Sunday, May 05, 2024  

ਪੰਜਾਬ

ਬਸਪਾ ਨੇ ਫ਼ਤਹਿਗੜ੍ਹ ਸਾਹਿਬ ਤੇ ਬਠਿੰਡਾ ਤੋਂ ਐਲਾਨੇ ਉਮੀਦਵਾਰ

April 25, 2024

ਦਸਬ
ਚੰਡੀਗੜ੍ਹ/25 ਅਪ੍ਰੈਲ : ਬਹੁਜਨ ਸਮਾਜ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ ਲਈ ਵੀਰਵਾਰ ਨੂੰ ਪੰਜਾਬ ਲਈ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।
ਪਾਰਟੀ ਨੇ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਕੁਲਵੰਤ ਸਿੰਘ ਮਹਿਤੋ ਅਤੇ ਬਠਿੰਡਾ ਸੀਟ ਤੋਂ ਲਖਵੀਰ ਸਿੰਘ ਨਿੱਕਾ ਨੂੰ ਉਮੀਦਵਾਰ ਬਣਾਇਆ ਹੈ। ਪੰਜਾਬ ਬਸਪਾ ਦੇ ਮੁਖੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਨਿੱਕਾ, ਜੋ ਪਾਰਟੀ ਦੇ ਬਠਿੰਡਾ ਤੋਂ ਜ਼ਿਲ੍ਹਾ ਪ੍ਰਧਾਨ ਹਨ, ਬਠਿੰਡਾ ਹਲਕੇ ਤੋਂ ਚੋਣ ਲੜਨਗੇ। ਮਹਿਤੋ, ਜੋ ਇਸ ਸਮੇਂ ਸੂਬਾ ਇਕਾਈ ਦੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ, ਫਤਹਿਗੜ੍ਹ ਸਾਹਿਬ ਸੀਟ ਤੋਂ ਚੋਣ ਲੜਨਗੇ। ਬਸਪਾ ਨੇ ਹੁਣ ਤੱਕ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਉਧਰ ਪਾਰਟੀ ਨੇ ਦਾਦਰੌਲ ਵਿਧਾਨ ਸਭਾ ਉਪ ਚੋਣ ’ਚ 3 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ। ਸਾਬਕਾ ਸੂਬਾ ਪ੍ਰਧਾਨ ਭੀਮ ਰਾਜਭਰ ਦੀ ਟਿਕਟ ਬਦਲ ਦਿੱਤੀ ਹੈ। ਉਹ ਹੁਣ ਆਜ਼ਮਗੜ੍ਹ ਦੀ ਬਜਾਏ ਸਲੇਮਪੁਰ ਤੋਂ ਲੋਕ ਸਭਾ ਚੋਣ ਲੜਨਗੇ। ਇਸ ਦੇ ਨਾਲ ਹੀ ਪਾਰਟੀ ਨੇ ਭਦੋਹੀ ਤੋਂ ਇਰਫਾਨ ਅਹਿਮਦ (ਬਬਲੂ) ਅਤੇ ਹਮੀਰਪੁਰ ਤੋਂ ਨਿਰਦੋਸ਼ ਕੁਮਾਰ ਦੀਕਸ਼ਿਤ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਇਸ ਵਾਰ ਉਨ੍ਹਾਂ ਨੇ ਵਿਧਾਨ ਸਭਾ ਉਪ ਚੋਣ ਵਿਚ ਵੀ ਉਮੀਦਵਾਰ ਐਲਾਨ ਦਿੱਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ