Saturday, July 27, 2024  

ਪੰਜਾਬ

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵੱਲੋਂ ਲਗਾਇਆ ਗਿਆ ਸਿਖਲਾਈ ਕੈਂਪ

April 24, 2024
ਸ੍ਰੀ ਫ਼ਤਹਿਗੜ੍ਹ ਸਾਹਿਬ/24 ਅਪ੍ਰੈਲ :
(ਰਵਿੰਦਰ ਸਿੰਘ ਢੀਂਡਸਾ)

ਮਾਤਾ ਗੁਜਰੀ ਕਾਲਜ ਵਿਖੇ ਚੱਲ ਰਹੇ ਜੀ.ਐਸ.ਟੀ. ਦੇ ਵੌਸ-ਬੀ ਪ੍ਰੋਜੈਕਟ ਅਤੇ ਉੱਨਤ ਭਾਰਤ ਅਭਿਆਨ ਤਹਿਤ ਪੇਂਡੂ ਔਰਤਾਂ ਨੂੰ ਕਿੱਤਾ ਮੁੱਖੀ ਬਣਾਉਣ ਲਈ ਸੁੱਕੇ ਫੁੱਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਅਤੇ ਸਿਖਲਾਈ ਕੈਂਪ ਪਿੰਡ ਸਿੱਧਵਾਂ ਵਿਖੇ ਲਗਾਇਆ ਗਿਆ ਜਿਸ ਵਿੱਚ ਪਿੰਡ ਦੀਆਂ ਔਰਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਇਸ ਪ੍ਰੋਜੈਕਟ ਵਿੱਚ ਚੱਲ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਹੋਰ ਪਿੰਡਾਂ ਵਿੱਚ ਵੀ ਅਜਿਹੇ ਉਸਾਰੂ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾ. ਜੁਝਾਰ ਸਿੰਘ ਨੇ ਸੁੱਕੇ ਫੁੱਲਾਂ ਦੀ ਮੱਹਤਤਾ ਅਤੇ ਇਨ੍ਹਾਂ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਦੀ  ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਪ੍ਰੋਜੈਕਟ ਪੀ.ਆਈ. ਪ੍ਰਭਜੋਤ ਸੈਣੀ ਵੱਲੋਂ ਇਲਾਕੇ ਦੀਆਂ ਔਰਤਾਂ ਨੂੰ ਫੁੱਲਾਂ ਨੂੰ ਸੁਕਾਉਣ ਦੀਆਂ ਵੱਖ- ਵੱਖ ਵਿਧੀਆਂ ਅਤੇ ਉਨ੍ਹਾਂ ਤੋਂ ਤਿਆਰ ਉਤਪਾਦਾਂ ਦੀ ਸਿਖਲਾਈ ਦਿੱਤੀ।ਇਸ ਤੋਂ ਇਲਾਵਾ ਉੱਨਤ ਭਾਰਤ ਅਭਿਆਨ ਪੰਜਾਬ ਦੇ ਨੋਡਲ ਸੈਂਟਰ ਐਨ.ਆਈ.ਟੀ.ਟੀ.ਟੀ.ਆਰ. ਚੰਡੀਗੜ੍ਹ ਦੇ ਡਾ. ਯੂ.ਐਨ.ਰਾਓ ਨੇ ਪੂਰੀ ਟੀਮ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ ਸਿੰਘ ਨੇ ਵੀ ਇਸ ਪ੍ਰੋਜੈਕਟ ਸਬੰਧੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਤਕਨੀਕੀ ਸਿਖਲਾਈ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਤਕਨੀਕੀ ਸਿਖਲਾਈ ਪ੍ਰੋਗਰਾਮ

ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਤਨੀ ਨੂੰ ਅਦਾਲਤ ਵੱਲੋਂ 15 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦਾ ਆਦੇਸ਼

ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀ ਦੀ ਪਤਨੀ ਨੂੰ ਅਦਾਲਤ ਵੱਲੋਂ 15 ਲੱਖ ਰੁਪਏ ਦੀ ਬੀਮਾ ਰਾਸ਼ੀ ਦੇਣ ਦਾ ਆਦੇਸ਼

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ