Thursday, May 16, 2024  

ਖੇਤਰੀ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

April 29, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

 

ਅੰਮ੍ਰਿਤਸਰ / 29 ਅਪ੍ਰੈਲ (ਜੋਗਿੰਦਰ ਪਾਲ ਸਿੰਘ ਕੁੰਦਰਾ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜਫਰਵਾਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਹਾਜਰ ਸਨ।

-

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ