Thursday, May 09, 2024  

ਅਪਰਾਧ

ਬਰਨਾਲਾ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਬਰਾਮਦ

April 25, 2024

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ : ਐੱਸ.ਐੱਸ.ਪੀ ਸੰਦੀਪ ਮਲਿਕ

ਧਰਮਪਾਲ ਸਿੰਘ
ਬਰਨਾਲਾ, 25 ਅਪਰੈਲ : ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੁਲਿਸ ਨੇ ਇੱਕ ਕੈਂਟਰ ਵਿੱਚੋਂ 94 ਬੋਰੀਆਂ ਭੁੱਕੀ ਚੂਰਾ ਪੋਸਤ (ਵਜ਼ਨ 19 ਕਵਿੰਟਲ) ਬਰਾਮਦ ਹੋਈ ਕੀਤੀ ਹੈ । ਇਸ ਸ਼ੰਬੰਧੀ ਪ੍ਰੈਸ ਕਾਨਫਰੰਸ ਸਮੇਂ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐੱਸ ਐੱਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਆਫ਼ ਇੰਡੀਆ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ਼ ਮੁਹਿੰਮ ਵਿੱਢੀ ਹੋਈ ਹੈ । ਇਸ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਐੱਸ.ਪੀ (ਡੀ) ਸਨਦੀਪ ਸਿੰਘ, ਡੀ.ਐੱਸ.ਪੀ (ਡੀ) ਰਾਜਿੰਦਰ ਸਿੰਘ ਦੀ ਅਗਵਾਈ ਹੇਠ ਸਪੈਸ਼ਲ ਬ੍ਰਾਂਚ ਬਰਨਾਲਾ ਦੇ ਇੰਚਾਰਜ ਬਲਜੀਤ ਸਿੰਘ ਨੂੰ ਮਿਲੀ ਸੂਚਨਾ ਦੇ ਆਧਾਰ ਤੇ 24 ਅਪ੍ਰੈਲ ਨੂੰ ਮੁਕੱਦਮਾ ਨੰਬਰ 46, ਧਾਰਾ 15,25/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਦਰ ਬਰਨਾਲਾ ਵਿਖੇ ਦਰਜ ਕੀਤਾ ਗਿਆ। ਜਿਸ ਦੌਰਾਨ ਸੀ.ਆਈ.ਏ ਦੇ ਸਬ-ਇੰਸਪੈਕਟਰ ਟੇਕ ਚੰਦ ਨੇ ਪੁਲਿਸ ਪਾਰਟੀ ਸਮੇਤ ਡੀ.ਐੱਸ.ਪੀ ਸਿਟੀ ਸਤਵੀਰ ਸਿੰਘ ਬੈਂਸ ਦੀ ਅਗਵਾਈ ਵਿੱਚ ਉਨ੍ਹਾਂ
ਹੁਕਮਾ ਰਾਮ ਪੁੱਤਰ ਵੇਦ ਰਾਮ ਵਾਸੀ ਸਕਰੀਆ ਤਲਾ ਜ਼ਿਲ੍ਹਾ ਬਾੜਮੇਲ (ਰਾਜਸਥਾਨ) ਨੂੰ ਕਾਬੂ ਕਰਕੇ ਉਸ ਦੇ ਕੈਂਟਰ ਵਿੱਚੋਂ 90 ਬੋਰੀਆਂ ਭੁੱਕੀ ਬਰਾਮਦ ਕੀਤੀ, ਜਿਸ ਦਾ ਵਜ਼ਨ 18 ਕਵਿੰਟਲ ਬਣਦਾ ਹੈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਹੁਕਮਾ ਰਾਮ ਤੋਂ ਜਦੋਂ ਪੁੱਛ ਗਿੱਛ ਕੀਤੀ ਤਾਂ ਉਸ ਨੇ ਗੁਰਪ੍ਰੀਤ ਸਿੰਘ ਵਾਸੀ ਕਾਹਨਗੜ੍ਹ ਘਰਾਚੋਂ ਜ਼ਿਲ੍ਹਾ ਪਾਤੜਾਂ ਜ਼ਿਲ੍ਹਾ ਪਟਿਆਲਾ ਬਾਰੇ ਦੱਸਿਆ ਜਿਸ ਦੇ ਖਿਲਾਫ਼ ਵੱਖ ਵੱਖ ਸਟੇਟਾਂ ਵਿੱਚ ਪਹਿਲਾਂ ਵੀ ਪਰਚੇ ਦਰਜ਼ ਹਨ । ਪੁਲਿਸ ਨੇ ਇਸ ਨੂੰ ਵੀ ਗਿ?ਫ਼ਤਾਰ ਕਰ ਲਿਆ ਹੈ । ਐੱਸ.ਐੱਸ.ਪੀ ਨੇ ਦੱਸਿਆ ਕਿ ਪੁਲਿਸ ਨੇ ਇਸ ਸਬੰਧੀ ਥਾਣਾ ਬਰਨਾਲਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ਼ ਕੀਤਾ ਹੈ । ਐੱਸ.ਐੱਸ.ਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਹੋਰ ਮਾਮਲਾ ਜਿਹੜਾ ਤਕਰੀਬਨ ਇੱਕ ਮਹੀਨੇ ਪਹਿਲਾਂ ਸਾਹਮਣੇ ਆਇਆ ਸੀ ਉਸ ਕੇਸ ਵਿੱਚ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਕਾਹਨਗੜ੍ਹ ਘਰਾਚੋਂ ਥਾਣਾ ਪਾਤੜਾਂ ਜ਼ਿਲ੍ਹਾ ਪਟਿਆਲਾ ਨੂੰ ਉਸ ਦੀ ਗੱਡੀ ਸਮੇਤ ਕਾਬੂ ਕਰਕੇ ਉਸ ਵਿੱਚ ਰੱਖੀਆਂ 4 ਬੋਰੀਆਂ ਭੁੱਕੀ ਸਮੇਤ ਗਿ?ਫ਼ਤਾਰ ਕੀਤਾ ਹੈ । ਜਿਨ੍ਹਾਂ ਦਾ ਵਜ਼ਨ 1 ਕਵਿੰਟਲ ਬਣਦਾ ਹੈ । ਉਨ੍ਹਾਂ ਦੱਸਿਆ ਕਿ ਸੀ.ਆਈ.ਏ ਬਰਨਾਲਾ ਦੇ ਇੰਚਾਰਜ ਯਸ਼ਪਾਲ ਨੇ ਸਮੇਤ ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਗੁਰਸੇਵਕ ਸਿੰਘ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਐੱਸ.ਐੱਸ.ਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀਂ ਜਾਵੇਗਾ, ਇਸ ਮੌਕੇ ਏ.ਐੱਸ.ਆਈ ਜਗਦੇਵ ਸਿੰਘ, ਏ.ਐੱਸ.ਆਈ ਬਲਕਰਨ ਸਿੰਘ, ਏ.ਐੱਸ.ਆਈ ਨੈਬ ਸਿੰਘ, ਹੌਲਦਾਰ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਡਨੀ ਦੇ ਜਿਮ ਵਿੱਚ ਘਰੇਲੂ ਹਿੰਸਾ ਨਾਲ ਸਬੰਧਤ ਚਾਕੂ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਦੇ ਜਿਮ ਵਿੱਚ ਘਰੇਲੂ ਹਿੰਸਾ ਨਾਲ ਸਬੰਧਤ ਚਾਕੂ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਕਰਨਾਟਕ 'ਚ ਮੈਡੀਕਲ ਕਾਲਜ 'ਚ ਔਰਤਾਂ ਦੇ ਵਾਸ਼ਰੂਮ 'ਚ ਮੋਬਾਈਲ ਰੱਖਣ ਵਾਲਾ ਨੌਜਵਾਨ ਫੜਿਆ ਗਿਆ

ਕਰਨਾਟਕ 'ਚ ਮੈਡੀਕਲ ਕਾਲਜ 'ਚ ਔਰਤਾਂ ਦੇ ਵਾਸ਼ਰੂਮ 'ਚ ਮੋਬਾਈਲ ਰੱਖਣ ਵਾਲਾ ਨੌਜਵਾਨ ਫੜਿਆ ਗਿਆ

ਰੂਸ-ਯੂਕਰੇਨ ਯੁੱਧ ਖੇਤਰ ਵਿੱਚ ਭਾਰਤੀਆਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਰੂਸ-ਯੂਕਰੇਨ ਯੁੱਧ ਖੇਤਰ ਵਿੱਚ ਭਾਰਤੀਆਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

दिल्ली में ऑटोरिक्शा चालक ने चाकू घोंपकर व्यक्ति की हत्या 

दिल्ली में ऑटोरिक्शा चालक ने चाकू घोंपकर व्यक्ति की हत्या 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ