Monday, May 06, 2024  

ਪੰਜਾਬ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

April 26, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 26 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ  ਜਿਲੇ ਅੰਦਰ 22 ਤੋਂ 26 ਅਪ੍ਰੈਲ ਤੱਕ ਮਲੇਰੀਆ ਵਿਰੋਧੀ ਹਫਤਾ ਮਨਾ ਕੇ ਆਮ ਲੋਕਾਂ ਨੂੰ ਮਲੇਰੀਏ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਕੜੀ ਵਜੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ  ਅੱਜ ਸਿਵਲ ਸਰਜਨ ਦਫਤਰ ਤੋਂ ਰਿਕਸ਼ਾ ਮਾਈਕਿੰਗ ਰੈਲੀ ਨੂੰ ਸਿਵਲ ਸਰਜਨ  ਡਾ. ਦਵਿੰਦਰਜੀਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਜ਼ਿਲਾ ਹਸਪਤਾਲ ਵਿਖੇ ਮੌਜੂਦ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਡਾ. ਦਵਿੰਦਰਜੀਤ ਕੌਰ ਨੇ  ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਮਲੇਰੀਏ ਦੀ ਸਥਿਤੀ ਤੇ ਆਪਣੀ ਪਕੜ ਨੂੰ ਜਾਰੀ ਰੱਖਿਆ ਜਾ ਸਕਦਾ ਹੈ ,ਇਸ ਲਈ ਇਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ। ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਮੱਛਰਾਂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਘੱਟੋ ਘੱਟ ਹਫਤੇ ਵਿੱਚ ਇੱਕ ਵਾਰੀ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ।ਇਸ ਮੌਕੇ ਤੇ ਜਿਲਾ ਐਪੀਡਿਮੋਲੋਜਿਸਟ ਡਾ. ਦੀਪਤੀ, ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ,ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀਈਈ ਮਹਾਵੀਰ ਸਿੰਘ, ਬੀਸੀਸੀ ਅਮਰਜੀਤ ਸਿੰਘ, ਹਰਦੀਪ ਸਿੰਘ, ਸਿਹਤ ਸੁਪਰਵਾਈਜ਼ਰ ਰਸਮਿੰਦਰ ਸਿੰਘ , ਜਗਰੂਪ ਸਿੰਘ ਹਰੀ ਸਿੰਘ, ਤੇਜਿੰਦਰ ਸਿੰਘ,ਗੁਰਵਿੰਦਰ ਸਿੰਘ, ਮਨਵੀਰ, ਸਿੰਘ, ਧਰਮ ਸਿੰਘ ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ