ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

April 26, 2024

.....ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

.....ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਤੇ ਆਪਸੀ ਭਾਈਚਾਰਕ ਸਾਂਝ ਲਈ ਕੀਤੀ ਅਰਦਾਸ

ਚੰਡੀਗੜ੍ਹ/ਅੰਮ੍ਰਿਤਸਰ, 26 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।

ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।

ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ 'ਵਾਹਿਗੁਰੂ ਦੀ ਨਿਆਮਤ' ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ 'ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ "ਮੈਂ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ 'ਰੰਗਲਾ ਪੰਜਾਬ' ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।" ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਪਿਛੋਕੜਾਂ ਦੇ ਲੋਕ ਸ਼ਾਂਤੀ ਅਤੇ ਮਿਲਜੁਲ ਕੇ ਰਹਿੰਦੇ ਹਨ। ਅਸੀਂ ਗੁਰਪੁਰਬ, ਈਦ ਅਤੇ ਰਾਮ ਨਵਮੀ ਵਰਗੇ ਤਿਉਹਾਰ ਇਕੱਠੇ ਹੋ ਕੇ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ "ਮੈਂ ਰੱਬ ਤੋਂ ਇਹੀ ਅਰਦਾਸ ਕਰਦਾ ਹਾਂ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ

ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਬਸਪਾ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਰਾਕੇਸ਼ ਸੋਮਨ 'ਆਪ' 'ਚ ਸ਼ਾਮਲ

ਬਸਪਾ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਰਾਕੇਸ਼ ਸੋਮਨ 'ਆਪ' 'ਚ ਸ਼ਾਮਲ

ਟਿੱਪਰ ਨੇ ਘੜੁੱਕੇ ਨੂੰ ਮਾਰੀ ਸਾਈਡ, ਬੇਕਾਬੂ ਹੋਏ ਘੜੁੱਕੇ ਨੇ ਅਖਬਾਰ ਵੰਡਣ ਜਾ ਰਹੇ ਹਾਕਰ ਨੂੰ ਲਪੇਟ 'ਚ ਲਿਆ

ਟਿੱਪਰ ਨੇ ਘੜੁੱਕੇ ਨੂੰ ਮਾਰੀ ਸਾਈਡ, ਬੇਕਾਬੂ ਹੋਏ ਘੜੁੱਕੇ ਨੇ ਅਖਬਾਰ ਵੰਡਣ ਜਾ ਰਹੇ ਹਾਕਰ ਨੂੰ ਲਪੇਟ 'ਚ ਲਿਆ

2024 ਦੀਆਂ ਸੰਸਦੀ ਚੋਣਾ ਲੋਕਤੰਤਰ ਦੇ ਰੱਖਿਅਕਾਂ ਤੇ ਵਿਰੋਧੀਆਂ ਵਿਚਾਲੇ ਲੜੀਆਂ ਜਾ ਰਹੀਆਂ ਨੇ -ਪਵਨ ਟੀਨੂੰ

2024 ਦੀਆਂ ਸੰਸਦੀ ਚੋਣਾ ਲੋਕਤੰਤਰ ਦੇ ਰੱਖਿਅਕਾਂ ਤੇ ਵਿਰੋਧੀਆਂ ਵਿਚਾਲੇ ਲੜੀਆਂ ਜਾ ਰਹੀਆਂ ਨੇ -ਪਵਨ ਟੀਨੂੰ

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ

ਮਹਿੰਗਾਈ ਉੱਤੇ ਲਗਾਮ ਲਗਾਉਣ ਲਈ ਮੋਦੀ ਨੂੰ ਸੱਤਾ ਤੋਂ ਹਟਾਉਣਾ ਜਰੂਰੀ: ਵਿਧਾਇਕ ਰਾਏ

ਮਹਿੰਗਾਈ ਉੱਤੇ ਲਗਾਮ ਲਗਾਉਣ ਲਈ ਮੋਦੀ ਨੂੰ ਸੱਤਾ ਤੋਂ ਹਟਾਉਣਾ ਜਰੂਰੀ: ਵਿਧਾਇਕ ਰਾਏ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ