Friday, May 10, 2024  

ਪੰਜਾਬ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

April 27, 2024

ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ

ਕਾਂਗਰਸ ਨੂੰ ਵੀ ਲੱਗਾ ਝਟਕਾ! ਐਨਐਸਯੂਆਈ ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ਹੋਏ 'ਆਪ' 'ਚ ਸ਼ਾਮਲ

'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਆਮ ਆਦਮੀ ਪਾਰਟੀ ਇਸ ਚੋਣ ਵਿੱਚ 13-0 ਨਾਲ ਜਿੱਤ ਦਰਜ ਕਰਕੇ ਰਚੇਗੀ ਇਤਿਹਾਸ

ਚੰਡੀਗੜ੍ਹ, 27 ਅਪ੍ਰੈਲ :  ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਆਪ' ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।

ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ।

ਰਾਹੁਲ ਸ਼ਰਮਾ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ 'ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ "ਰੰਗਲਾ ਪੰਜਾਬ" ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ 13-0 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ 'ਚੋਂ ਹੀ ਭਰੇਗਾ ਨਾਮਜ਼ਦਗੀ ਕਾਗਜ਼

ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ

ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ

ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ - ਵਿਪੁਲ ਕੁਮਾਰ

ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ - ਵਿਪੁਲ ਕੁਮਾਰ

ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਨੇ ਕਰਵਾਇਆ ਮਾਹਵਾਰੀ ਸਫਾਈ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਨੇ ਕਰਵਾਇਆ ਮਾਹਵਾਰੀ ਸਫਾਈ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਟੀ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ

ਦੇਸ਼ ਭਗਤ ਯੂਨੀਵਰਸਟੀ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ

ਬਿਮਾਰੀਆਂ ਤੋਂ ਬਚਾਅ ਲਈ ਗਰਭਵਤੀਆਂ ਤੇ ਬੱਚਿਆ ਦਾ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਬਿਮਾਰੀਆਂ ਤੋਂ ਬਚਾਅ ਲਈ ਗਰਭਵਤੀਆਂ ਤੇ ਬੱਚਿਆ ਦਾ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਨੇ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਨੇ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ

ਟਰੈਕਟਰ ਨਾਲ ਟਕਰਾਈ ਵਿਆਹ ਵਾਲੀ ਗੱਡੀ

ਟਰੈਕਟਰ ਨਾਲ ਟਕਰਾਈ ਵਿਆਹ ਵਾਲੀ ਗੱਡੀ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ