Sunday, May 05, 2024  

ਪੰਜਾਬ

ਸੀਪੀਆਈ (ਐਮ) ਫ਼ਿਰਕੂ-ਕਾਰਪੋਰੇਟ ਗੱਠਜੋੜ ਨੂੰ ਹਰਾਉਣ ਲਈ ਕੋਈ ਕਸਰ ਨਹੀਂ ਛੱਡੇਗੀ : ਕਾਮਰੇਡ ਸੇਖੋਂ

April 23, 2024

ਵੇਨੂੰ ਗੋਪਾਲ ਸ਼ਰਮਾ
ਮੰਡੀ ਅਹਿਮਦਗੜ੍ਹ/23 ਅਪ੍ਰੈਲ : ਬੀਤੇ ਦਸ ਸਾਲ ਤੋਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੀਆਂ ਨੀਤੀਆਂ ਸਿਰਫ਼ ਕਾਰਪੋਰੇਟਾਂ ਦਾ ਪੱਖ ਪੂਰਦੀਆਂ ਹੋਣ ਦਾ ਦੋਸ਼ ਲਗਾਉਂਦਿਆਂ ਸੀਪੀਆਈ (ਐਮ) ਦੀ ਸੂਬਾ ਇਕਾਈ ਨੇ ਹਮ ਖਿਆਲੀ ਪਾਰਟੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੌਜੂਦਾ ਲੋਕ ਸਭਾ ਚੋਣਾਂ ਦੌਰਾਨ ਇਕੱਠੇ ਹੋ ਕੇ ਇੱਕ ਇਹੋ ਜਿਹੀ ਜਮਹੂਰੀ ਤੇ ਧਰਮ ਨਿਰਪੱਖ ਸਰਕਾਰ ਦਾ ਗਠਨ ਕਰਨ, ਜਿਸ ਦੀਆਂ ਨੀਤੀਆਂ ਦਾ ਮੂੰਹ ਆਮ ਲੋਕਾਂ, ਗ਼ਰੀਬਾਂ, ਕਿਸਾਨਾਂ ਤੇ ਛੋਟੇ ਵਪਾਰੀਆਂ ਵੱਲ ਹੋਵੇ।

ਨੇੜਲੇ ਪਿੰਡ ਮਹੇਰਨਾ ਕਲਾਂ ਵਿਖੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ, ਇਸ ਨੇ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲਿਆਂ ਨੀਤੀਆਂ ਹੀ ਘੜੀਆਂ ਹਨ। ਇਸ ਸਰਕਾਰ ਨੇ ਹੋਰ ਕਿਸੇ ਵਰਗ ਲਈ ਕੁਝ ਨਹੀਂ ਕੀਤਾ, ਸਗੋਂ ਮੁਸੀਬਤਾਂ ਹੀ ਖੜ੍ਹੀਆਂ ਕੀਤੀਆਂ ਹਨ। ਉਨ੍ਹਾਂ ਪਾਰਟੀ ਦੇ ਵੱਖ- ਵੱਖ ਵਿੰਗਾਂ ਦੇ ਆਹੁਦੇਦਾਰਾਂ ਤੇ ਕਾਰਕੁਨਾਂ ਤੋਂ ਇਲਾਵਾ ਜਮਹੂਰੀ ਸੋਚ ਵਾਲੇ ਸਾਰੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਲਾਮਵੰਦ ਕਰਕੇ ਫਾਸੀਵਾਦ, ਫ਼ਿਰਕੂਵਾਦ ਤੇ ਧਾਰਮਿਕ ਕੱਟੜਤਾ ਵਿਰੁੱਧ ਲਹਿਰ ਪੈਦਾ ਕਰਨ ਕਿਉਂਕਿ ਮੌਜੂਦਾ ਪ੍ਰਬੰਧ ਆਮ ਲੋਕਾਂ ਦੀ ਹੋਂਦ ਲਈ ਖ਼ਤਰਨਾਕ ਸਾਬਤ ਹੋ ਰਿਹਾ ਹੈ।ਸੂਬਾ ਸਕੱਤਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ 6000 ਕਰੋੜ ਰੁਪਏ ਦੇ ਇਲੈਕਟੋਰਲ ਬਾਂਡ ਫੰਡ ਦੇ ਨਾਂ ’ਤੇ ਇੱਕ ਵੀ ਧੇਲਾ ਨਹੀਂ ਲਿਆ ਤੇ ਕਾਮਰੇਡ ਸੀਤਾਰਾਮ ਯੇਚੁਰੀ ਦੀ ਅਗਵਾਈ ਹੇਠ ਸਭ ਤੋਂ ਪਹਿਲਾਂ ਇਸ ਸਬੰਧ ਵਿੱਚ ਅਦਾਲਤ ਦਾ ਕੁੰਡਾ ਵੀ ਸੀਪੀਆਈ (ਐੱਮ ) ਨੇ ਹੀ ਖੜਕਾਇਆ ਸੀ।
ਕਾਮਰੇਡ ਸੇਖੋਂ ਨੇ ਕਿਹਾ ਕਿ ਜੇ ਜਮਹੂਰੀ ਗਠਬੰਧਨ ਵਾਲੀ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਆਮ ਲੋਕਾਂ ਦੇ ਨਾਲ-ਨਾਲ ਸਿਆਸੀ ਆਗੂਆਂ ਦੀ ਬਾਂਹ ਮਰੋੜਨ ਵਾਲੇ ਕਾਨੂੰਨ ਵਾਪਸ ਲਏ ਜਾਣਗੇ ਤੇ ਨੌਜਵਾਨਾਂ ਦੀਆਂ ਪੱਕੀਆਂ ਨੌਕਰੀਆਂ ‘ਤੇ ਡਾਕਾ ਮਾਰਨ ਵਾਲੀਆਂ ਅਗਨੀਵੀਰ ਵਰਗੀਆਂ ਯੋਜਨਾਵਾਂ ਵਾਪਸ ਲਈਆਂ ਜਾਣਗੀਆਂ ਤਾਂ ਕਿ ਗ਼ਰੀਬਾਂ ਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਬਰਬਾਦ ਨਾ ਹੋਵੇ। ਉਨ੍ਹਾਂ ਕਿਹਾ ਕਿ ਜਮਹੂਰੀ ਸਰਕਾਰ ਦੌਰਾਨ ਸਿੱਖਿਆ, ਸਿਹਤ, ਰੁਜ਼ਗਾਰ ਤੇ ਮੁੱਢਲੀਆਂ ਲੋੜਾਂ ਨੂੰ ਤਰਜੀਹ ਦੇਣ ਦੇ ਨਾਲ-ਨਾਲ 60 ਸਾਲ ਤੋਂ ਉੱਪਰ ਦੇ ਨਾਗਰਿਕਾਂ ਨੂੰ ਘੱਟੋ-ਘੱਟ 6 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ।
ਕਾਮਰੇਡ ਸੇਖੋਂ ਨੇ ਅਫਸੋਸ ਪ੍ਰਗਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਅੱਜ ਦੇਸ਼ ਧਰਮ, ਜਾਤ, ਫਿਰਕਿਆਂ ਤੇ ਕਿੱਤਿਆਂ ਦੇ ਅਧਾਰ ‘ਤੇ ਵੰਡਿਆ ਹੋਇਆ ਹੈ ਅਤੇ ਆਪਸੀ ਨਫ਼ਰਤ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਅਬਦੁਲ ਸੱਤਾਰ, ਤਹਿਸੀਲ ਸਕੱਤਰ ਕਰਤਾਰ ਸਿੰਘ, ਬਹਾਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਨਰੰਗ ਸਿੰਘ, ਰਾਣੀ ਕੰਗਣਵਾਲ, ਸੀਟੂ ਦੇ ਸਥਾਨਕ ਪ੍ਰਧਾਨ ਗੁਰਮੁਖ ਸਿੰਘ, ਮੀਤ ਸਕੱਤਰ ਜਗਦੀਪ ਸਿੰਘ, ਮੀਤ ਪ੍ਰਧਾਨ ਤਾਹਿਰ ਖਾਨ, ਹਲਵਿੰਦਰ ਸਿੰਘ, ਮੱਖਣ ਸਿੰਘ, ਸੁਖਵਿੰਦਰ ਸਿੰਘ, ਹਾਕਮ ਸਿੰਘ, ਬੇਅੰਤ ਸਿੰਘ, ਹਰਬੰਸ ਸਿੰਘ, ਮੇਜਰ ਸਿੰਘ, ਸ਼ੇਰ ਸਿੰਘ, ਇਲਿਆਸ ਖਾਂ, ਹੁਸ਼ਿਆਰ ਸਿੰਘ, ਸਰਬਜੀਤ ਸਿੰਘ ਤੇ ਸਿੰਦਰ ਸਿੰਘ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ