Tuesday, May 07, 2024  

ਅਪਰਾਧ

ਜਵਾਈ ਹੱਥੋਂ ਚਾਚੇ ਸਹੁਰੇ ਦਾ ਤੇਜ਼ ਹਥਿਆਰਾਂ ਨਾਲ ਕਤਲ

April 26, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 26 ਅਪ੍ਰੈਲ : ਦਿਹਾਤੀ ਪੁਲਿਸ ਜ਼ਿਲ੍ਹੇ ਦੇ ਮਜੀਠਾ ਕਸਬੇ ਸਥਿਤ ਘਰ ਦੀ ਵੰਡ ਨੂੰ ਲੈ ਕੇ ਇਕ ਵਿਅਕਤੀ ਦਾ ਤੇਜ਼ਧਾਰ ਕਿਰਚਾਂ ਨਾਲ ਕਤਲ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਬਲਜੀਤ ਕੌਰ ਪਤਨੀ ਜੈਲ ਸਿੰਘ ਵਾਸੀ ਵਾਰਡ ਨੰਬਰ 3 ਖਾਸਾ ਪੱਤੀ ਮਜੀਠਾ ਨੇ ਪੁਲਸ ਥਾਣਾ ਮਜੀਠਾ ਵਿਖੇ ਬਿਆਨ ਦਰਜ ਕਰਾਉਂਦਿਆਂ ਦੱਸਿਆ ਕਿ ਉਹ ਘਰਾਂ ਵਿਚ ਮਿਹਨਤ ਮਜ਼ਦੂਰੀ ਕਰਦੀ ਹੈ ਤੇ ਉਸ ਦੇ ਤਿੰਨ ਬੱਚੇ ਹਨ। ਮੇਰਾ ਜੇਠ ਰਵੇਲ ਸਿੰਘ, ਜਿਸ ਦੀ ਮੌਤ ਹੋ ਚੁੱਕੀ ਹੈ, ਉਸ ਦੀ ਬੇਟੀ ਕਵਿਤਾ, ਸੋਨੂੰ ਪੁੱਤਰ ਹਰਬੰਸ ਸਿੰਘ ਵਾਸੀ ਨਾਗਕਲਾਂ ਨਾਲ ਵਿਆਹੀ ਹੋਈ ਹੈ, ਜੋ ਮੇਰੇ ਜੇਠ ਰਵੇਲ ਸਿੰਘ ਦੀ ਮੌਤ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਰਵੇਲ ਸਿੰਘ ਦੇ ਹਿੱਸੇ ਆਉਂਦੇ ਘਰ ’ਚ ਰਹਿੰਦੀ ਹੈ ਅਤੇ ਮੇਰੇ ਪਤੀ ਜੇਲ ਸਿੰਘ ਨਾਲ ਘਰ ਦੀ ਵੰਡ ਨੂੰ ਲੈ ਕੇ ਅਕਸਰ ਲੜਦੇ ਝਗੜਦੇ ਰਹਿੰਦੇ ਸਨ।
ਬੀਤੀ ਰਾਤ ਮੇਰਾ ਪਤੀ ਜੈਲ ਸਿੰਘ ਕੰਮ ਤੋਂ ਘਰ ਆਇਆ ਤਾਂ ਸੋਨੂੰ ਪੁੱਤਰ ਹਰਬੰਸ ਸਿੰਘ, ਇਸ ਦਾ ਭਰਾ ਸ਼ੱਬਾ ਕਵਾੜੀਆ ਤੇ ਭਤੀਜਾ ਅਰਸ਼ ਦੋਵੇਂ ਵਾਸੀਨਾਗ ਕਲਾਂ, ਸੋਨੂੰ ਦਾ ਭਣਵਈਆ ਦੇਬੀ ਵਾਸੀ ਮਜੀਠਾ ਤੇ ਇਕ ਅਣਪਛਾਤੇ ਵਿਅਕਤੀ ਵਲੋਂ ਗਿਣੀ ਮਿਥੀ ਸ਼ਾਜਿਸ਼ ਤਹਿਤ ਮੇਰੇ ਪਤੀ ਜੈਲ ਸਿੰਘ ਨੂੰ ਤੇਜ਼ਧਾਰ ਕਿਰਚਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ਨੂੰ ਜ਼ੇਰੇ ਇਲਾਜ ਮਜੀਠਾ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ। ਜ਼ਖਮੀ ਦੀ ਹਾਲਤ ਗੰਭੀਰ ਹੋਣ ਕਰ ਕੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

दिल्ली में ऑटोरिक्शा चालक ने चाकू घोंपकर व्यक्ति की हत्या 

दिल्ली में ऑटोरिक्शा चालक ने चाकू घोंपकर व्यक्ति की हत्या 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਪਿਸਟਲ ਬੋਰ ਤੇ ਕਾਰਤੂਸ ਸਮੇਤ 2 ਗ੍ਰਿਫਤਾਰ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਮੋਗਾ ਪੁਲਿਸ ਵੱਲੋਂ ਤਿੰਨ ਸਮਗਲਰ ਹੈਰੋਇਨ ਤੇ ਕਾਰ ਸਮੇਤ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ

ਪੇਸ਼ੀ ਦੌਰਾਨ ਜਿਲ੍ਹਾ ਕਚਹਿਰੀ ਤੋਂ ਭੱਜਣ ਵਾਲੇ ਹਵਾਲਾਤੀ ਨੂੰ ਸਾਥੀ ਸਮੇਤ ਕੀਤਾ ਕਾਬੂ