Friday, May 10, 2024  

ਖੇਤਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

April 27, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 27 ਅਪ੍ਰੈਲ (ਰਵਿੰਦਰ ਸਿੰਘ ਢੀਂਡਸਾ) :  ਕਰੀਬ ਦੋ ਸਾਲ ਪਹਿਲਾਂ ਮੰਡੀ ਗੋਬਿੰਦਗੜ੍ਹ ਵਿਖੇ ਇੱਕ ਫਰਮ ਦੇ ਕਰਮਚਾਰੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਉਪਰੰਤ ਉਸ ਤੋਂ ਨਕਦੀ ਵਾਲਾ ਬੈਗ ਖੋਹ ਲੈ ਜਾਣ ਦੇ ਕਥਿਤ ਮਾਮਲੇ ’ਚ ਨਾਮਜ਼ਦ ਕੀਤੇ ਗਏ ਤਿੰਨ ਵਿਅਕਤੀਆਂ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਮਿਤੀ 27/6/22 ਨੂੰ ਅ/ਧ 307,397,34 ਆਈ.ਪੀ.ਸੀ. ਅਤੇ ਅਸਲਾ ਐਕਟ ਦੀ ਧਾਰਾ 25/27/54/59 ਤਹਿਤ ਦਰਜ ਕੀਤੇ ਗਏ ਮੁਕੱਦਮੇ ਦੀ ਤਫਤੀਸ਼ ਦੌਰਾਨ ਐਂਟੀ ਨਾਰਕੌਟਿਕ ਕਮ ਸਪੈਸ਼ਲ ਆਪ੍ਰੇਸ਼ਨ ਸੈੱਲ ਰੂਪਨਗਰ ਐਟ ਮੋਹਾਲੀ ਦੀ ਟੀਮ ਅਤੇ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਇਸ ਕੇਸ ’ਚ ਜਗਮੇਲ ਸਿੰਘ ਉਰਫ ਬੱਬੂ ਵਾਸੀ ਪਿੰਡ ਅਕੋਟ(ਪਟਿਆਲਾ),ਬਿਕਰਮਜੀਤ ਸਿੰਘ ਉਰਫ ਗੋਗੀ ਵਾਸੀ ਅਸਮਾਨਪੁਰ(ਪਟਿਆਲਾ) ਅਤੇ ਅਮਰੀਕ ਸਿੰਘ ਵਾਸੀ ਪਿੰਡ ਬੀਹਾਲ(ਪਟਿਆਲਾ) ਨੂੰ ਗ੍ਰਿਫਤਾਰ ਕਰਕੇ .32 ਬੋਰ ਦਾ ਇੱਕ ਰਿਵਲਾਵਰ,ਜਿੰਦਾ ਰੌਂਦ ਅਤੇ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਸੀ।ਪੁਲਿਸ ਨੂੰ ਦਿੱਤੇ ਬਿਆਨਾਂ ’ਚ ਪਰਮਿੰਦਰ ਸਿੰਘ ਨੇ ਦੋਸ਼ ਲਗਾਏ ਸਨ ਕਿ ਉਹ ਯੁਵਰਾਜ ਇੰਪੈਕਸ,ਕੁੱਕੜਮਾਜਰਾ(ਮੰਡੀ ਗੋਬਿੰਦਗੜ੍ਹ) ਵਿਖੇ ਸਥਿਤ ਫਰਮ ਦੇ ਦਫਤਰ ’ਚ ਬੈਠਾ ਸੀ ਤਾਂ ਇੱਕ ਮੋਨਾ ਅਤੇ ਇੱਕ ਸਰਦਾਰ ਵਿਅਕਤੀ ਜਿਨਾਂ ਦੇ ਮੂੰਹ ਢਕੇ ਹੋਏ ਸਨ ਉਨਾਂ ਦੇ ਦਫਤਰ ’ਚ ਦਾਖਲ ਹੋਏ ਜਿਨਾਂ ’ਚੋਂ ਸਰਦਾਰ ਵਿਅਕਤੀ ਨੇ ਡੱਬ ’ਚੋਂ ਰਿਵਾਲਵਰ ਕੱਢ ਕੇ ਉਸ ਵੱਲ ਫਾਇਰ ਕਰ ਦਿੱਤਾ ਤੇ ਦੂਸਰੇ ਵਿਅਕਤੀ ਨੇ ਉਸਦੀਆਂ ਅੱਖਾਂ ’ਚ ਮਿਰਚਾਂ ਪਾ ਦਿੱਤੀਆਂ ਤੇ ਉਕਤ ਵਿਅਕਤੀ ਉਸਦਾ ਬੈਗ ਜਿਸ ਵਿੱਚ 8,20,000/— ਰੁਪਏ ਦੀ ਨਕਦੀ ਅਤੇ ਚੈੱਕ ਬੁੱਕ ਸੀ ਖੋਹਣ ਉਪਰੰਤ ਬਾਹਰ ਇੰਤਜ਼ਾਰ ਕਰ ਰਹੇ ਆਪਣੇ ਤੀਸਰੇ ਸਾਥੀ ਦੇ ਮੋਟਰਸਾਈਕਲ ਪਿੱਛੇ ਬੈਠ ਕੇ ਫਰਾਰ ਹੋ ਗਏ।ਮਾਮਲੇ ਦੀ ਚੱਲੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਨੇ ਪੁਲਿਸ ਵੱਲੋਂ ਕੇਸ ’ਚ ਗ੍ਰਿਫਤਾਰ ਕੀਤੇ ਗਏ ਤਿੰਨੋ ਵਿਅਕਤੀਆਂ ਨੂੰ ਅਦਾਲਤ ’ਚ ਇਹ ਕਹਿੰਦੇ ਹੋਏ ਪਹਿਚਾਨਣ ਤੋਂ ਇਨਕਾਰ ਕਰ ਦਿੱਤਾ ਕਿ ਅਦਾਲਤ ’ਚ ਖੜ੍ਹੇ ਵਿਅਕਤੀ ਉਹ ਨਹੀਂ ਹਨ ਜਿਨਾਂ ਨੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ।ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ’ਤੇ ਐਡੀਸ਼ਨਲ ਸੈਸ਼ਨਜ਼ ਜੱਜ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਜਗਮੇਲ ਸਿੰਘ ਉਰਫ ਬੱਬੂ,ਬਿਕਰਮਜੀਤ ਸਿੰਘ ਉਰਫ ਗੋਗੀ ਅਤੇ ਅਮਰੀਕ ਸਿੰਘ ਨੂੰ ਮਾਮਲੇ ’ਚ ਸ਼ੱਕ ਦਾ ਲਾਭ ਦਿੰਦੇ ਹੋਏ ਮੁਕੱਦਮੇ ’ਚੋਂ ਬਰੀ ਕੀਤੇ ਜਾਣ ਦਾ ਹੁਕਮ ਸੁਣਾਇਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਰਾਜਸਥਾਨ 'ਚ ਅਗਲੇ 24 ਘੰਟਿਆਂ 'ਚ ਮੀਂਹ, ਤੂਫਾਨ ਦੀ ਸੰਭਾਵਨਾ: ਮੌਸਮ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਦਿੱਲੀ ਹਾਈਕੋਰਟ ਨੇ ਬੇਲੋੜੇ ਕੇਸਾਂ ਦੇ ਤਬਾਦਲੇ, ਨਿਆਂਇਕ ਅਧਿਕਾਰੀਆਂ 'ਤੇ ਪ੍ਰਭਾਵ ਦੇ ਵਿਰੁੱਧ ਚੇਤਾਵਨੀ ਦਿੱਤੀ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਅਹਿਮਦਾਬਾਦ ਸਕੂਲ ਬੰਬ ਧਮਾਕੇ ਮਾਮਲੇ 'ਚ ਪਾਕਿ ਕਨੈਕਸ਼ਨ ਦਾ ਪਤਾ ਲੱਗਾ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਤਮਿਲਨਾਡੂ ਦੇ ਸਿਵਾਕਾਸ਼ੀ ਵਿੱਚ ਪਟਾਕਿਆਂ ਦੀ ਫੈਕਟਰੀ ਵਿੱਚ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਯੂਪੀ ਵਿੱਚ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਚਾਰ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਹੈਦਰਾਬਾਦ ਦੀ ਕੰਧ ਢਹਿਣ ਦੇ ਮਾਮਲੇ 'ਚ 6 ਗ੍ਰਿਫਤਾਰ, 7 ਲੋਕਾਂ ਦੀ ਮੌਤ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਏਅਰ ਇੰਡੀਆ ਐਕਸਪ੍ਰੈਸ ਹੜਤਾਲ: ਕੇਰਲ ਤੋਂ ਉਡਾਣਾਂ ਵਿੱਚ ਵਿਘਨ ਜਾਰੀ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਗੋਲਡ ਮੈਡਲ ਜੇਤੂ ਪਹਿਲਵਾਨ ਦਿੱਲੀ 'ਚ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਗ੍ਰਿਫਤਾਰ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹਿੰਸਾ: ਮੁਰਸ਼ਿਦਾਬਾਦ ਵਿੱਚ ਪੰਜ ਜ਼ਖ਼ਮੀ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ

ਹੈਦਰਾਬਾਦ 'ਚ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ