Friday, May 10, 2024  

ਅਪਰਾਧ

ਚਾਮੁੰਡਾ ਫੀਲਿੰਗ ਸਟੇਸ਼ਨ ਰਚੀ ਲੁੱਟ ਦੀ ਸਾਜਿਸ਼ ਨੂੰ ਪੁਲਸ ਨੇ 24 ਘੰਟਿਆਂ ਵਿਚ ਹੀ ਸੁਲਝਾਇਆ

April 27, 2024

ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿਚੋਂ ਤਿੰਨ ਸਬੰਧਿਤ ਪੰਪ ਤੇ ਹੀ ਕਰਦੇ ਸਨ ਕੰਮ

ਬਲਾਚੌਰ, 27 ਅਪ੍ਰੈਲ (ਅਵਤਾਰ ਸਿੰਘ ਧੀਮਾਨ) : ਮਾਨਯੋਗ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਾਮ ਸੁੰਦਰ ਸ਼ਰਮਾ ਉਪ ਕਪਤਾਨ ਪੁਲਿਸ ਸਬ ਡਵੀਜਨ ਬਲਾਚੌਰ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਦਲਜੀਤ ਸਿੰਘ ਗਿੱਲ, ਮੁੱਖ ਅਫਸਰ ਥਾਣਾ ਸਿਟੀ ਬਲਾਚੌਰ ਅਤੇ ਸਾਥੀ ਟੀਮ ਨੇ ਚਾਮੁੰਡਾ ਫਿਲਿੰਗ ਸਟੇਸ਼ਨ, ਗੜਸ਼ੰਕਰ ਰੋਡ ਰੁੜਕੀ ਕਲਾਂ ਤੇ ਪਿਸਤੌਲ ਦੀ ਨੋਕ ਤੇ ਹੋਈ ਲੁੱਟ ਖੋਹ ਦੀ ਵਾਰਦਾਤ ਸਬੰਧੀ ਮੁਕੱਦਮਾ ਦਰਜ ਕੀਤਾ ਗਿਆ ਸੀ ਜਿਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਪੈੜ ਨੱਪਦਿਆ ਹੋਇਆਂ ਸੀ ਸੀ ਟੀ ਵੀ ਕੈਮਰਿਆਂ ਦੀ ਮਦਦ ਨਾਲ ਰਾਤੋ ਰਾਤ ਕਥਿਤ ਦੋਸ਼ੀਆਂ ਜਸ਼ਨ ਪੁੱਤਰ ਰਜੇਸ਼ ਕੁਮਾਰ ਵਾਸੀ ਕੌਲਗੜ ਥਾਣਾ ਸਦਰ ਬਲਾਚੌਰ, ਗੁਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕਰੀਮਪੁਰ ਧਿਆਨੀ ਥਾਣਾ ਪੌਜੇਵਾਲ, ਹਰਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਕੌਲਗੜ ਥਾਣਾ ਸਦਰ ਬਲਾਚੌਰ ਅਤੇ ਸੁਨੀਲ ਚੋਪੜਾ ਪੁੱਤਰ ਓਮ ਪ੍ਰਕਾਸ਼ ਚੋਪੜਾ ਵਾਸੀ ਕਰੀਮਪੁਰ ਧਿਆਨੀ ਥਾਣਾ ਪੋਜੇਵਾਲ ਨੂੰ ਗ੍ਰਿਫਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਉਪਰੰਤ ਉਨ੍ਹਾਂ ਵਲੋਂ ਲੁੱਟੀ ਹੋਈ ਰਕਮ 76800/-ਰੁਪਏ ਨੂੰ ਬਰਾਮਦ ਕੀਤਾ ਗਿਆ ਅਤੇ ਵਾਰਦਾਤ ਸਮੇਂ ਵਰਤਿਆ ਇਕ ਪਿਸਟਲ, ਇਕ ਦਾਤਰ, ਇਕ ਮੋਟਰਸਾਈਕਲ ਅਤੇ ਤਿੰਨ ਮੋਬਾਇਲ ਫੋਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਵਿਚੋਂ ਤਿੰਨ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਇਸ ਪੰਪ ਤੇ ਹੀ ਕੰਮ ਕਰਦੇ ਸੇਲਮੈਨਾਂ ਵੱਜੋਂ ਹੋਈ ਹੈ। ਜਿਸ ਸਬੰਧੀ ਮਾਲਕ ਇਕਬਾਲ ਸਿੰਘ ਨੂੰ ਬੁਲਾ ਕੇ ਉਸ ਨੂੰ ਇਨਸਾਫ ਦਿਦਿੰਆ ਹੋਇਆ ਇਨ੍ਹਾਂ ਦੀ ਸ਼ਨਾਖਤ ਵੀ ਕਰਵਾਈ ਗਈ ਹੈ। ਉਨ੍ਹਾਂ ਦਸਿਆ ਕਿ ਇਸ ਸੰਬੰਧ ਵਿਚ ਥਾਣਾ ਸਿਟੀ ਬਲਾਚੌਰ ਵਿਚ ਮੁਕੱਦਮਾ ਨੰਬਰ 17 ਮਿਤੀ 26.04.2024 ਆਈ ਪੀ ਸੀ 379 ਬੀ ਅਤੇ 25,27,54-59 ਆਰਮਜ਼ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਯਾ ਹੈ ਅਤੇ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਜੈ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਵਾਰਡ ਨੰਬਰ 5 ਬਲਾਚੌਰ ਥਾਣਾ ਸਿਟੀ ਬਲਾਚੋਰ ਵਲੋਂ ਚੋਰੀ ਦਾ ਮੁੱਕਦਮਾ ਥਾਣਾ ਸਿਟੀ ਬਲਾਚੋਰ ਦਰਜ ਕੀਤਾ ਗਿਆ ਸੀ। ਜਿਸ ਨੂੰ ਵੀ 24 ਘੰਟਿਆਂ ਵਿਚ ਟਰੇਸ ਕੀਤਾ ਗਿਆ ਹੈ ਅਤੇ ਮੁਕੱਦਮਾ ਦੇ ਦੋਸ਼ੀ ਹਰਜਿੰਦਰ ਸਿੰਘ ਉਰਫ ਸਾਬੀ ਪੁੱਤਰ ਦਰਸ਼ਨ ਸਿੰਘ ਵਾਸੀ ਮੋਹਰ ਥਾਣਾ ਸਦਰ ਬਲਾਚੋਰ ਜਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਹਸਬ ਜਾਬਤਾ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੇ ਹੋਏ ਲਗਭਗ 1,50,000/-(ਡੇਢ ਲੱਖ) ਦੀ ਕੀਮਤ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ। ਦੋਵਾਂ ਮੁਕੱਦਮਿਆਂ ਵਿਚ ਮੁਦਈ ਮੁਕੱਦਮਿਆਂ ਵਲੋਂ ਜੋ ਮੁਕੱਦਮੇ ਦਰਜ ਕਰਵਾਏ ਗਏ ਸਨ, ਇਨ੍ਹਾਂ ਵਿਚ 100ਫੀਸਦੀ ਰਿਕਵਰੀ ਕਰਵਾਈ ਗਈ ਹੈ ਅਤੇ ਸਬੰਧਿਤ ਧਿਰਾਂ ਨੂੰ ਪੂਰਾ ਇਨਸਾਫ ਦਿੱਤਾ ਗਿਆ ਹੈ ਤਾਂ ਜੋ ਪਬਲਿਕ ਦਾ ਪੁਲਿਸ ਉੱਪਰ ਹੋਰ ਵੀ ਵਿਸ਼ਵਾਸ਼ ਬਣ ਸਕੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿਡਨੀ ਦੇ ਜਿਮ ਵਿੱਚ ਘਰੇਲੂ ਹਿੰਸਾ ਨਾਲ ਸਬੰਧਤ ਚਾਕੂ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਸਿਡਨੀ ਦੇ ਜਿਮ ਵਿੱਚ ਘਰੇਲੂ ਹਿੰਸਾ ਨਾਲ ਸਬੰਧਤ ਚਾਕੂ ਮਾਰਨ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ

ਕਰਨਾਟਕ 'ਚ ਮੈਡੀਕਲ ਕਾਲਜ 'ਚ ਔਰਤਾਂ ਦੇ ਵਾਸ਼ਰੂਮ 'ਚ ਮੋਬਾਈਲ ਰੱਖਣ ਵਾਲਾ ਨੌਜਵਾਨ ਫੜਿਆ ਗਿਆ

ਕਰਨਾਟਕ 'ਚ ਮੈਡੀਕਲ ਕਾਲਜ 'ਚ ਔਰਤਾਂ ਦੇ ਵਾਸ਼ਰੂਮ 'ਚ ਮੋਬਾਈਲ ਰੱਖਣ ਵਾਲਾ ਨੌਜਵਾਨ ਫੜਿਆ ਗਿਆ

ਰੂਸ-ਯੂਕਰੇਨ ਯੁੱਧ ਖੇਤਰ ਵਿੱਚ ਭਾਰਤੀਆਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਰੂਸ-ਯੂਕਰੇਨ ਯੁੱਧ ਖੇਤਰ ਵਿੱਚ ਭਾਰਤੀਆਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ਕੇਰਲ ਦੇ ਜੰਗਲਾਤ ਵਿਭਾਗ ਨੇ ਜੰਗਲੀ ਹਾਥੀ ਨੂੰ ਮਾਰਨ ਲਈ ਲੋਕੋ ਪਾਇਲਟ ਖਿਲਾਫ ਮਾਮਲਾ ਦਰਜ ਕੀਤਾ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

ED ਨੇ 35 ਕਰੋੜ ਰੁਪਏ ਜ਼ਬਤ, ਝਾਰਖੰਡ ਦੇ ਮੰਤਰੀ ਦੇ ਨਿੱਜੀ ਸਕੱਤਰ ਅਤੇ ਨੌਕਰ ਨੂੰ ਕੀਤਾ ਗ੍ਰਿਫਤਾਰ

दिल्ली में ऑटोरिक्शा चालक ने चाकू घोंपकर व्यक्ति की हत्या 

दिल्ली में ऑटोरिक्शा चालक ने चाकू घोंपकर व्यक्ति की हत्या 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਦਿੱਲੀ 'ਚ ਆਟੋਰਿਕਸ਼ਾ ਚਾਲਕ ਨੇ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਈਡੀ ਨੇ ਸਾਈਬਰ ਠੱਗ ਦੇ ਬੈਂਕ ਲਾਕਰ ਤੋਂ 19 ਕਿਲੋ ਸੋਨਾ ਬਰਾਮਦ ਕੀਤਾ 

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਪੀਪੀਈ ਪਹਿਨੇ ਚੋਰਾਂ ਨੇ ਨਾਸਿਕ ਆਈਸੀਆਈਸੀਆਈ ਹੋਮ ਫਾਈਨਾਂਸ ਦੇ 5 ਕਰੋੜ ਰੁਪਏ ਦੇ ਸੋਨੇ ਦੇ ਗਹਿਣਿਆਂ ਦੇ ਲਾਕਰ ਨੂੰ ਕੀਤਾ ਸਾਫ਼

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ

ਝਾਰਖੰਡ ਦੇ ਮੰਤਰੀ ਦੇ ਪੀਏ 'ਤੇ ਈਡੀ ਨੇ ਛਾਪਾ ਮਾਰਿਆ, ਘਰ ਤੋਂ 25 ਕਰੋੜ ਰੁਪਏ ਬਰਾਮਦ