Thursday, May 16, 2024  

ਖੇਤਰੀ

ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ

April 29, 2024

ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ

ਰੋਮੀ ਕਪੂਰ/ ਸੁਰਿੰਦਰ ਦਮਦਮੀ
ਕੋਟਕਪੂਰਾ, 29 ਅਪ੍ਰੈਲ : ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ, ਸਾਲ 2023-24 ਤਹਿਤ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਕਰਵਾਈ ਗਈ ਉਰਦੂ ਆਮੋਜ਼ ਪ੍ਰੀਖਿਆ ਪਾਸ ਕਰਨ ਤੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਵਧਾਈ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭਾਸ਼ਾ ਸੰਬੰਧੀ ਪਾਸ ਕੀਤੇ ਗਏ ਸਰਟੀਫਿਕੇਟ ਨੂੰ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜੀਤਪੁਰੀ ਦੀ ਹਾਜ਼ਰੀ ਵਿੱਚ ਡੀ.ਪੀ.ਆਰ.ਓ. ਗੁਰਦੀਪ ਸਿੰਘ ਮਾਨ ਨੂੰ ਸੌਂਪਿਆ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਡੀ.ਪੀ.ਆਰ.ਓ ਫ਼ਰੀਦਕੋਟ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਨਵੀ ਭਾਸ਼ਾ ਸਿੱਖਣ ਨਾਲ ਵਿਅਕਤੀ ਨੂੰ ਨਵੀ ਆਤਮਾ ਦੀ ਪ੍ਰਾਪਤੀ ਹੁੰਦੀ ਹੈ। ਉਹਨਾਂ ਕਿਹਾ ਕਿ ਸ. ਮਾਨ ਵੱਲੋਂ ਇਹ ਕੋਰਸ ਪਾਸ ਕਰਨਾ ਸਮੁੱਚੇ ਜ਼ਿਲੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਮਨਜੀਤ ਪੁਰੀ ਨੇ ਦੱਸਿਆ ਕਿ ਸੈਸ਼ਨ ਦੇ ਸ਼ੁਰੂ ਵਿੱਚ ਇਸ ਕੋਰਸ ਦੌਰਾਨ ਲਗਭਗ 65 ਵਿਦਿਆਰਥੀਆਂ ਨੇ ਦਾਖਲਾ ਲਿਆ ਸੀ ਜਿਨ੍ਹਾਂ ਵਿੱਚੋਂ ਕੇਵਲ 9 ਵਿਦਿਆਰਥੀ ਪਾਸ ਹੋਏ। ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਮਾਨ ਨੇ ਮਿਹਨਤ ਤੇ ਲੱਗਣ ਨਾਲ ਪੜਾਈ ਕਰਕੇ ਇਹ ਕੋਰਸ ਪਾਸ ਕੀਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ