Monday, May 06, 2024  

ਪੰਜਾਬ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

April 26, 2024

ਸ੍ਰੀ ਫ਼ਤਹਿਗੜ੍ਹ ਸਾਹਿਬ/26 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਜਮਹੂਰੀਅਤ ਦੀ ਮਜ਼ਬੂਤੀ ਲਈ ਹਰ ਇਕ ਵੋਟਰ ਵੱਲੋਂ ਆਪਣੀ ਵੋਟ ਦੀ ਵਰਤੋਂ ਕੀਤੀ ਜਾਣੀ ਲਾਜ਼ਮੀ ਹੈ ਤੇ ਸਵੀਪ ਪ੍ਰੋਗਰਾਮ ਤਹਿਤ ਵੋਟ ਪਾਉਣ ਦਾ ਸੁਨੇਹਾ ਘਰ-ਘਰ ਪੁੱਜਦਾ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ, ਪਰਨੀਤ ਸ਼ੇਰਗਿੱਲ ਦੀਆਂ ਹਦਾਇਤਾਂ ਮੁਤਾਬਕ ਵੱਖੋ-ਵੱਖ ਫ਼ਲਾਂ ਨੂੰ ਲੋਕਾਂ ਨੂੰ ਵੋਟ ਪਾਉਣ ਦਾ ਸੱਦਾ ਦੇਣ ਦਾ ਸਾਧਨ ਬਣਾਇਆ ਗਿਆ ਹੈ। ਇਸ ਵਿਲੱਖਣ ਉਪਰਾਲੇ ਤਹਿਤ ਨਾਰੀਅਲ, ਖਰਬੂਜੇ ਤੇ ਤਰਬੂਜ਼ਾਂ ਉੱਤੇ ਵੋਟ ਪਾਉਣ ਦਾ ਸੱਦਾ ਦਿੰਦੇ ਸਟਿੱਕਰ ਲਾਏ ਗਏ ਹਨ।ਗੁਰਦੁਆਰਾ ਸ੍ਰੀ ਪਾਤਸ਼ਾਹੀ ਛੇਵੀਂ ਨੇੜੇ ਇਸ ਮੁਹਿੰਮ ਦੀ ਸ਼ੁਰੂਆਤ ਤਹਿਤ ਜਾਗਰੂਕਤਾ ਸਟਿੱਕਰ ਲੱਗੇ ਨਾਰੀਅਲ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਾਹਕਾਂ ਨੂੰ ਸੌਂਪੇ ਗਏ ਤੇ ਵੋਟ ਪਾਉਣ ਦੀ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ।ਇਸ ਮੌਕੇ ਜ਼ਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਗਰਮੀਆਂ ਸ਼ੁਰੂ ਹੋ ਗਈਆਂ ਹਨ ਤੇ ਲੋਕਾਂ ਵੱਲੋਂ ਨਾਰੀਅਲ, ਖਰਬੂਜੇ ਤੇ ਤਰਬੂਜ਼ਾਂ ਦੀ ਵੱਧ ਚੜ੍ਹ ਕੇ ਵਰਤੋਂ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਹੀ ਇਹਨਾਂ ਉੱਪਰ ਵੋਟ ਪਾਉਣ ਦਾ ਸੱਦਾ ਦਿੰਦੇ ਸਟਿੱਕਰ ਲਾ ਕੇ ਦਿੱਤੇ ਜਾ ਰਹੇ ਹਨ ਤਾਂ ਜੋ ਵੋਟ ਪਾਉਣ ਦਾ ਸੱਦਾ ਘਰ ਘਰ ਪੁੱਜ ਸਕੇ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਜ਼ਰੂਰੀ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰ ਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।  ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਇਸ਼ਾ ਸਿੰਗਲ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਕਮ ਨੋਡਲ ਅਫ਼ਸਰ ਸਵੀਪ ਜੋਬਨਦੀਪ ਕੌਰ, ਕਾਰਜਸਾਧਕ ਅਫ਼ਸਰ ਸੰਗੀਤ ਆਹਲੂਵਾਲੀਆ, ਸਮੇਤ ਵੱਖੋ ਵੱਖ ਅਧਿਕਾਰੀ ਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ

ਬਠਿੰਡਾ 'ਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ 'ਤੇ ਭੜਾਸ ਕੱਢੀ

ਬਠਿੰਡਾ 'ਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ 'ਤੇ ਭੜਾਸ ਕੱਢੀ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਆਮ ਆਦਮੀ ਪਾਰਟੀ 'ਪ੍ਰਾਪਤੀਆਂ' ਦੀ ਸਿਆਸਤ ਕਰਦੀ ਹੈ- ਪਵਨ ਟੀਨੂੰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਅਧਿਆਪਕ ਸਿਖਲਾਈ ਪ੍ਰੋਗਰਾਮ ਸੰਬੰਧੀ ਵੈਬਿਨਾਰ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ

ਮੋਦੀ ਦੇ ਭਾਸ਼ਣਾਂ ਤੋਂ ਝਲਕਦੀ ਹੈ ਭਾਜਪਾ ਦੀ ਹਾਰ : ਕਾਮਰੇਡ ਸੇਖੋਂ