Sunday, May 19, 2024  

ਖੇਤਰੀ

ਕੈਨੇਡਾ : ਸੜਕ ਹਾਦਸੇ ’ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ

April 25, 2024

ਸਾਲ ਪਹਿਲਾਂ ਗਿਆ ਸੀ ਵਿਦੇਸ਼

ਏਜੰਸੀਆਂ
ਸਰੀ/25 ਅਪ੍ਰੈਲ : ਪੰਜਾਬ ਦੇ ਫ਼ਿਰੋੋਜ਼ਪੁਰ ਜ਼ਿਲ੍ਹੇ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਵਿਚ ਗਏ ਧਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਹੈ। ਨੌਜਵਾਨ ਮੁੰਡੇ ਦੀ ਮੌਤ ਦੇ ਬਾਰੇ ਪਤਾ ਲੱਗਣ ’ਤੇ ਘਰ ਵਿਚ ਚੀਕ-ਚਿਹਾੜਾ ਪੈ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਮਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਸਰੀ ਵਿੱਚ ਰਹਿੰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਧਰਮਿੰਦਰ ਸਿੰਘ ਫਿਰੋਜ਼ਪੁਰ ਦੇ ਪਿੰਡ ਰਾਮਪੁਰਾ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ ਕਰੀਬ 35 ਸਾਲ ਸੀ। ਪਰਮਿੰਦਰ ਸਿੰਘ ਆਪਣੇ ਪਿੱਛੇ ਛੋਟੀ ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ। ਪਤਾ ਲੱਗਾ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਸਾਥੀ ਡਰਾਈਵਰ ਨਾਲ ਜਾ ਰਿਹਾ ਸੀ, ਜਿਸ ਦੌਰਾਨ ਉਨ੍ਹਾਂ ਦੇ ਟਰੱਕ ਦੀ ਸਾਹਮਣੇ ਤੋਂ ਆ ਰਹੇ ਟੱਰਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਧਰਮਿੰਦਰ ਸਿੰਘ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਇਕ ਸਾਲ ਪਹਿਲਾਂ ਹੀ ਕੈਨੇਡਾ ਗਿਆ ਸੀ। ਇਸ ਤੋਂ ਪਹਿਲਾਂ ਉਹ ਕਰੀਬ 10 ਸਾਲ ਸਿੰਗਾਪੁਰ ਰਹਿ ਰਿਹਾ ਸੀ। ਦੂਜੇ ਪਾਸੇ ਉਸ ਦਾ ਪਰਿਵਾਰ ਫਿਰੋਜ਼ਪੁਰ ਵਿਚ ਹੀ ਰਹਿੰਦਾ ਹੈ ਅਤੇ ਧਰਮਿੰਦਰ ਹੀ ਘਰ ਵਿਚ ਕਮਾਉਣ ਵਾਲਾ ਸੀ। ਉਸ ਦੀ ਮੌਤ ਦਾ ਪਤਾ ਲੱਗਦਿਆਂ ਹੀ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਭੀਲਵਾੜਾ ਸਮੂਹਿਕ ਬਲਾਤਕਾਰ ਅਤੇ ਕਤਲ ਕੇਸ: ਪੋਕਸੋ ਅਦਾਲਤ ਨੇ ਦੋ ਨੂੰ ਦੋਸ਼ੀ ਕਰਾਰ ਦਿੱਤਾ, ਸੱਤ ਨੂੰ ਬਰੀ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਵਡੋਦਰਾ ਵਾਸੀਆਂ ਨੇ ਨਵੇਂ ਸਮਾਰਟ ਮੀਟਰਾਂ ਤੋਂ ਬਿਜਲੀ ਦੇ ਵੱਧ ਬਿੱਲਾਂ ਦਾ ਵਿਰੋਧ ਕੀਤਾ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਜੰਮੂ-ਕਸ਼ਮੀਰ: ਅਧਿਕਾਰਤ ਸੀਕਰੇਟਸ ਐਕਟ ਤਹਿਤ ਰਿਟਾਇਰਡ ਐੱਸ.ਪੀ ਗ੍ਰਿਫਤਾਰ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਵਿਨਾਸ਼ ਰੈੱਡੀ ਵਿਵੇਕਾਨੰਦ ਰੈੱਡੀ ਕਤਲ ਕੇਸ ਵਿੱਚ ਸੀਬੀਆਈ ਅਦਾਲਤ ਵਿੱਚ ਪੇਸ਼ ਹੋਏ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ