Wednesday, May 08, 2024  

ਰਾਜਨੀਤੀ

ਪੀਐਮ ਮੋਦੀ ਤੇ ਰਾਹੁਲ ਗਾਂਧੀ ਦੇ ਭਾਸ਼ਣਾਂ ’ਤੇ ਚੋਣ ਕਮਿਸ਼ਨ ਨੇ ਨੱਢਾ ਤੇ ਖੜਗੇ ਨੂੰ ਕੀਤੇ ਨੋਟਿਸ ਜਾਰੀ

April 25, 2024

29 ਅਪ੍ਰੈਲ ਤੱਕ ਮੰਗਿਆ ਜਵਾਬ

ਏਜੰਸੀਆਂ
ਨਵੀਂ ਦਿੱਲੀ/25 ਅਪ੍ਰੈਲ : ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਟਾਰ ਪ੍ਰਚਾਰਕ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਰਾਹੁਲ ਗਾਂਧੀ ਵਿਰੁੱਧ ਚੋਣ ਦੌਰਾਨ ਜਨਤਕ ਬਿਆਨਾਂ ਰਾਹੀਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੇ ਜਾਣ ਖ਼ਿਲਾਫ਼ ਵੱਖ-ਵੱਖ ਸ਼ਿਕਾਇਤਾਂ ’ਤੇ ਦੋਵਾਂ ਪਾਰਟੀਆਂ ਨੂੰ ਵੀਰਵਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਚੋਣ ਕਮਿਸ਼ਨ ਨੇ ਸ੍ਰੀ ਮੋਦੀ ਦੀਆਂ ਵੱਖ-ਵੱਖ ਚੋਣ ਰੈਲੀਆਂ ਵਿੱਚ ਉਨ੍ਹਾਂ ਦੀਆਂ ਕੁਝ ਟਿੱਪਣੀਆਂ ਦੇ ਖ਼ਿਲਾਫ਼ ਕਾਂਗਰਸ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਵੱਲੋਂ ਦਰਜ ਕਰਵਾਈਆਂ ਸ਼ਿਕਾਇਤਾਂ ’ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਨੋਟਿਸ ਜਾਰੀ ਕੀਤਾ ਹੈ। ਇਸੇ ਦੌਰਾਨ ਚੋਣ ਕਮਿਸ਼ਨ ਨੇ ਕਾਂਗਰਸ ਪ੍ਰਧਾਨ ਮਲਿਰਾਜੁਨ ਖੜਗੇ ਨੂੰ ਵੀ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨਾਂ ’ਤੇ ਇਤਰਾਜ਼ ਉਠਾਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਨੋਟਿਸ ਲਿਆ ਹੈ। ਭਾਜਪਾ ਅਤੇ ਕਾਂਗਰਸ ਦੋਵਾਂ ਪਾਰਟੀਆਂ ਨੇ ਇਕ ਦੂਜੇ ’ਤੇ ਧਰਮ, ਜਾਤ, ਭਾਈਚਾਰੇ ਅਤੇ ਭਾਸ਼ਾ ਦੇ ਆਧਾਰ ’ਤੇ ਨਫ਼ਰਤ ਅਤੇ ਵੰਡ ਪਾਉਣ ਦਾ ਦੋਸ਼ ਲਗਾਇਆ ਹੈ। ਦੋਵਾਂ ਧਿਰਾਂ ਨੂੰ 29 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਦੋਵਾਂ ਪਾਰਟੀਆਂ ਦੇ ਪ੍ਰਧਾਨਾਂ ਤੋਂ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 77 ਤਹਿਤ ਜਵਾਬ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੀਐਮ ਮੋਦੀ ’ਤੇ ਅਤੇ ਭਾਜਪਾ ਪ੍ਰਧਾਨ ਜੇਪੀ. ਨੱਢਾ ਨੇ ਰਾਹੁਲ ਗਾਂਧੀ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਗਾਇਆ ਸੀ। ਕਮਿਸ਼ਨ ਦਾ ਕਹਿਣਾ ਹੈ ਕਿ ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਖਾਸ ਕਰਕੇ ਸਟਾਰ ਪ੍ਰਚਾਰਕਾਂ ਦੇ ਵਿਵਹਾਰ ਦੀ ਪੂਰੀ ਜ਼ਿੰਮੇਵਾਰੀ ਲੈਣੀ ਪਵੇਗੀ। ਉੱਚ ਅਹੁਦਿਆਂ ’ਤੇ ਕਾਬਜ਼ ਨੇਤਾਵਾਂ ਦੇ ਭਾਸ਼ਣਾਂ ਦੇ ਹੋਰ ਵੀ ਗੰਭੀਰ ਨਤੀਜੇ ਨਿਕਲ ਸਕਦੇ ਹਨ।
ਇਸੇ ਦੌਰਾਨ ਚੋਣ ਕਮਿਸ਼ਨ ਵੱਲੋਂ ਕਾਂਗਰਸ ਨੂੰ ਭੇਜੇ ਨੋਟਿਸ ’ਤੇ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ, ਜਿਸ ਤਰ੍ਹਾਂ ਭਾਜਪਾ ਧਰਮ ਦੀ ਵਰਤੋਂ ਕਰ ਰਹੀ ਹੈ ਜਾਂ ਇਸ ਦੀ ਦੁਰਵਰਤੋਂ ਕਰ ਰਹੀ ਹੈ, ਇਹ ਕਾਫ਼ੀ ਚਿੰਤਾਜਨਕ ਹੈ। ਅਸੀਂ ਇਸ ਨੋਟਿਸ ਦਾ ਜਵਾਬ ਦੇਵਾਂਗੇ।
ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਅਪ੍ਰੈਲ ਨੂੰ ਰਾਜਸਥਾਨ ਦੇ ਬਾਂਸਵਾੜਾ ਰੈਲੀ ’ਚ ਕਿਹਾ ਸੀ ਕਿ ਜੇਕਰ ਕਾਂਗਰਸ ਸਰਕਾਰ ਸੱਤਾ ’ਚ ਆਈ ਤਾਂ ਲੋਕਾਂ ਦੀਆਂ ਜਾਇਦਾਦਾਂ ਖੋਹ ਕੇ ਉਨ੍ਹਾਂ ਨੂੰ ਜ਼ਿਆਦਾ ਬੱਚੇ ਅਤੇ ਘੁਸਪੈਠੀਆਂ ’ਚ ਵੰਡ ਦਿੱਤੀਆਂ ਜਾਦਗੀਆਂ। ਪੀਐੱਮ ਮੋਦੀ ਨੇ ਕਿਹਾ ਸੀ ਕਿ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਲਿਖਿਆ ਹੈ ਕਿ ਸਰਕਾਰ ਬਣਨ ਤੋਂ ਬਾਅਦ ਮਾਵਾਂ-ਭੈਣਾਂ ਦੇ ਸੋਨੇ ਦਾ ਹਿਸਾਬ ਲਵਾਂਗੇ, ਇਸ ਦੀ ਜਾਣਕਾਰੀ ਲਵਾਂਗੇ ਅਤੇ ਫਿਰ ਵੰਡਾਂਗੇ।
ਪੀਐਮ ਮੋਦੀ ਦੀ ਇਸ ਟਿੱਪਣੀ ਨੂੰ ਲੈ ਕੇ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ ਸੀ।
ਇਸ ਦੇ ਨਾਲ ਹੀ ਭਾਜਪਾ ਨੇ ਰਾਹੁਲ ਗਾਂਧੀ ਦੇ ਖ਼ਿਲਾਫ਼ ਚੋਣ ਕਮਿਸ਼ਨ ’ਚ ਉਨ੍ਹਾਂ ਦੀਆਂ ਰੈਲੀਆਂ ’ਚ ਭਾਸ਼ਾ ਅਤੇ ਸ਼ਬਦਾਂ ਦੀ ਵਰਤੋਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ। ਭਾਜਪਾ ਨੇ ਦੋਸ਼ ਲਗਾਇਆ ਸੀ ਕਿ ਰਾਹੁਲ ਗਾਂਧੀ ਨੇ ਭਾਸ਼ਾ ਦੇ ਆਧਾਰ ’ਤੇ ਤਾਮਿਲਨਾਡੂ ’ਚ ਲੋਕਾਂ ’ਚ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ। ਭਾਜਪਾ ਨੇਤਾਵਾਂ ਨੇ ਦਾਅਵਾ ਕੀਤਾ ਸੀ ਕਿ ਰਾਹੁਲ ਗਾਂਧੀ ਆਪਣੇ ਭਾਸ਼ਣਾਂ ’ਚ ਭਾਸ਼ਾ ਦੇ ਆਧਾਰ ’ਤੇ ਉੱਤਰ ਅਤੇ ਦੱਖਣੀ ਭਾਰਤ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨੇ ਆਪਣੀ ਲਿਖਤੀ ਸ਼ਿਕਾਇਤ ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, 9 ਮਈ ਨੂੰ ਹੋਵੇਗੀ ਸੁਣਵਾਈ

ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, 9 ਮਈ ਨੂੰ ਹੋਵੇਗੀ ਸੁਣਵਾਈ

ਫਨ ਸਿਟੀ ਇਨਕਲੇਵ ਦੇ ਸੈਂਕੜੇ ਵਸਨੀਕ ਲੋਕ 'ਆਪ' 'ਚ ਸ਼ਾਮਲ

ਫਨ ਸਿਟੀ ਇਨਕਲੇਵ ਦੇ ਸੈਂਕੜੇ ਵਸਨੀਕ ਲੋਕ 'ਆਪ' 'ਚ ਸ਼ਾਮਲ

ਪੰਜਾਬ ‘ਚ ਅਕਾਲੀ ਦਲ ਦਾ ਹਾਲ ਚੌਟਾਲਿਆਂ ਵਰਗਾ ਹੋਇਆ : ਢਿੱਲੋਂ

ਪੰਜਾਬ ‘ਚ ਅਕਾਲੀ ਦਲ ਦਾ ਹਾਲ ਚੌਟਾਲਿਆਂ ਵਰਗਾ ਹੋਇਆ : ਢਿੱਲੋਂ

ਆਬਕਾਰੀ ਨੀਤੀ ਘੁਟਾਲਾ: ਦਿੱਲੀ ਦੀ ਅਦਾਲਤ ਨੇ ਬੀਆਰਐਸ ਆਗੂ ਕੇ. ਕਵਿਤਾ ਨੂੰ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ

ਆਬਕਾਰੀ ਨੀਤੀ ਘੁਟਾਲਾ: ਦਿੱਲੀ ਦੀ ਅਦਾਲਤ ਨੇ ਬੀਆਰਐਸ ਆਗੂ ਕੇ. ਕਵਿਤਾ ਨੂੰ ਨਿਯਮਤ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ

ਦਿੱਲੀ : ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਸ਼ਾਮਲ

ਦਿੱਲੀ : ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਸ਼ਾਮਲ

ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੀਬੀਆਈ ਤੇ ਈਡੀ ਤੋਂ ਮੰਗਿਆ ਜਵਾਬ

ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੀਬੀਆਈ ਤੇ ਈਡੀ ਤੋਂ ਮੰਗਿਆ ਜਵਾਬ

ਵੋਟ ਫੀਸਦੀ ’ਚ ਦਰਸਾਇਆ ਵਾਧਾ ਸ਼ੱਕ ਦੇ ਦਾਇਰੇ ਹੇਠ : ਯੇਚੁਰੀ

ਵੋਟ ਫੀਸਦੀ ’ਚ ਦਰਸਾਇਆ ਵਾਧਾ ਸ਼ੱਕ ਦੇ ਦਾਇਰੇ ਹੇਠ : ਯੇਚੁਰੀ

ਵਾਇਨਾਡ ’ਚ ਹਾਰ ਦੇ ਡਰੋਂ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਉਤਰਿਆ : ਮੋਦੀ

ਵਾਇਨਾਡ ’ਚ ਹਾਰ ਦੇ ਡਰੋਂ ਸ਼ਹਿਜ਼ਾਦਾ ਰਾਏਬਰੇਲੀ ਤੋਂ ਮੈਦਾਨ ’ਚ ਉਤਰਿਆ : ਮੋਦੀ

ਲੋਕ ਸਭਾ ਚੋਣਾਂ - 2024 : ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਵੀ ਭਰੇ ਕਾਗਜ਼

ਲੋਕ ਸਭਾ ਚੋਣਾਂ - 2024 : ਰਾਹੁਲ ਗਾਂਧੀ ਨੇ ਰਾਏਬਰੇਲੀ ਤੋਂ ਵੀ ਭਰੇ ਕਾਗਜ਼

ਸੁਪਰੀਮ ਕੋਰਟ ਅਗਲੇ ਹਫਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਸਵਾਲ 'ਤੇ ਵਿਚਾਰ ਕਰ ਸਕਦਾ

ਸੁਪਰੀਮ ਕੋਰਟ ਅਗਲੇ ਹਫਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਸਵਾਲ 'ਤੇ ਵਿਚਾਰ ਕਰ ਸਕਦਾ