Sunday, May 05, 2024  

ਪੰਜਾਬ

ਕਿਸਾਨਾਂ ਦਾ ਰੇਲ ਰੋਕੇ ਅੰਦੋਲਨ : ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ

April 25, 2024

ਡਾ. ਗੁਰਵਿੰਦਰ ਅਮਨ
ਰਾਜਪੁਰਾ/25 ਅਪ੍ਰੈਲ : ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸਾਂਝੇ ਸੱਦੇ ’ਤੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਅੰਦੋਲਨ ਚੱਲ ਰਿਹਾ ਹੈ।
ਕਿਸਾਨ ਪਿਛਲੇ ਹਫ਼ਤੇ ਤੋਂ ਪਟੜੀਆਂ ਜਾਮ ਕਰਕੇ ਹੜਤਾਲ ’ਤੇ ਬੈਠੇ ਹਨ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਹਰਿਆਣਾ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ 3 ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸ਼ੰਭੂ ਰੇਲਵੇ ਟਰੈਕ ਨਹੀਂ ਖੋਲ੍ਹਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨਾਂ ਦੀ ਇਸ ਹੜਤਾਲ ਕਾਰਨ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਰੇਲਵੇ ਨੂੰ ਵਿੱਤੀ ਘਾਟਾ ਵੀ ਝੱਲਣਾ ਪੈ ਰਿਹਾ ਹੈ। ਵੀਰਵਾਰ ਨੂੰ ਵੀ ਕਿਸਾਨਾਂ ਦੇ ਅੰਦੋਲਨ ਕਾਰਨ 63 ਟਰੇਨਾਂ ਨੂੰ ਰੱਦ ਕਰਨਾ ਪਿਆ। ਇਸ ਦੇ ਨਾਲ ਹੀ ਕਈ ਟਰੇਨਾਂ ਦੇ ਰੂਟਾਂ ਡਿਬਰਟ ਕਰਨੇ ਪਏ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਡੇ ਅੰਦੋਲਨ ਨੂੰ 70 ਦਿਨ ਤੋਂ ਵੱਧ ਸਮਾਂ ਹੋ ਗਿਆ ਹੈ। ਅੰਦੋਲਨ ਦੇ 100 ਦਿਨ ਪੂਰੇ ਹੋਣ ਤੋਂ ਬਾਅਦ ਲੱਖਾਂ ਕਿਸਾਨ ਸ਼ੰਭੂ, ਡੱਬਵਾਲੀ ਅਤੇ ਖਨੌਰੀ ਬਾਰਡਰ ’ਤੇ ਇਕੱਠੇ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਰਿਆਣਾ, ਪੰਜਾਬ, ਯੂਪੀ ਅਤੇ ਹਿਮਾਚਲ ਦੇ ਕਿਸਾਨਾਂ ਨੂੰ ਹੁਣ ਤੋਂ ਹੀ ਤਿਆਰੀਆਂ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਬਾਰੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕ ਹੈ ਤਾਂ ਉਹ ਉਸ ਦਿਨ ਸਰਹੱਦ ’ਤੇ ਜ਼ਰੂਰ ਆਉਣ ਅਤੇ ਦੇਖਣ। ਕਿਸਾਨ ਆਗੂ ਨੇ ਕਿਹਾ ਕਿ ਅਸੀਂ 1 ਮਈ ਨੂੰ ਸਰਹੱਦ ’ਤੇ ਮਜ਼ਦੂਰ ਦਿਵਸ ਮਨਾਵਾਂਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਪੰਜਾਬ 'ਚ ਵੱਡੀ ਵਾਰਦਾਤ, ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਜਲਦ ਹੀ ਔਰਤਾਂ ਨੂੰ 1 ਹਜਾਰ ਰੁਪਏ ਮਾਸਿਕ ਅਤੇ ਬਜੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਅਮਲ ਲਾਗੂ ਹੋਏਗਾ-ਪਵਨ ਟੀਨੂੰ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ!

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ

ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ