Friday, May 10, 2024  

ਪੰਜਾਬ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

April 27, 2024

ਕਿਹਾ; ਜੇ ਭਾਜਪਾ ’ਚ ਜਾਣ ਦਾ ਇੰਨਾ ਹੀ ਸ਼ੌਕ ਤਾਂ ਪਹਿਲਾਂ ਤੁਰੰਤ ਗੁਰਦੁਆਰਾ ਕਮੇਟੀ ਮੈਂਬਰਸ਼ਿਪ ਤੋਂ ਦੇਣ ਅਸਤੀਫ਼ਾ

ਅੰਮ੍ਰਿਤਸਰ / 27 ਅਪ੍ਰੈਲ (ਜੋਗਿੰਦਰ ਪਾਲ ਸਿੰਘ ਕੁੰਦਰਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ ਤਾਂ ਉਹ ਪਹਿਲਾਂ ਤੁਰੰਤ ਆਪਣੀ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਦੀ ਦੂਜੇ ਧਰਮਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਦਖ਼ਲ ਦੇਣ ਦੀ ਇਹ ਨੀਤੀ ਬਹੁਤ ਹੀ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਸੰਗਤ ਵੱਲੋਂ ਇਸ ਭਰੋਸੇ ਨਾਲ ਚੁਣਿਆ ਜਾਂਦਾ ਹੈ ਕਿ ਉਹ ਧਾਰਮਿਕ ਭਾਵਨਾਵਾਂ ਅਤੇ ਰਵਾਇਤਾਂ ਅਨੁਸਾਰ ਕਾਰਜ ਕਰਨਗੇ, ਪਰੰਤੂ ਜਦੋਂ ਗੁਰਦੁਆਰਾ ਪ੍ਰਬੰਧਾਂ ਲਈ ਚੁਣੇ ਮੈਂਬਰਾਂ ਵੱਲੋਂ ਸਿੱਖ ਵਿਰੋਧੀ ਸੋਚ ਰੱਖਣ ਵਾਲੀ ਪਾਰਟੀ ਵਿੱਚ ਜਾਣ ਦੀ ਹਰਕਤ ਕੀਤੀ ਜਾਂਦੀ ਹੈ ਤਾਂ ਸੰਗਤ ਦੀਆਂ ਭਾਵਨਾਵਾਂ ਨੂੰ ਭਾਰੀ ਸੱਟ ਵੱਜਣੀ ਕੁਦਰਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਸੰਗਤ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਇਨ੍ਹਾਂ ਮੈਂਬਰਾਂ ਨੂੰ ਸਿੱਖ ਧਰਮ ਦਾ ਪ੍ਰਚਾਰ ਪ੍ਰਸਾਰ ਕਰਨ ਅਤੇ ਗੁਰੂ ਘਰਾਂ ਦਾ ਸੁਚੱਜਾ ਪ੍ਰਬੰਧ ਚਲਾਉਣ ਲਈ ਚੁਣਿਆ ਸੀ ਨਾ ਕਿ ਸਿੱਖ-ਵਿਰੋਧੀ ਪਾਰਟੀ ਵਿੱਚ ਸਿਆਸਤ ਕਰਨ ਲਈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਿੱਖ ਮਾਮਲਿਆਂ ਵਿੱਚ ਸਿੱਧੇ ਦਖ਼ਲ ਦੇ ਰਾਹ ਉੱਤੇ ਤੁਰੀ ਹੋਈ ਹੈ ਜਿਸ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ। ਉਨ੍ਹਾਂ ਕਿਹਾ ਸਿੱਖ ਭਾਜਪਾ ਦੀ ਅਜਿਹੀਆਂ ਹਰਕਤਾਂ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਹੀ ਦਿੱਲੀ ਗੁਰਦੁਆਰਾ ਕਮੇਟੀ ਦਾ ਸਮੁੱਚਾ ਪ੍ਰਬੰਧ ਭਾਜਪਾ ਦੇ ਪ੍ਰਭਾਵ ਹੇਠ ਕੰਮ ਕਰ ਰਿਹਾ ਹੈ ਅਤੇ ਹੁਣ ਸਿੱਖ ਸੰਸਥਾ ਦਿੱਲੀ ਕਮੇਟੀ ਕੁਝ ਮੈਂਬਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਹਰਕਤ ਨਾਲ ਇਹ ਸਪਸ਼ਟ ਹੋ ਗਿਆ ਹੈ ਕਿ ਭਾਜਪਾ ਦੀ ਨੀਤੀ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਦਖ਼ਲ ਦੇਣ ਅਤੇ ਸਿੱਖ ਮਸਲਿਆਂ ਨੂੰ ਉਲਝਾਉਣ ਵਾਲੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ - ਵਿਪੁਲ ਕੁਮਾਰ

ਲੋਕ ਸਭਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਹੋਣਗੇ ਐਡਵੋਕੇਟ ਰਣਜੀਤ ਕੁਮਾਰ - ਵਿਪੁਲ ਕੁਮਾਰ

ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਨੇ ਕਰਵਾਇਆ ਮਾਹਵਾਰੀ ਸਫਾਈ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਇੰਸਟੀਚਿਊਟ ਆਫ ਨਰਸਿੰਗ ਨੇ ਕਰਵਾਇਆ ਮਾਹਵਾਰੀ ਸਫਾਈ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਟੀ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ

ਦੇਸ਼ ਭਗਤ ਯੂਨੀਵਰਸਟੀ ਅਤੇ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ

ਬਿਮਾਰੀਆਂ ਤੋਂ ਬਚਾਅ ਲਈ ਗਰਭਵਤੀਆਂ ਤੇ ਬੱਚਿਆ ਦਾ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਬਿਮਾਰੀਆਂ ਤੋਂ ਬਚਾਅ ਲਈ ਗਰਭਵਤੀਆਂ ਤੇ ਬੱਚਿਆ ਦਾ ਟੀਕਾਕਰਨ ਅਤੀ ਜਰੂਰੀ : ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਨੇ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ

ਦੇਸ਼ ਭਗਤ ਯੂਨੀਵਰਸਿਟੀ ਨੇ ਨਾਭਾ ਸਰਕਲ ਦੇ ਪ੍ਰਿੰਸੀਪਲਾਂ ਨੂੰ ਕੀਤਾ ਸਨਮਾਨਿਤ

ਟਰੈਕਟਰ ਨਾਲ ਟਕਰਾਈ ਵਿਆਹ ਵਾਲੀ ਗੱਡੀ

ਟਰੈਕਟਰ ਨਾਲ ਟਕਰਾਈ ਵਿਆਹ ਵਾਲੀ ਗੱਡੀ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਸੀਪੀਆਈ (ਐਮ) ਲੋਕ ਸਭਾ ਚੋਣਾਂ ’ਚ ਅਹਿਮ ਰੋਲ ਅਦਾ ਕਰੇਗੀ : ਕਾਮਰੇਡ ਸੇਖੋਂ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

ਭਾਜਪਾ ਨੇ ਪੰਜਾਬ ’ਚ 3 ਹੋਰ ਉਮੀਦਵਾਰ ਐਲਾਨੇ

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ

ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ, ਕਿਹਾ, ਮਲੇਰਕੋਟਲੇ ਵਾਲਿਆਂ ਨੇ 2014 ਅਤੇ 2019 ਵਾਂਗ ਹੀ ਸਾਥ ਦੇਣਾ

ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ