Friday, May 03, 2024  

ਅਪਰਾਧ

ਪੰਜਾਬ ਪੁਲਿਸ ਨੇ ਜੰਮੂ ’ਚ ਟਾਰਗੇਟ ਕਿਲਿੰਗ ਨੂੰ ਟਾਲਿਆ

April 23, 2024

ਪਾਕਿ ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕਾਬੂ

ਨਿਰਮਲ ਸਿੰਘ/ਵਰਿੰਦਰ ਸ਼ਰਮਾ
ਜਲੰਧਰ/23 ਅਪ੍ਰੈਲ : ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗਿ੍ਰਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਫੜ੍ਹੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ । ਪੁਲਿਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ ’ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ ’ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗਿ੍ਰਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਫਗਵਾੜਾ : ਯੂਨੀਵਰਸਿਟੀ ’ਚ 9ਵੀਂ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ, ਹੋਈ ਮੌਤ

ਫਗਵਾੜਾ : ਯੂਨੀਵਰਸਿਟੀ ’ਚ 9ਵੀਂ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ, ਹੋਈ ਮੌਤ

ਪੁਲਿਸ ਵੱਲੋਂ 4 ਕਿਲੋ ਆਈਸ ਡਰੱਗ ਤੇ 1 ਕਿਲੋ ਹੈਰੋਇਨ ਸਮੇਤ ਇਕ ਕਾਬੂ

ਪੁਲਿਸ ਵੱਲੋਂ 4 ਕਿਲੋ ਆਈਸ ਡਰੱਗ ਤੇ 1 ਕਿਲੋ ਹੈਰੋਇਨ ਸਮੇਤ ਇਕ ਕਾਬੂ

ਦਿੱਲੀ ਹਵਾਈ ਅੱਡੇ ’ਤੇ 2.4 ਕਰੋੜ ਰੁਪਏ ਦੀ ਸੋਨੇ ਦੀ ਤਸਕਰੀ ਦੇ ਦੋਸ਼ ’ਚ 5 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

ਦਿੱਲੀ ਹਵਾਈ ਅੱਡੇ ’ਤੇ 2.4 ਕਰੋੜ ਰੁਪਏ ਦੀ ਸੋਨੇ ਦੀ ਤਸਕਰੀ ਦੇ ਦੋਸ਼ ’ਚ 5 ਵਿਦੇਸ਼ੀ ਨਾਗਰਿਕ ਗ੍ਰਿਫ਼ਤਾਰ

ਕੇਰਲ ਦੇ ਕੋਚੀ 'ਚ ਅਪਾਰਟਮੈਂਟ 'ਚੋਂ ਨਵਜੰਮੇ ਬੱਚੇ ਦੀ ਮੌਤ, ਪੁਲਸ ਨੇ ਪਰਿਵਾਰ ਤੋਂ ਕੀਤਾ ਸਵਾਲ

ਕੇਰਲ ਦੇ ਕੋਚੀ 'ਚ ਅਪਾਰਟਮੈਂਟ 'ਚੋਂ ਨਵਜੰਮੇ ਬੱਚੇ ਦੀ ਮੌਤ, ਪੁਲਸ ਨੇ ਪਰਿਵਾਰ ਤੋਂ ਕੀਤਾ ਸਵਾਲ

ਦਿੱਲੀ 'ਚ ਰੰਜਿਸ਼ ਦੇ ਚੱਲਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਦਿੱਲੀ 'ਚ ਰੰਜਿਸ਼ ਦੇ ਚੱਲਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

37 ਫੀਸਦੀ ਭਾਰਤੀ ਫਰਮਾਂ ਲਈ ਸਾਈਬਰ ਜ਼ਬਰਦਸਤੀ ਪ੍ਰਮੁੱਖ ਚਿੰਤਾ: ਰਿਪੋਰਟ

37 ਫੀਸਦੀ ਭਾਰਤੀ ਫਰਮਾਂ ਲਈ ਸਾਈਬਰ ਜ਼ਬਰਦਸਤੀ ਪ੍ਰਮੁੱਖ ਚਿੰਤਾ: ਰਿਪੋਰਟ

ਦਿੱਲੀ 'ਚ ਅਸਿਸਟੈਂਟ ਪ੍ਰੋਫੈਸਰ 'ਤੇ ਹਮਲਾ, ਲੁਟੇਰਾ  ਦੋਸ਼ੀ ਕਾਬੂ

ਦਿੱਲੀ 'ਚ ਅਸਿਸਟੈਂਟ ਪ੍ਰੋਫੈਸਰ 'ਤੇ ਹਮਲਾ, ਲੁਟੇਰਾ ਦੋਸ਼ੀ ਕਾਬੂ

ਦਿੱਲੀ ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਨੌਜਵਾਨ ਨੂੰ ਕਾਬੂ ਕਰ ਲਿਆ

ਦਿੱਲੀ ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਨੌਜਵਾਨ ਨੂੰ ਕਾਬੂ ਕਰ ਲਿਆ

ਵਾਂਟੇਡ ਅਪਰਾਧੀ ਨੂੰ ਦਿੱਲੀ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ

ਵਾਂਟੇਡ ਅਪਰਾਧੀ ਨੂੰ ਦਿੱਲੀ 'ਚ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ

ਸਲਮਾਨ ਖਾਨ ਗੋਲੀਬਾਰੀ ਮਾਮਲਾ: ਮੁੰਬਈ ਪੁਲਿਸ ਲਾਕਅੱਪ 'ਚ ਲਟਕਦਾ ਮਿਲਿਆ ਦੋਸ਼ੀ ਬੰਦੂਕ ਸਪਲਾਇਰ, ਮ੍ਰਿਤਕ ਐਲਾਨਿਆ

ਸਲਮਾਨ ਖਾਨ ਗੋਲੀਬਾਰੀ ਮਾਮਲਾ: ਮੁੰਬਈ ਪੁਲਿਸ ਲਾਕਅੱਪ 'ਚ ਲਟਕਦਾ ਮਿਲਿਆ ਦੋਸ਼ੀ ਬੰਦੂਕ ਸਪਲਾਇਰ, ਮ੍ਰਿਤਕ ਐਲਾਨਿਆ