Thursday, May 16, 2024  

ਖੇਤਰੀ

ਕਾਰਲ ਮਾਰਕਸ ਜਨਮ ਦਿਹਾੜੇ ’ਤੇ ਵਿਚਾਰ-ਚਰਚਾ 5 ਮਈ ਨੂੰ

April 29, 2024

ਡਾ. ਪਰਮਿੰਦਰ ਹੋਣਗੇ ਮੁੱਖ ਵਕਤਾ

ਜਲੰਧਰ (29 ਅਪ੍ਰੈਲ) : ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਕਾਰਲ ਮਾਰਕਸ ਦੇ 206ਵੇਂ (5 ਮਈ 1818- 5 ਮਈ 2024) ਜਨਮ ਦਿਹਾੜੇ ’ਤੇ ਭਾਈ ਸੰਤੋਖ ਸਿੰਘ ‘ਕਿਰਤੀ’ ਭਾਸ਼ਣ ਲੜੀ ਤਹਿਤ ਹੋਣ ਵਾਲਾ ਵਿਚਾਰ-ਚਰਚਾ ਸਮਾਗਮ 5 ਮਈ ਦਿਨ ਐਤਵਾਰ ਨੂੰ ਸਵੇਰੇ ਠੀਕ 11 ਵਜੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ’ਚ ਕੀਤਾ ਜਾਏਗਾ।
ਇਸ ਵਿਚਾਰ-ਚਰਚਾ ਸਮਾਗਮ ’ਚ ਮੁੱਖ ਵਕਤਾ ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਡਾ. ਪਰਮਿੰਦਰ ਹੋਣਗੇ। ਡਾ. ਪਰਮਿੰਦਰ ‘ਅਜੋਕੀ ਸਮਾਜਿਕ ਸਥਿਤੀ ’ਚ ਮਾਰਕਸਵਾਦੀ ਪ੍ਰਸੰਗਕਤਾ ਅਤੇ ਦ੍ਰਿਸ਼ਟੀਕੋਨ’ ਵਿਸ਼ੇ ’ਤੇ ਆਪਣਾ ਭਾਸ਼ਣ ਕੇਂਦਰਤ ਕਰਨਗੇ। ਦੇਸ਼ ਭਗਤ ਯਾਦਗਾਰ ਕਮੇਟੀ ਦਾ ਵਿਚਾਰ ਹੈ ਕਿ ਮੁਲਕ ਦੀ ਅਜੋਕੀ ਹਾਲਤ ਅੰਦਰ ਜਦੋਂ ਵਿਗਿਆਨਕ ਸੋਚ ਨੂੰ ਦਰ-ਕਿਨਾਰ ਕਰਕੇ ਗੈਰ-ਵਿਗਿਆਨਕ, ਅੰਧ-ਵਿਸ਼ਵਾਸ ਅਤੇ ਕੂੜ ਦੇ ਅਡੰਬਰ ਖੜ੍ਹੇ ਕੀਤੇ ਜਾ ਰਹੇ ਹਨ, ਅਜਿਹੇ ਮੌਕੇ ਕਾਰਲ ਮਾਰਕਸ ਦੇ ਵਿਗਿਆਨਕ ਫਲਸਫ਼ੇ ਉਪਰ ਸੰਵਾਦ ਕਰਨਾ ਜ਼ਰੂਰੀ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਵਿੱਤ ਸਕੱਤਰ ਸੀਤਲ ਸਿੰਘ ਸੰਘਾ, ਕਮੇਟੀ ਦੇ ਅਹੁਦੇਦਾਰਾਂ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਸਮੁੱਚੀ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਇਸ ਵਿਚਾਰ-ਚਰਚਾ ਵਿੱਚ ਸ਼ਿਰਕਤ ਕਰਨ ਦੀ ਸਮੂਹ ਚਿੰਤਕਾਂ ਅਤੇ ਲੋਕ ਸਰੋਕਾਰਾਂ ਨਾਲ ਜੁੜੀਆਂ ਸੰਸਥਾਵਾਂ, ਸਖ਼ਸ਼ੀਅਤਾਂ ਨੂੰ ਅਪੀਲ ਕੀਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ