Sunday, May 05, 2024  

ਅਪਰਾਧ

ਪਟਨਾ : ਰੇਲਵੇ ਸਟੇਸ਼ਨ ਲਾਗੇ ਹੋਟਲ ’ਚ ਲੱਗੀ ਅੱਗ, 6 ਮੌਤਾਂ, 18 ਜ਼ਖ਼ਮੀ

April 25, 2024

ਏਜੰਸੀਆਂ
ਪਟਨਾ/25 ਅਪ੍ਰੈਲ : ਬਿਹਾਰ ਦੀ ਰਾਜਧਾਨੀ ਪਟਨਾ ਦੇ ਕੋਤਵਾਲੀ ਥਾਣਾ ਖੇਤਰ ਅਧੀਨ ਪੈਂਦੇ ਰੇਲਵੇ ਸਟੇਸ਼ਨ ਨੇੜੇ ਇਕ ਹੋਟਲ ’ਚ ਵੀਰਵਾਰ ਨੂੰ ਅੱਗ ਲੱਗ ਗਈ।
ਅੱਗ ਦੀ ਲਪੇਟ ’ਚ ਆਉਣ ਕਾਰਨ 6 ਲੋਕਾਂ ਦੀ ਮੌਤ ਹੋ ਗਈ, ਜਦਕਿ 18 ਲੋਕ ਜ਼ਖ਼ਮੀ ਹੋ ਗਏ । ਇਸ ਦੌਰਾਨ 12 ਲੋਕਾਂ ਦੀ ਹਾਲਤ ਗੰਭੀਰ ਦੇਖਦਿਆਂ ਇਨ੍ਹਾਂ ਨੂੰ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸੇ ਦੌਰਾਨ ਅੱਗ ਲੱਗਣ ਕਾਰਨ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਸਖਤ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਲੱਗਣ ਦੀ ਇਹ ਘਟਨਾ ਰੇਲਵੇ ਸਟੇਸ਼ਨ ਤੋਂ 50 ਮੀਟਰ ਦੀ ਦੂਰੀ ’ਤੇ ਵਾਪਰੀ। ਅੱਗ ਲੱਗਣ ਕਾਰਨ ਇਮਾਰਤ ਦੇ ਉੱਪਰ ਕਈ ਲੋਕ ਫਸ ਗਏ ਹਨ ਅਤੇ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ਇਸ ਆਪਰੇਸ਼ਨ ਵਿੱਚ ਕੁੱਲ 45 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।
ਹੋਟਲ ਦੇ ਹੇਠਾਂ ਖੜ੍ਹੀਆਂ ਕਈ ਗੱਡੀਆਂ ਨੂੰ ਵੀ ਅੱਗ ਲੱਗ ਗਈ। ਗੈਸ ਸਿਲੰਡਰ ’ਚ ਧਮਾਕਾ ਹੋਣ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਮੌਕੇ ’ਤੇ ਫਾਇਰ ਬ੍ਰਿਗੇਡ ਦੀ ਅਗਵਾਈ ਕਰ ਰਹੇ ਡਿਪਟੀ ਇੰਸਪੈਕਟਰ ਜਨਰਲ ਮ੍ਰਿਤੁੰਜੇ ਕੁਮਾਰ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਫਾਇਰ ਟੀਮ ਦੇ ਮੈਂਬਰ ਹੋਟਲ ਦੇ ਅੰਦਰ ਹਰੇਕ ਕਮਰੇ ਵਿੱਚ ਜਾ ਰਹੇ ਹਨ ਅਤੇ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਕੁਮਾਰ ਦੇ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ, ਚਸ਼ਮਦੀਦਾਂ ਨੇ ਸ਼ੱਕ ਜ਼ਾਹਰ ਕੀਤਾ ਹੈ ਕਿ ਅੱਗ ਐੱਲ.ਪੀ.ਜੀ. ਸਿਲੰਡਰ ਵਿੱਚ ਲੀਕ ਹੋਣ ਕਾਰਨ ਲੱਗੀ ਹੋ ਸਕਦੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਸਰਹੱਦੀ ਪਿੰਡ ਸਕੱਤਰਾ 'ਚ ਵੱਖ ਵੱਖ ਥਾਵਾਂ ਤੋਂ  ਹੈਰੋਇਨ ਤੇ ਡਰੋਨ ਬਰਾਮਦ

ਸਰਹੱਦੀ ਪਿੰਡ ਸਕੱਤਰਾ 'ਚ ਵੱਖ ਵੱਖ ਥਾਵਾਂ ਤੋਂ  ਹੈਰੋਇਨ ਤੇ ਡਰੋਨ ਬਰਾਮਦ

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਤੇਲੰਗਾਨਾ ਵਿੱਚ 46 ਕਰੋੜ ਰੁਪਏ ਦੀ ਰਿਫੰਡ ਧੋਖਾਧੜੀ ਦੇ ਦੋਸ਼ ਵਿੱਚ ਪੰਜ ਜੀਐਸਟੀ ਅਧਿਕਾਰੀ ਗ੍ਰਿਫ਼ਤਾਰ

ਤੇਲੰਗਾਨਾ ਵਿੱਚ 46 ਕਰੋੜ ਰੁਪਏ ਦੀ ਰਿਫੰਡ ਧੋਖਾਧੜੀ ਦੇ ਦੋਸ਼ ਵਿੱਚ ਪੰਜ ਜੀਐਸਟੀ ਅਧਿਕਾਰੀ ਗ੍ਰਿਫ਼ਤਾਰ

ਕੋਚੀ 'ਚ ਮਾਂ 'ਤੇ ਨਵਜੰਮੇ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਦਾ ਦੋਸ਼

ਕੋਚੀ 'ਚ ਮਾਂ 'ਤੇ ਨਵਜੰਮੇ ਬੱਚੇ ਨੂੰ ਮੌਤ ਦੇ ਘਾਟ ਉਤਾਰਨ ਦਾ ਦੋਸ਼

ਕਰਨਾਟਕ 'ਲਵ ਜੇਹਾਦ' ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

ਕਰਨਾਟਕ 'ਲਵ ਜੇਹਾਦ' ਮਾਮਲਾ: ਪੁਲਿਸ ਮੁਕਾਬਲੇ ਦੌਰਾਨ ਲੱਤ 'ਚ ਲੱਗੀ ਗੋਲੀ, ਦੋਸ਼ੀ ਗਿ੍ਫ਼ਤਾਰ

ਲੋਹਗੜ੍ਹ ਪਾਰਕ ਨੇੜੇ ਸਬਜ਼ੀ ਵੇਚਣ ਵਾਲੇ ਅਤੇ ਉਸ ਦੇ ਨੌਕਰ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ 25 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਲੋਹਗੜ੍ਹ ਪਾਰਕ ਨੇੜੇ ਸਬਜ਼ੀ ਵੇਚਣ ਵਾਲੇ ਅਤੇ ਉਸ ਦੇ ਨੌਕਰ 'ਤੇ ਹਮਲਾ ਕਰਨ ਦੇ ਦੋਸ਼ 'ਚ ਪੁਲਿਸ ਨੇ 25 ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ