Saturday, July 27, 2024  

ਪੰਜਾਬ

ਮਾਰੂ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਦਾ ਸੰਪੂਰਨ ਟੀਕਾਕਰਨ ਅਤੀ ਜ਼ਰੂਰੀ : ਸਹਾਇਕ ਡਾਇਰੈਕਟਰ ਡਾ. ਬਲਵਿੰਦਰ ਕੌਰ

April 24, 2024

ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲੇ ਅੰਦਰ 24 ਤੋਂ 30 ਅਪ੍ਰੈਲ ਤੱਕ "ਵਿਸ਼ਵ ਟੀਕਾਕਰਨ ਸਪਤਾਹ" ਮਨਾਇਆ ਜਾ ਰਿਹਾ ਹੈ। ਸਪਤਾਹ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਜਾਇਜਾ ਲੈਣ ਲਈ ਸੂਬਾ ਪੱਧਰ ਤੋਂ ਸਹਾਇਕ ਡਾਇਰੈਕਟਰ (ਟੀਕਾਕਰਨ)ਡਾ. ਬਲਵਿੰਦਰ ਕੌਰ ਨੇ ਜਿਲੇ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਵਿਸ਼ਵ ਸਿਹਤ ਸੰਸਥਾ ਤੋਂ ਸਰਵੇਲੈਂਸ ਮੈਡੀਕਲ ਅਫਸਰ ਡਾ. ਵਿਕਰਮ ਗੁਪਤਾ ਅਤੇ ਡਾ. ਮਨਹਰਦੀਪ ਕੌਰ  ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਤੇ ਜਿਲਾ ਹਸਪਤਾਲ ਤੋਂ ਵਿਸ਼ਵ ਟੀਕਾਕਰਨ ਹਫਤੇ ਅਤੇ ਟੀਕਾਕਰਨ ਦੀ ਮਹੱਤਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ  ਨੂੰ ਸਹਾਇਕ  ਡਾਇਰੈਕਟਰ ਡਾ ਬਲਵਿੰਦਰ ਕੌਰ ਅਤੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਆਮ ਲੋਕਾਂ ਨੂੰ ਟੀਕਾਕਰਨ ਸਪਤਾਹ ਸਬੰਧੀ ਜਾਗਰੂਕ ਕਰਦੀ ਹੋਈ ਵਾਪਸ ਸਿਵਲ ਹਸਪਤਾਲ ਵਿਖੇ ਆ ਕੇ ਸਮਾਪਤ ਹੋਈ। ਇਸ ਮੌਕੇ ਤੇ ਡਾ. ਬਲਵਿੰਦਰ ਕੌਰ ਨੇ ਕਿਹਾ ਕਿ ਬਿਮਾਰੀਆਂ ਤੋਂ ਬਚਾਉਣ ਲਈ ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੈਟਨਸ ਦੇ ਟੀਕੇ ਅਤੇ ਬੱਚਿਆਂ ਦਾ  ਸੂਚੀ ਅਨੁਸਾਰ ਸੰਪੂਰਨ ਟੀਕਾਕਰਨ ਕਰਾਉਣਾ ਅਤੀ ਜਰੂਰੀ ਹੁੰਦਾ । ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਬੁੱਧਵਾਰ ਦਾ ਦਿਨ ਛੱਡ ਕੇ ਹਫਤੇ ਦੇ ਸਾਰੇ ਦਿਨ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਭੱਠਿਆਂ,ਪਥੇਰਾਂ, ਉਸਾਰੀ ਅਧੀਨ ਬਿਲਡਿੰਗਾਂ, ਝੁੱਗੀਆਂ, ਝੌਂਪੜੀਆਂ ਅਤੇ ਹੋਰ ਅਪਹੁੰਚ ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵਿਸ਼ੇਸ਼ ਸੈਸ਼ਨ ਲਗਾ ਕੇ ਟੀਕਾਕਰਨ ਤੋਂ ਵਾਂਝੇ ਬੱਚਿਆਂ ਦਾ ਟੀਕਾਕਰਨ ਕਰਨਗੀਆਂ ਕਿਉਂਕਿ ਟੀਕਾਕਰਨ ਨਾਲ ਹੀ ਬੱਚਿਆਂ ਦੀ ਮੋਤ ਦਰ ਵਿੱਚ ਕਾਫੀ ਕਮੀ ਆਈ ਹੈ ਅਤੇ ਪੋਲਿਓ ਵਰਗੀ ਭਿਆਨਕ ਬਿਮਾਰੀ ਤੋਂ ਵੀ ਛੁਟਕਾਰਾ ਪਾਇਆ ਗਿਆ ਹੈ। ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇਂ ਨਵ ਜਨਮੇਂ ਬੱਚਿਆਂ ਦੇ ਲੱਗਣ ਵਾਲੇ ਟੀਕਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ,ਬੀਈਈ ਮਹਾਵੀਰ ਸਿੰਘ, ਅਨਿਲ ਕੁਮਾਰ, ਵਿੱਕੀ ਵਰਮਾ ਹਰਦੀਪ ਸਿੰਘ ਤੋਂ ਇਲਾਵਾ ਨਰਸਿੰਗ ਵਿਦਿਆਰਥੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ