Thursday, May 16, 2024  

ਖੇਤਰੀ

ਹੁਣ ‘ਪੰਥ’ ਜਾਂ ‘ਦੇਸ਼’ ਨੂੰ ਖਤਰੇ ਦੇ ਨਾਅਰੇ ਨਾਲ ਲੋਕ ਗੁੰਮਰਾਹ ਨਹੀਂ ਹੋਣਗੇ : ਖੁੱਡੀਆਂ

April 29, 2024

ਬਠਿੰਡਾ, 29 ਅਪਰੈਲ, (ਬੀ ਐੱਸ ਭੁੱਲਰ) : ਦੇਸ਼ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਰੀਬ ਸੱਤਰ ਸਾਲ ਪੰਥ ਨੂੰ ਖਤਰਾ ਜਾਂ ਦੇਸ਼ ਨੂੰ ਖਤਰਾ ਕਹਿ ਕੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕੀਤੀ ਅਤੇ ਪੰੰਜਾਬ ਨੂੰ ਨਰਦਈਪੁਣੇ ਨਾਲ ਲੁੱਟ ਕੇ ਆਪਣੀਆਂ ਤਿਜ਼ੌਰੀਆਂ ਭਰੀਆਂ। ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜ: ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਸ਼ਹਿਰ ’ਚ ਵੱਖ ਵੱਖ ਥਾਵਾਂ ਤੇ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਇਹ ਦੋਸ਼ ਲਾਇਆ। ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ, ਮਜਦੂਰਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਦੇ ਦੁੱਖ ਤਕਲੀਫਾਂ ਨੂੰ ਮਹਿਸੂਸ ਕਰਕੇ ਉਹਨਾਂ ਦੇ ਨਾਲ ਖੜਦੀ ਹੈ, ਪਰ ਵਿਰੋਧੀ ਸਿਆਸੀ ਪਾਰਟੀਆਂ ਦੇ ਆਗੂ ਸੱਤਰ ਸਾਲਾਂ ਨਾਲ ਪੰਜਾਬ ਸਰਕਾਰ ਦੇ ਦੋ ਸਾਲਾਂ ਦੀ ਤੁਲਨਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਸ੍ਰ: ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਭੁੱਲੇ ਨਹੀਂ ਹਨ ਕਿ ਪਿਛਲੀਆਂ ਸਰਕਾਰਾਂ ਨੇ ਕਿਵੇਂ ਰੇਤਾ ਬਜਰੀ, ਸ਼ਰਾਬ, ਟਰਾਂਸਪੋਰਟ ਮਾਫ਼ੀਆ ਪੈਦਾ ਕਰਕੇ ਪੰਜਾਬੀਆਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਸੀ। ਭਗਵੰਤ ਮਾਨ ਸਰਕਾਰ ਨੇ ਸੱਤ੍ਹਾ ਵਿੱਚ ਆ ਕੇ ਪੰਜਾਬ ਦੀ ਜਨਤਾ ਨੂੰ ਰਾਹਤ ਦਿੱਤੀ ਹੈ, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚੰਗੇ ਉਪਰਾਲੇ ਕੀਤੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜਿੱਥੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ, ਉੱਥੇ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਵੀ ਬਹੁਤ ਚਿੰਤਤ ਹੈ। ਉਹਨਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਦੇਸ਼ ਅਤੇ ਖਾਸ ਕਰਕੇ ਪੰਜਾਬ ਦੇ ਭਲੇ ਲਈ ਉਹਨਾਂ ਨੂੰ ਵੋਟ ਪਾਉਣ ਤਾਂ ਜੋ ਉਹ ਲੋਕ ਸਭਾ ਵਿੱਚ ਪਹੁੰਚ ਕੇ ਸੰਵਿਧਾਨ ਬਚਾਉਣ ਲਈ ਆਵਾਜ਼ ਬੁਲੰਦ ਕਰ ਸਕਣ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਲੋਕ ਸਭਾ ਵਿੱਚ ਪਹੁੰਚ ਕੇ ਵੀ ਕਿਸਾਨੀ ਮੰਗਾਂ ਦੇ ਹੱਲ ਲਈ ਪਹਿਲ ਦੇ ਆਧਾਰ ਤੇ ਆਵਾਜ਼ ਉਠਾਈ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ