Thursday, May 16, 2024  

ਖੇਤਰੀ

ਕੰਡਿਆਲੀ ਤਾਰ ਤੋਂ ਪਾਰ ਬੀਐਸਐਫ ਦੇ ਜਵਾਨਾਂ ਵੱਲੋਂ ਕਿਸਾਨਾਂ ਨਾਲ ਮੋਢੇ ਨਾਲ ਕਰਵਾਈ ਜਾ ਰਹੀ ਹੈ ਕਣਕ ਦੀ ਕਟਾਈ

April 29, 2024

ਸਰਹੱਦੀ ਕਿਸਾਨ ਬੀਐਸਐਫ ਦੇ ਚੰਗੇ ਵਤੀਰੇ ਤੋਂ ਖੁਸ਼
ਗਰਮੀ 'ਚ ਕੰਬਾਈਨ ਚਾਲਕਾਂ ਨੂੰ ਬੀਐਸਐਫ ਵੱਲੋਂ ਪਿਲਾਇਆ ਜਾ ਰਿਹਾ ਨੀੰਬੂ ਪਾਣੀ

 ਕਲਾਨੌਰ, 29 ਅਪ੍ਰੈਲ (ਮਹਿੰਦਰ ਜੋਸ਼ੀ)  : ਕੌਮਾਂਤਰੀ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰਲੇ ਖੇਤਾਂ ਬੀਐਸਐਫ ਜਵਾਨਾਂ ਵੱਲੋਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਕਣਕ ਦੀ ਕਟਾਈ ਪੂਰੇ ਜ਼ੋਰਾਂ 'ਤੇ ਕਰਵਾਈ ਜਾ ਰਹੀ ਹੈ ਅਤੇ ਬੀਐਸਐਫ ਦੇ ਚੰਗੇ ਵਤੀਰੇ ਤੋਂ ਸਰਹੱਦੀ ਖੇਤਰ ਦੇ ਕਿਸਾਨ ਖੁਸ਼ ਹਨ। ਇੱਥੇ ਦੱਸਣ ਯੋਗ ਹੈ ਕਿ ਪਿਛਲੇ ਦਿਨਾਂ ਤੋਂ ਰੁਕ ਰੁਕ ਹੋਈ ਬਾਰਿਸ਼ ਤੇ ਹਨੇਰੀ ਝੱਖੜ ਕਾਰਨ ਕਣਕ ਦੀ ਕਟਾਈ ਪਛੜੀ ਹੋਈ ਸੀ। ਐਤਵਾਰ ਨੂੰ ਕੜਾਕੇ ਦੀ ਧੁੱਪ ਲੱਗਦਿਆਂ ਹੀ ਸਰਹੱਦੀ ਜ਼ਿਲਾਂ ਗੁਰਦਾਸਪੁਰ ਅਧੀਨ ਆਉਂਦੀ ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਤੇ ਲਗਾਈ ਗਈ ਕੰਡਿਆਲੀ ਤਾਰ ਤੋਂ ਪਾਰ ਪਾਰ ਪੈਂਦੇ ਖੇਤਾਂ 'ਚ ਬੀਐਸਐਫ ਦੇ ਸਹਿਯੋਗ ਨਾਲ ਕਿਸਾਨਾਂ ਵੱਲੋਂ ਕੰਬਾਈਨਾਂ ਨਾਲ ਕਣਕ ਦੀ ਕਟਾਈ ਅਤੇ ਰੀਪਰਾਂ ਨਾਲ ਤੂੜੀ ਬਣਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਬਾਰਡਰ ਏਰੀਏ ਨਾਲ ਸੰਬੰਧਿਤ ਕਿਸਾਨ ਬਲਵਿੰਦਰ ਸਿੰਘ, ਜਗਦੀਸ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਮਖਵਿੰਦਰ ਸਿੰਘ, ਜਸਬੀਰ ਸਿੰਘ, ਮੋਹਰ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ ਆਦਿ ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਜਿੱਥੇ ਕਣਕ ਦੀ ਕਟਾਈ ਪਿਛਲੇ ਸਾਲ ਨਾਲੋਂ ਲੇਟ ਹੋਈ ਹੈ ਉੱਥੇ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਦੀ ਕਟਾਈ ਹੁਣ ਧੁੱਪਾਂ ਲੱਗਣ ਤੇ ਬੀਐਸਐਫ ਦੇ ਜਵਾਨਾਂ ਦੀ ਦੇਖਰੇਖ ਹੇਠ ਸ਼ੁਰੂ ਹੋ ਗਈ ਹੈ ਉਹਨਾਂ ਕਿਹਾ ਕਿ ਬੀਐਸਐਫ ਵੱਲੋਂ ਸਰਹੱਦੀ ਕਿਸਾਨਾਂ ਦੀ ਸੁਰੱਖਿਆ ਲਈ ਕਿਸਾਨ ਗਾਰਡ ਮੁਹੱਈਆ ਕਰਵਾਏ ਹੋਏ ਹਨ ਜੋ ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਵਾਲੇ ਰੀਪਰ ਤੇ ਚੜ੍ਹ ਕੇ ਜਿੱਥੇ ਕਿਸਾਨਾਂ ਦੀ ਸੁਰੱਖਿਆ ਕਰ ਰਹੇ ਹਨ ਉੱਥੇ ਦੇਸ਼ ਵਿਰੋਧੀ ਅਨਸਰਾਂ ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ। ਕਿਸਾਨਾਂ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਵੱਲੋਂ ਚੈਕਿੰਗ ਕਰਨ ਤੋਂ ਬਾਅਦ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਸਰਹੱਦ ਤੇ ਲੱਗੀ ਤਾਰ ਦੇ ਗੇਟਾਂ ਰਾਹੀਂ ਟਰੈਕਟਰ, ਟਰਾਲੀਆਂ ਅਤੇ ਕਿਸਾਨਾਂ ਦੀ ਬਰੀਕੀ ਨਾਲ ਜਾਂਚ ਕਰਕੇ ਕੰਡਿਆਲੀ ਤਾਰ ਤੋਂ ਪਾਰ ਕਣਕ ਦੀ ਕਟਾਈ ਲਈ ਬੀਐਸਐਫ ਦੀ ਜਵਾਨਾਂ ਦੀ ਦੇਖਰੇਖ ਹੇਠ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਜਿੱਥੇ ਕਣਕ ਦੀ ਕਟਾਈ ਪੱਛੜ ਕੇ ਹੋ ਰਹੀ ਹੈ ਉਥੇ ਬੀਐਸਐਫ ਵੱਲੋਂ ਕਣਕ ਦੀ ਕਟਾਈ ਨੂੰ ਸਮੇਟਣ ਲਈ ਬੀਐੱਸਐੱਫ ਦੀਆਂ ਸਬੰਧਤ ਪੋਸਟਾਂ ਦੀ ਦੇ ਕਮਾਂਡਰ ਅਤੇ ਜਵਾਨਾਂ ਦੇ ਸਹਿਯੋਗ ਨਾਲ ਕਣਕ ਦੀ ਕਟਾਈ ਪੂਰੇ ਜ਼ੋਰਾਂ 'ਤੇ ਕੀਤਾ ਜਾ ਰਹੀ ਹੈ ਅਤੇ ਜੇਕਰ ਇਸ ਤਰ੍ਹਾਂ ਹੀ ਮੌਸਮ ਖੁਸ਼ਕ ਰਿਹਾ ਤਾਂ ਦੋ ਤਿੰਨ ਦਿਨ ਵਿੱਚ ਕਣਕ ਅਤੇ ਤੂੜੀ ਦੀ ਸਾਂਭ ਸੰਭਾਲ ਮੁਕੰਮਲ ਹੋ ਜਾਵੇਗੀ। ਇਸ ਮੌਕੇ ਤੇ ਕੰਬਾਈਨ ਚਾਲਕਾਂ ਤੇ ਰੀਪਰ ਚਾਲਕਾਂ ਨੇ ਦੱਸਿਆਂ ਕਿ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਦੀਆਂ ਪੈਂਦੀਆਂ ਜਮੀਨਾਂ ਵਿੱਚ ਕਣਕ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਕਣਕ ਦੀ ਕਟਾਈ ਕਰਨ ਮੌਕੇ ਸਰਹੱਦ ਦੇ ਰਾਖੇ ਬੀਐਸਐਫ ਦੇ ਜਵਾਨਾਂ ਵੱਲੋਂ ਕੜਾਕੇ ਦੀ ਧੁੱਪ ਵਿੱਚ ਉਹਨਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਉੱਥੇ ਤਪਸ ਨੂੰ ਮਿਟਾਉਣ ਲਈ ਨਿੰਬੂ ਪਾਣੀ ਪਿਲਾਇਆ ਜਾ ਰਿਹਾ ਹੈ। ਇਸ ਸਬੰਧੀ ਬੀਐੱਸਐੱਫ ਦੇ ਅਧਿਕਾਰੀਆਂ ਨੇ ਕਿਹਾ ਕਿ ਬੀਐੱਸਐੱਫ ਸਰਹੱਦੀ ਖੇਤਰ ਦੇ ਲੋਕਾਂ ਦਾ ਆਪਸ 'ਚ ਨਹੂੰ ਮਾਸ ਦਾ ਰਿਸ਼ਤਾ ਹੈ ਤੇ ਬੀਐੱਸਐੱਫ ਦੇ ਜਵਾਨ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜਮੀਨਾਂ ਵਿੱਚ ਕਣਕ ਦੀ ਕਟਾਈ ਕਰਵਾਉਣ ਵਿੱਚ ਕਿਸਾਨਾਂ ਦਾ ਪੂਰਾ ਸਹਿਯੋਗ ਕਰ ਰਹੇ ਹਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ