Thursday, May 16, 2024  

ਖੇਤਰੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

April 29, 2024

ਸ੍ਰੀ ਅਨੰਦਪੁਰ ਸਾਹਿਬ, 29 ਅਪ੍ਰੈਲ (ਤਰਲੋਚਨ ਸਿੰਘ) : ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਿੰਦ ਦੀ ਚਾਦਰ ਤਿਲਕ ਜੰਝੂ ਦੇ ਰਾਖੇ ਨੋਵੇੰ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਗੁਰਦੁਆਰਾ ਗੁਰ ਕੇ ਮਹਿਲ (ਗੁ:ਭੋਰਾ ਸਾਹਿਬ) ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਪਰਸੋਂ ਰੋਜ ਤੋਂ ਆਰੰਭ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਭੋਗ ਦੀ ਅਰਦਾਸ ਗਿਆਨੀ ਜੋਗਿੰਦਰ ਸਿੰਘ ਮੁੱਖ ਗ੍ਰੰਥੀ ਤਖ਼ਤ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ।ਉਪਰੰਤ ਵਿਸ਼ਾਲ ਦੀਵਾਨ ਸਜਾਇਆ ਗਿਆ। ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਤਜੇਸ਼ਵਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਅਤੇ ਭਾਈ ਜਗਦੀਪ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਨੂੰ ਕਵਿਤਾਵਾਂ ਰਾਹੀਂ ਸੁਣਾ ਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਜੀਵਨ ਇਤਿਹਾਸ ਨਾਲ ਜੋੜਿਆ। ਉਨਾਂ ਦੱਸਿਆ ਕਿ ਗੁਰੂ ਜੀ ਦਾ ਜਨਮ 1621 ਨੂੰ ਪਿਤਾ ਹਰਗੋਬਿੰਦ ਸਾਹਿਬ ਅਤੇ ਮਾਤਾ ਨਾਨਕੀ ਜੀ ਦੇ ਘਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਇਆ। ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਚਪਨ ਬਤੀਤ ਕਰਨ ਉਪਰੰਤ ਭਗਤੀ ਕਰਨ ਲਈ ਬਾਬਾ ਬਕਾਲਾ ਵਿਖੇ ਆ ਗਏ। ਜਿੱਥੇ ਭਾਈ ਮੱਖਣ ਸ਼ਾਹ ਵੱਲੋਂ ਗੁਰੂ ਜੀ ਨੂੰ ਸਿੱਖਾਂ ਦੀ ਨੋਵੀਂ ਜੋਤ ਹੋਣ ਬਾਰੇ ਦੱਸਿਆ ਗਿਆ। ਗੁਰੂ ਜੀ ਵੱਲੋਂ 19 ਜੂਨ 1665 ਨੂੰ ਬਾਬਾ ਗੁਰਦਿੱਤਾ ਜੀ ਕੋਲੋਂ ਮੋੜੀ ਗੜਵਾ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣਾ ਕੀਤਾ। ਉਨਾਂ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ ਜਿਨਾਂ ਨੂੰ ਗੁਰੂ ਜੀ ਵੱਲੋਂ ਵਰੋਸਾਈ ਹੋਈ ਪਵਿੱਤਰ ਨਗਰੀ ਅਨੰਦਾਂ ਦੀ ਪੁਰੀ ਵਿਖੇ ਆਪਣਾ ਜੀਵਨ ਬਤੀਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਹ ਜੀਵਨ ਤਾਂ ਹੀ ਸਫਲ ਹੋ ਸਕਦਾ ਜੇ ਗੁਰੂ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਕੇ ਆਪਣਾ ਜੀਵਨ ਬਤੀਤ ਕੀਤਾ ਜਾਵੇ ।ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਅਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਵਧੀਕ ਮੈਨੇਜਰ ਕਰਮਜੀਤ ਸਿੰਘ, ਜਸਪਾਲ ਸਿੰਘ ਅਰੋੜਾ,ਉਰਿੰਦਰ ਸਿੰਘ ਅਰੋੜਾ, ਅਕਾਲੀ ਆਗੂ ਮਨਿੰਦਰ ਸਿੰਘ ਬਰਾੜ, ਭਾਈ ਤਾਰਾ ਸਿੰਘ, ਜਗਜੀਤ ਸਿੰਘ ਬਲਜਿੰਦਰ ਸਿੰਘ ਮਨਾਵਾਂ ਇੰਚਾਰਜ ਲੰਗਰ, ਗੁਰਵਿੰਦਰ ਸਿੰਘ, ਹਰਜੀਤ ਸਿੰਘ ਸੋਢੀ ਕਰਮਜੀਤ ਸਿੰਘ,ਭਾਈ ਹਰਦੇਵ ਸਿੰਘ,ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ,ਬੀਬੀ ਤਜਿੰਦਰ ਕੌਰ,ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਮਨਜੀਤ ਕੌਰ,ਬੀਬੀ ਕੁਲਵਿੰਦਰ ਕੌਰ,ਬੀਬੀ ਮਨਜੀਤ ਕੌਰ,ਬੀਬੀ ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵੀ ਸੰਗਤਾਂ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ