਸਲੇ ਲਏ ਗਏ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਕੁਪਵਾੜਾ ਮੁਕਾਬਲੇ 'ਚ ਇਕ ਅੱਤਵਾਦੀ ਹਲਾਕ, 2 ਜਵਾਨ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਨਵੀਂ ਮੁੰਬਈ ਦੀ ਇਮਾਰਤ ਡਿੱਗਣ ਕਾਰਨ 2 ਨੂੰ ਬਚਾਇਆ ਗਿਆ, 24 ਲੋਕ ਬਚ ਗਏ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ: ਕੁਪਵਾੜਾ ਮੁਕਾਬਲੇ 'ਚ 3 ਜਵਾਨ ਜ਼ਖ਼ਮੀ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ