Thursday, May 16, 2024  

ਖੇਤਰੀ

ਬਿਜਲੀ ਦਾ ਸਰਕਟ ਸ਼ਾਰਟ ਹੋਣ ਕਾਰਨ ਲਗਭਗ 40 ਏਕੜ ਕਣਕ ਦਾ ਨਾੜ ਸੜ ਕੇ ਸੁਆਹ 

April 29, 2024

ਮੋਰਿੰਡਾ, 29 ਅਪ੍ਰੈਲ (ਲਖਵੀਰ ਸਿੰਘ) : ਅੱਜ ਪਿੰਡ ਮਾਨਪੁਰ ਲਾਗੇ ਨਹਿਰ ਨੇੜੇ ਕਣਕ ਦੇ ਨਾੜ ਨੂੰ ਅੱਗ ਲੱਗ ਗਈ। ਜਿਸ ਨਾਲ ਲਗਭਗ 40 ਏਕੜ ਦੇ ਕਰੀਬ ਨਾੜ ਸੜ ਕੇ ਸਵਾਹ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਮਾਨਪੁਰ ਦੇ ਵਸਨੀਕ ਪਿਆਰਾ ਸਿੰਘ ਸਰਕਲ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ ਹਰਚੰਦ ਸਿੰਘ ਖੰਟ ਪ੍ਰਧਾਨ ਬੀ.ਸੀ. ਵਿੰਗ ਸ੍ਰੋਮਣੀ ਅਕਾਲੀ ਦਲ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਦੇ ਆਪਸ ਵਿੱਚ ਜੁੜਨ ਨਾਲ ਨਿਕਲੀਆਂ ਚਿੰਗੜਾਈਆਂ ਹਨ। ਉਹਨਾਂ ਦੱਸਿਆ ਕਿ ਉਹ ਸਬੰਧਿਤ ਜੇ.ਈ. ਬਿਜਲੀ ਬੋਰਡ ਮੋਰਿੰਡਾ ਨੂੰ ਕਈ ਵਾਰ ਢਿੱਲੀਆਂ ਤਾਰਾਂ ਬਾਰੇ ਦੱਸ ਚੁੱਕੇ ਹਨ। ਪ੍ਰੰਤੂ ਕਦੇ ਵੀ ਕਿਸੇ ਨੇ ਇਹਨਾਂ ਤਾਰਾਂ ਦੀ ਮੁਰੰਮਤ ਨਹੀਂ ਕੀਤੀ ਜਿਸ ਕਾਰਨ ਹਨੇਰੀ ਚੱਲਣ ਨਾਲ ਤਾਰਾਂ ਆਪਸ ਵਿੱਚ ਜੁੜ ਗਈਆਂ ਤੇ ਚੰਗਿਆੜੀਆਂ ਨਿਕਲਣ ਨਾਲ ਅੱਗ ਲੱਗ ਗਈ। ਬਹੁਤ ਮੁਸ਼ਕਿਲ ਨਾਲ ਅੱਗ ਤੇ ਕਾਬੂ ਪਾਇਆ ਗਿਆ। ਜਿਸ ਵਿੱਚ ਕੁਲਵਿੰਦਰ ਸਿੰਘ ਪੁੱਤਰ ਨੇਤਰ ਸਿੰਘ, ਹਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ, ਪਰਮਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਕੁੱਝ ਹੋਰ ਕਿਸਾਨਾਂ ਦੀ ਕਣਕ ਦਾ ਨਾੜ ਸੜ ਕੇ ਸਵਾਹ ਹੋ ਗਿਆ। ਅਕਾਲੀ ਆਗੂਆਂ ਨੇ ਪੀ.ਐੱਸ.ਪੀ.ਸੀ.ਐੱਲ. ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਹੋਏ ਇਸ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ

ਸੁਪਰੀਮ ਕੋਰਟ ਵੱਲੋਂ ਉਤਰਾਖੰਡ ਤੇ ਕੇਂਦਰ ਸਰਕਾਰ ਦੀ ਖਿਚਾਈ