Friday, May 10, 2024  

ਕੌਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

April 26, 2024

ਏਜੰਸੀਆਂ
ਸ਼੍ਰੀਨਗਰ/26 ਅਪ੍ਰੈਲ : ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਗੋਲੀਬਾਰੀ ਤੋਂ ਬਾਅਦ ਅਤਿਵਾਦੀਆਂ ਨੂੰ ਖਦੇੜਨ ਦਾ ਅਪਰੇਸ਼ਨ ਦੂਜੇ ਦਿਨ ਵੀ ਜਾਰੀ ਰਿਹਾ ਅਤੇ ਸ਼ੁੱਕਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਸੋਪੋਰ ਇਲਾਕੇ ’ਚ ਮੁੜ ਤੋਂ ਗੋਲੀਬਾਰੀ ਹੋਈ। ਇਸ ਦੌਰਾਨ ਦੋ ਅਤਿਵਾਦੀ ਮਾਰੇ ਗਏ ਤੇ ਦੋ ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਮੁਕਾਬਲਾ ਬੀਤੇ ਦਿਨ ਸ਼ੁਰੂ ਹੋਇਆ ਸੀ। ਮੁਕਾਬਲੇ ਵਾਲੀ ਥਾਂ ਦੇ ਨੇੜੇ ਫਾਰੂਕ ਅਹਿਮਦ ਨਾਂ ਦਾ ਨਾਗਰਿਕ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ’ਚ ਵਾਧੂ ਬਲ ਭੇਜੇ ਗਏ ਹਨ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਬਾਂਦੀਪੋਰਾ ਦੇ ਰੇਂਜੀ ਅਰਾਗਾਮ ’ਚ ਹੋਏ ਮੁਕਾਬਲੇ ’ਚ ਫੌਜ ਦੇ ਦੋ ਜਵਾਨ ਵੀ ਜ਼ਖਮੀ ਹੋ ਗਏ ਸਨ। ਵੀਰਵਾਰ ਦੁਪਹਿਰ ਨੂੰ ਪੁਲਿਸ ਨੂੰ ਪਤਾ ਲੱਗਾ ਕਿ ਆਟੋਮੈਟਿਕ ਹਥਿਆਰਾਂ ਨਾਲ ਲੈਸ ਦੋ-ਤਿੰਨ ਅੱਤਵਾਦੀ ਸੋਪੋਰ ’ਚ ਕਿਤੇ ਉਨ੍ਹਾਂ ਦੇ ਸੰਪਰਕ ’ਚ ਆਉਣ ਲਈ ਆਏ ਸਨ। ਇਹ ਅੱਤਵਾਦੀ ਚੋਣਾਂ ਦੌਰਾਨ ਕੋਈ ਨਾ ਕੋਈ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।
ਸੂਚਨਾ ਮਿਲਣ ’ਤੇ ਪੁਲਿਸ ਨੇ ਸੋਪੋਰ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ’ਚ ਮੁਖਬਰਾਂ ਨੂੰ ਸਰਗਰਮ ਕਰ ਦਿੱਤਾ। ਸ਼ਾਮ ਕਰੀਬ 7 ਵਜੇ ਜਦੋਂ ਸੁਰੱਖਿਆ ਬਲ ਤਲਾਸ਼ੀ ਲੈਂਦੇ ਹੋਏ ਚੱਕ ਇਲਾਕੇ ’ਚ ਅੱਗੇ ਵਧ ਰਹੇ ਸਨ ਤਾਂ ਮਸਜਿਦ ਤੋਂ ਥੋੜ੍ਹੀ ਦੂਰੀ ’ਤੇ ਸਥਿਤ ਇਕ ਘਰ ’ਚ ਲੁਕੇ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਅੱਤਵਾਦੀਆਂ ਨੂੰ ਮੁੱਠਭੇੜ ਵਿੱਚ ਸ਼ਾਮਲ ਕੀਤਾ। ਅੱਤਵਾਦੀਆਂ ਦੀ ਗੋਲੀਬਾਰੀ ਦੌਰਾਨ ਜਵਾਨਾਂ ਨੇ ਆਸ-ਪਾਸ ਦੇ ਘਰਾਂ ’ਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਦੌਰਾਨ ਫਾਰੂਕ ਅਹਿਮਦ ਨਾਂ ਦੇ ਸਥਾਨਕ ਨਾਗਰਿਕ ਦੇ ਮੋਢੇ ’ਤੇ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਉਸ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਹ ਲੈਬ ਟੈਕਨੀਸ਼ੀਅਨ ਹੈ। ਇਸ ਮੁਕਾਬਲੇ ’ਚ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋ-ਤਿੰਨ ਥਾਵਾਂ ਤੋਂ ਗੋਲੀਬਾਰੀ ਹੋ ਰਹੀ ਹੈ। ਇਨ੍ਹਾਂ ਵਿੱਚੋਂ ਇੱਕ ਥਾਂ ਤੋਂ ਗੋਲੀਬਾਰੀ ਰੁਕ ਗਈ ਹੈ। ਉੱਥੇ ਕਿਸੇ ਨੂੰ ਜ਼ਮੀਨ ’ਤੇ ਡਿੱਗਿਆ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਇਕ ਜਾਂ ਦੋ ਹੋਰ ਅੱਤਵਾਦੀ ਹੋ ਸਕਦੇ ਹਨ। ਅੱਧੀ ਰਾਤ ਤੋਂ ਬਾਅਦ ਅੱਤਵਾਦੀਆਂ ਨੇ ਫਿਰ ਗੋਲੀਬਾਰੀ ਕੀਤੀ। ਜ਼ਿਕਰਯੋਹਗ ਹੈ ਕਿ ਅੱਧੀ ਰਾਤ ਦੇ ਕਰੀਬ ਅੱਤਵਾਦੀਆਂ ਨੇ ਘੇਰਾਬੰਦੀ ਤੋੜਨ ਦੀ ਕੋਸ਼ਿਸ਼ ਕਰਦੇ ਹੋਏ ਪਹਿਲਾਂ ਜਵਾਨਾਂ ’ਤੇ ਗ੍ਰੇਨੇਡ ਸੁੱਟਿਆ ਅਤੇ ਫਿਰ ਆਪਣੇ ਆਟੋਮੈਟਿਕ ਹਥਿਆਰਾਂ ਨਾਲ ਫਾਇਰਿੰਗ ਕੀਤੀ। ਇਸ ਦੌਰਾਨ ਦੋ ਜਵਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ