ਪੰਜਾਬ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

April 26, 2024

ਦਸਬ
ਚੰਡੀਗੜ੍ਹ, 26 ਅਪ੍ਰੈਲ : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਕਿਸਾਨਾਂ ਦੀ ਪ੍ਰਮੁੱਖ ਮੰਗ ਐਮਐਸਪੀ ’ਤੇ ਗਾਰੰਟੀ ਦਿੰਦਾ ਕਾਨੂੰਨ ਬਣਾਉਣ ਦਾ ਮੁੱਦਾ ਗਾਇਬ ਹੈ, ਜੋ ਕਿ ਅਤਿ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਐਮਐਸਪੀ ਦੀ ਪੂਰੀ ਵਕਾਲਤ ਕਰਦੇ ਸਨ, ਅੱਜ ਇਸ ਮੁੱਦੇ ’ਚ ਚੁੱਪ ਵੱਟੀ ਬੈਠੇ ਹਨ।
ਕਾਮਰੇਡ ਸੇਖੋਂ ਨੇ ਕਿਹਾ ਕਿ ਹੁਣ ਤੱਕ ਜਿੰਨੀਆਂ ਸਰਕਾਰਾਂ ਆਈਆਂ ਹਨ, ਕਿਸੇ ਨੇ ਵੀ ਡਾ. ਸਵਾਮੀਨਾਥਨ ਦੀਆਂ ਸ਼ਿਫਾਰਸ਼ਾਂ ਨੂੰ ਲਾਗੂ ਨਹੀਂ ਕੀਤਾ। ਹੁਣ ਤੱਕ ਕਿਸਾਨਾਂ ਨੂੰ ਇਸ ਬਾਰੇ ਲਾਰੇ ਹੀ ਮਿਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਡਾ. ਸਵਾਮੀਨਾਥਨ ਦੇ ਫਾਰਮੁਲੇ ਅਨੁਸਾਰ ਜੇ ਕਿਸਾਨਾਂ ਨੂੰ ਐਮਐਸਪੀ ਮਿਲਦੀ ਹੈ ਤਾਂ ਸੰਕਟ ’ਚ ਘਿਰੀ ਕਿਸਾਨੀ ਆਪਣੇ ਪੈਰਾ ’ਤੇ ਹੋ ਸਕਦੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਹਰੇਕ ਫਸਲ ’ਤੇ ਐਮਐਸਪੀ ਦਿੰਦਾ ਕਾਨੂੰਨ ਬਣਨਾ ਚਾਹਿਦਾ ਹੈ।
ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਤਾਂ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੀ ਹੈ, ਸੂਬਾ ਸਰਕਾਰ ਵੀ ਉਨ੍ਹਾਂ ਦੀ ਬਾਂਹ ਫੜਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਹੁਕਮਰਾਨ ਪਾਰਟੀ ਲਈ ਇਨ੍ਹਾਂ ਚੋਣਾਂ ’ਚ ਐਮਐਸਪੀ ਦਾ ਮੁੱਦਾ ਮੁੱਖ ਹੋਣਾ ਚਾਹੀਦਾ ਸੀ, ਪਰ ਅਜਿਹਾ ਨਜ਼ਰ ਨਹੀਂ ਆਉਂਦਾ। ਕਾਮਰੇਡ ਸੇਖੋਂ ਨੇ ਕਿਹਾ ਕਿ ਜਦੋ ਕੁਦਰਤੀ ਆਫਤ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਜਾਂਦੀਆਂ ਹਨ ਤਾਂ ਹੁਕਮਰਾਨਾਂ ਦੇ ਵੱਡੇ-ਵੱਡੇ ਬਿਆਨ ਆ ਜਾਂਦੇ ਹਨ ਕਿ ਕਿਸਾਨਾਂ ਦੇ ਨੁਕਸਾਨ ਦੇ ਇਕ-ਇਕ ਦਾਣੇ ਦਾ ਮੁਆਵਜ਼ਾ ਦਿੱਤਾ ਜਾਵੇਗਾ, ਪੁਰ ਅਸਲੀਅਤ ’ਚ ਕੁਝ ਵੀ ਨਹੀਂ ਹੁੰਦਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ

ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਬਸਪਾ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਰਾਕੇਸ਼ ਸੋਮਨ 'ਆਪ' 'ਚ ਸ਼ਾਮਲ

ਬਸਪਾ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਰਾਕੇਸ਼ ਸੋਮਨ 'ਆਪ' 'ਚ ਸ਼ਾਮਲ

ਟਿੱਪਰ ਨੇ ਘੜੁੱਕੇ ਨੂੰ ਮਾਰੀ ਸਾਈਡ, ਬੇਕਾਬੂ ਹੋਏ ਘੜੁੱਕੇ ਨੇ ਅਖਬਾਰ ਵੰਡਣ ਜਾ ਰਹੇ ਹਾਕਰ ਨੂੰ ਲਪੇਟ 'ਚ ਲਿਆ

ਟਿੱਪਰ ਨੇ ਘੜੁੱਕੇ ਨੂੰ ਮਾਰੀ ਸਾਈਡ, ਬੇਕਾਬੂ ਹੋਏ ਘੜੁੱਕੇ ਨੇ ਅਖਬਾਰ ਵੰਡਣ ਜਾ ਰਹੇ ਹਾਕਰ ਨੂੰ ਲਪੇਟ 'ਚ ਲਿਆ

2024 ਦੀਆਂ ਸੰਸਦੀ ਚੋਣਾ ਲੋਕਤੰਤਰ ਦੇ ਰੱਖਿਅਕਾਂ ਤੇ ਵਿਰੋਧੀਆਂ ਵਿਚਾਲੇ ਲੜੀਆਂ ਜਾ ਰਹੀਆਂ ਨੇ -ਪਵਨ ਟੀਨੂੰ

2024 ਦੀਆਂ ਸੰਸਦੀ ਚੋਣਾ ਲੋਕਤੰਤਰ ਦੇ ਰੱਖਿਅਕਾਂ ਤੇ ਵਿਰੋਧੀਆਂ ਵਿਚਾਲੇ ਲੜੀਆਂ ਜਾ ਰਹੀਆਂ ਨੇ -ਪਵਨ ਟੀਨੂੰ

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ ਵਿਚ ਕੀਤਾ ਚੋਣ ਪ੍ਰਚਾਰ

ਮਹਿੰਗਾਈ ਉੱਤੇ ਲਗਾਮ ਲਗਾਉਣ ਲਈ ਮੋਦੀ ਨੂੰ ਸੱਤਾ ਤੋਂ ਹਟਾਉਣਾ ਜਰੂਰੀ: ਵਿਧਾਇਕ ਰਾਏ

ਮਹਿੰਗਾਈ ਉੱਤੇ ਲਗਾਮ ਲਗਾਉਣ ਲਈ ਮੋਦੀ ਨੂੰ ਸੱਤਾ ਤੋਂ ਹਟਾਉਣਾ ਜਰੂਰੀ: ਵਿਧਾਇਕ ਰਾਏ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ

ਮਾਨ ਸਰਕਾਰ ਸਿੱਧੂ ਮੂਸੇਵਾਲੇ ਦੇ ਕਤਲ ਸਬੰਧੀ ਵਰਤੀ ਕੁਤਾਹੀ ਕਬੂਲ ਕਰੇ : ਕਾਮਰੇਡ ਸੇਖੋਂ