Sunday, May 19, 2024  

ਕੌਮੀ

ਦਿੱਲੀ ਸ਼ਰਾਬ ਨੀਤੀ ਮਾਮਲਾ : ਕੇਜਰੀਵਾਲ ਤੇ ਕਵਿਤਾ ਦੀ ਅਦਾਲਤੀ ਹਿਰਾਸਤ ’ਚ 7 ਮਈ ਤੱਕ ਵਾਧਾ

April 23, 2024

ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ

ਏਜੰਸੀਆਂ
ਨਵੀਂ ਦਿੱਲੀ/23 ਅਪ੍ਰੈਲ : ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੀਆਰਐਸ ਨੇਤਾ ਕੇ. ਕਵਿਤਾ ਦੀ ਨਿਆਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਰਿਮਾਂਡ ਮਿਆਦ ਖ਼ਤਮ ਹੋਣ ’ਤੇ ਵੀਡੀਓ ਕਾਨਫਰੈਂਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤੇ ਜਾਣ ਤੋਂ ਬਾਅਦ ਸੀਬੀਆਈ ਅਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਉਨ੍ਹਾਂ ਦੀ ਹਿਰਾਸਤ ਵਧਾ ਦਿੱਤੀ।
ਜੱਜ ਨੇ ਸੀਬੀਆਈ ਵੱਲੋਂ ਜਾਂਚ ਕੀਤੇ ਜਾ ਰਹੇ ਸੰਬੰਧਤ ਭ੍ਰਿਸ਼ਟਾਚਾਰ ਮਾਮਲੇ ’ਚ ਤੇਲੰਗਾਨਾ ਐਮਐਲਸੀ ਅਤੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਵ ਦੀ ਧੀ ਕਵਿਤਾ ਦੀ ਅਦਾਲਤੀ ਹਿਰਾਸਤ ਵੀ 7 ਮਈ ਤੱਕ ਵਧਾ ਦਿੱਤੀ ਹੈ।
ਉਧਰ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨਾਲ ਜੁੜੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਕੇਜਰੀਵਾਲ ਨੂੰ ਇਨਸੁਲਿਨ ਦਿੱਤੀ ਗਈ। ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਉੱਚਾ ਹੁੰਦਾ ਜਾ ਰਿਹਾ ਸੀ। ਉਨ੍ਹਾਂ ਨੇ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਦਿਨ ਵੇਲੇ ਉਨ੍ਹਾਂ ਦਾ ਸ਼ੂਗਰ ਲੈਵਲ 320 ਤੱਕ ਚਲਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਈਡੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਪਹਿਲੀ ਵਾਰ ਇਨਸੁਲਿਨ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ, ਅਦਾਲਤ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਦੀ ਇਨਸੁਲਿਨ ਦੇਣ ਦੀ ਪਟੀਸ਼ਨ ਨੂੰ ਇਕੱਲੇ ਉਨ੍ਹਾਂ ਦੇ ਕਹਿਣ ’ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਹਾਈਪਰਗਲਾਈਸੀਮੀਆ ਤੋਂ ਪੀੜਤ ਹਨ, ਅਜਿਹੀ ਸਥਿਤੀ ਜਿਸ ਵਿਚ ਖੂਨ ਵਿਚ ਬਹੁਤ ਜ਼ਿਆਦਾ ਸ਼ੂਗਰ (ਗਲੂਕੋਜ਼) ਹੁੰਦਾ ਹੈ। ਏਮਜ਼ ਦੇ ਮੈਡੀਕਲ ਬੋਰਡ ਨੂੰ ਇਹ ਰਿਪੋਰਟ ਦੇਣ ਲਈ ਕਿਹਾ ਗਿਆ ਸੀ ਕਿ ਕੀ ਕੇਜਰੀਵਾਲ ਨੂੰ ਇਸ ਸਮੇਂ ਇਨਸੁਲਿਨ ਦੀ ਲੋੜ ਹੈ।
ਅਦਾਲਤ ਨੇ ਕਿਹਾ, ਜੇਕਰ ਕਿਸੇ ਦਖਲ ਦੀ ਲੋੜ ਹੈ ਤਾਂ ਅੰਤਿਮ ਫ਼ੈਸਲਾ ਜੇਲ੍ਹ ਪ੍ਰਸ਼ਾਸਨ ਮੈਡੀਕਲ ਬੋਰਡ ਨਾਲ ਸਲਾਹ ਕਰਕੇ ਲਿਆ ਜਾਵੇਗਾ। ਆਮ ਆਦਮੀ ਪਾਰਟੀ (ਆਪ) ਦੋਸ਼ ਲਾਉਂਦੀ ਰਹੀ ਹੈ ਕਿ ਮੁੱਖ ਮੰਤਰੀ ਨੂੰ ਇਨਸੁਲਿਨ ਨਹੀਂ ਦਿੱਤੀ ਜਾ ਰਹੀ ਅਤੇ ਉਨ੍ਹਾਂ ਨੂੰ ‘ਹੌਲੀ-ਹੌਲੀ ਮੌਤ’ ਵੱਲ ਧੱਕਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸੈਂਸੈਕਸ, ਨਿਫਟੀ ਨੇ ਵਿਸ਼ੇਸ਼ ਵਪਾਰਕ ਸੈਸ਼ਨਾਂ ਵਿੱਚ ਜਿੱਤ ਦੀ ਲਕੀਰ ਨੂੰ ਵਧਾਇਆ, TCS ਅਤੇ ਨੇਸਲੇ ਦੀ ਲੀਡ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਸ਼ੇਅਰ ਬਾਜ਼ਾਰ ਦਾ ਅੱਜ ਵਿਸ਼ੇਸ਼ ਸੈਸ਼ਨ, ਸੈਂਸੈਕਸ 120 ਅੰਕਾਂ ਦੀ ਛਾਲ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਬੋਇੰਗ ਸਟਾਰਲਾਈਨਰ ਦੇ ਮਾਨਵ ਮਿਸ਼ਨ ਵਿੱਚ ਫਿਰ ਦੇਰੀ, 25 ਮਈ ਨੂੰ ਉਡਾਣ ਭਰਨ ਦੀ ਸੰਭਾਵਨਾ: ਨਾਸਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਪੇਟੀਐਮ ਟਰੈਵਲ ਕਾਰਨੀਵਲ ਘਰੇਲੂ ਉਡਾਣਾਂ, ਰੇਲਗੱਡੀ 'ਤੇ ਛੋਟ, ਬੱਸ ਬੁਕਿੰਗ 'ਤੇ ਸੌਦੇ ਦੀ ਪੇਸ਼ਕਸ਼ ਕਰਦਾ

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਹਿਮਾਚਲ ਦੇ ਇਕਾਂਤ ਪਿੰਡਾਂ ਵਿਚ, ਸਿਆਸੀ ਸਾਜ਼ਿਸ਼ਾਂ ਦੀ ਦੁਨੀਆ ਦੂਰ ਜਾਪਦੀ !

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇਗੀ SIT

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਸੈਂਸੈਕਸ 166 ਅੰਕ ਹੇਠਾਂ, M&M 6 ਪ੍ਰਤੀਸ਼ਤ ਤੋਂ ਵੱਧ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਦਰਾਂ 'ਚ ਕਟੌਤੀ ਦੀ ਉਮੀਦ 'ਤੇ ਸੈਂਸੈਕਸ 676 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਸਕਾਰਾਤਮਕ ਗਲੋਬਲ ਸੰਕੇਤਾਂ ਤੋਂ ਬਾਅਦ ਸੈਂਸੈਕਸ 155 ਅੰਕ ਵਧਿਆ

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'

ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਤੇ ਮਿਲੇ ਟਿਸ਼ੂ ਪੇਪਰ 'ਤੇ ਲਿਖਿਆ 'ਬੰਬ'