Monday, May 06, 2024  

ਪੰਜਾਬ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

April 26, 2024

ਸ੍ਰੀ ਫ਼ਤਹਿਗੜ੍ਹ ਸਾਹਿਬ/26 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਬੀਤੀ ਰਾਤ ਤੋਂ ਲਾਪਤਾ ਦੱਸੇ ਜਾ ਰਹੇ ਮੰਡੀ ਗੋਬਿੰਦਗੜ੍ਹ ਦੇ 35 ਸਾਲਾ ਕਾਰੋਬਾਰੀ ਸੰਤੋਸ਼ ਕੁਮਾਰ ਦੀ ਕਾਰ ਸਰਹਿੰਦ ਨੇੜੇ ਭਾਖੜਾ ਨਹਿਰ ਦੇ ਸੌਂਢਾ ਹੈੱਡ 'ਚੋਂ ਬਰਾਮਦ ਹੋਣ ਦਾ ਸਮਾਚਾਰ ਹੈ।ਗੋਤਾਖੋਰਾਂ ਅਤੇ ਕਰੇਨ ਦੀ ਮੱਦਦ ਨਾਲ ਨਹਿਰ 'ਚੋਂ ਕਾਰ ਬਾਹਰ ਕਢਵਾ ਰਹੇ ਭੋਲੇ ਸ਼ੰਕਰ ਡਾਈਵਰਜ਼ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਇੱਕ ਵਿਅਕਤੀ ਦੀ ਕਾਰ ਭਾਖੜਾ ਨਹਿਰ 'ਚ ਡਿੱਗ ਜਾਣ ਦੀ ਸੂਚਨਾ ਮਿਲਣ 'ਤੇ ਅੱਜ ਸਵੇਰ ਤੋਂ ਹੀ ਉਨਾਂ ਦੀ ਟੀਮ ਦੇ ਗੋਤਾਖੋਰਾਂ ਵੱਲੋਂ ਕਾਰ ਅਤੇ ਉਸਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।ਉਨਾਂ ਦੱਸਿਆ ਕਿ ਸਰਹਿੰਦ ਦੇ ਫਲੋਟਿੰਗ ਰੈਸਟੋਰੈਂਟ ਨਜ਼ਦੀਕ ਨਹਿਰ ਕੰਢਿਓਂ ਕਾਰ ਦੇ ਟਾਇਰਾਂ ਦੇ ਨਿਸ਼ਾਨ ਮਿਲੇ ਸਨ ਜਿੱਥੋਂ ਨਹਿਰ 'ਚੋਂ ਕਾਰ ਦੀ ਤਲਾਸ਼ ਕਰਦੇ-ਕਰਦੇ ਉਨਾਂ ਦੀ ਟੀਮ ਦੇ ਗੋਤਾਖੋਰ ਜਦੋਂ ਕਰੀਬ ਢਾਈ ਕਿੱਲੋਮੀਟਰ ਅੱਗੇ ਸੌਂਢਾ ਹੈੱਡ ਨੇੜੇ ਪਹੁੰਚੇ ਤਾਂ ੳੱਥੋਂ ਨਹਿਰ 'ਚੋਂ ਚਿੱਟੇ ਰੰਗ ਦੀ ਹੁੰਡਈ ਕਾਰ ਮਿਲੀ ਪਰ ਕਾਰ ਦਾ ਚਾਲਕ ਕਾਰ 'ਚੋਂ ਨਹੀਂ ਮਿਲਿਆ ਜਿਸ ਦੀ ਭਾਲ ਜਾਰੀ ਹੈ।ਡੀ.ਐਸ.ਪੀ. ਸਬ-ਡਵੀਜ਼ਨ ਫ਼ਤਹਿਗੜ੍ਹ ਸਾਹਿਬ ਸੁਖਨਾਜ਼ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤੋਂ ਲਾਪਤਾ ਦੱਸੇ ਜਾ ਰਹੇ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਸੰਤੋਸ਼ ਕੁਮਾਰ(35) ਦੀ ਹੁੰਡਈ ਵੈਨਿਊ ਕਾਰ ਤਾਂ ਅੱਜ ਸੌਂਢਾ ਹੈੱਡ ਨੇੜਿਓਂ ਮਿਲ ਗਈ ਹੈ ਪਰ ਹਾਲੇ ਤੱਕ ਚਾਲਕ ਦਾ ਕੋਈ ਸੁਰਾਗ ਨਹੀਂ ਲੱਗਾ।ਇਹ ਮਾਮਲਾ ਸੜਕ ਹਾਦਸੇ ਦਾ ਹੈ ਜਾਂ ਖੁਦਕਸ਼ੀ ਦਾ ? ਬਾਰੇ ਪੁੱਛੇ ਜਾਣ 'ਤੇ ਡੀ.ਐਸ.ਪੀ. ਨੇ ਕਿਹਾ ਕਿ ਨਹਿਰ 'ਚੋਂ ਮਿਲੀ ਕਾਰ ਗੇਅਰ ਵਿੱਚ ਸੀ ਪਰ ਕਾਰ ਨਹਿਰ 'ਚ ਕਿਵੇਂ ਡਿੱਗ ਪਈ ਇਸ ਬਾਰੇ ਹਾਲੇ ਪੁਲਿਸ ਦੀ ਤਫਤੀਸ਼ ਜਾਰੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਠਿੰਡਾ 'ਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ 'ਤੇ ਭੜਾਸ ਕੱਢੀ

ਬਠਿੰਡਾ 'ਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ 'ਤੇ ਭੜਾਸ ਕੱਢੀ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ