Friday, May 17, 2024  

ਰਾਜਨੀਤੀ

ਦਿੱਲੀ ਪੁਲਿਸ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੂੰ ਕੀਤਾ ਤਲਬ

April 29, 2024

ਅਸੀਂ ਡਰਨ ਵਾਲੇ ਨਹੀਂ, ਮੂੰਹ ਤੋੜ ਜਵਾਬ ਦੇਵਾਂਗੇ : ਰੈਡੀ

ਏਜੰਸੀਆਂ
ਨਵੀਂ ਦਿੱਲੀ/ 29 ਅਪ੍ਰੈਲ : ਦਿੱਲੀ ਪੁਲਿਸ ਨੇ ਸੋਮਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਰੇਵੰਤ ਰੈਡੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੇ ਰੇਵੰਤ ਰੈੱਡੀ ਨੂੰ ਉਸ ਵੱਲੋਂ ਵਰਤੇ ਗਏ ਸਾਰੇ ਇਲੈਕਟਰਾਨਿਕ ਯੰਤਰਾਂ ਸਮੇਤ 1 ਮਈ ਨੂੰ ਪੁੱਛਗਿੱਛ ਲਈ ਸੱਦਿਆ ਹੈ। ਸੂਤਰਾਂ ਨੇ ਦੱਸਿਆ ਕਿ ਫਰਜ਼ੀ ਵੀਡੀਓ ਸ਼ੇਅਰ ਕਰਨ ਵਾਲੇ ਕੁਝ ਕਾਂਗਰਸੀ ਨੇਤਾਵਾਂ ਸਣੇ ਪੰਜ ਹੋਰ ਲੋਕਾਂ ਨੂੰ ਵੀ ਦਿੱਲੀ ਪੁਲਿਸ ਤਲਬ ਕਰੇਗੀ। ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ, ਜਦੋਂ ਦਿੱਲੀ ਪੁਲਿਸ ਨੇ ਗ੍ਰਹਿ ਮੰਤਰਾਲੇ ਅਤੇ ਭਾਜਪਾ ਦੀਆਂ ਸ਼ਿਕਾਇਤਾਂ ਤੋਂ ਬਾਅਦ ਇੱਕ ਦਿਨ ਪਹਿਲਾਂ ਇਸ ਸਬੰਧ ਵਿੱਚ ਮਾਮਲਾ ਦਰਜ ਕੀਤਾ ਸੀ। ਸਪੈਸ਼ਲ ਸੈੱਲ ਨੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਸ਼ਿਕਾਇਤ ’ਚ ਦੋਸ਼ ਲਾਇਆ ਗਿਆ ਹੈ ਕਿ ਛੇੜਛਾੜ ਕੀਤੇ ਸ਼ੇਅਰ ਕੀਤੇ ਜਾ ਰਹੇ ਹਨ, ਜਿਸ ਨਾਲ ਸ਼ਾਂਤੀ ਵਿਵਸਥਾ ਵਿਗਾੜਨ ਦੀ ਸੰਭਾਵਨਾ ਹੈ। ਦਿੱਲੀ ਪੁਲਿਸ ਨੇ ਇੱਕ ਨੋਟਿਸ ਭੇਜ ਕੇ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਆਪਣਾ ਮੋਬਾਈਲ ਫ਼ੋਨ ਆਪਣੇ ਨਾਲ ਲਿਆਉਣ ਲਈ ਕਿਹਾ ਹੈ। ਦਿੱਲੀ ਪੁਲਿਸ ਦੀ ਟੀਮ ਫਿਲਹਾਲ ਹੈਦਰਾਬਾਦ ’ਚ ਮੌਜੂਦ ਹੈ। ਇਸ ਮਾਮਲੇ ’ਚ ਪੰਜ ਹੋਰ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ, ਜਿਨ੍ਹਾਂ ’ਚ ਕੁਝ ਕਾਂਗਰਸੀ ਆਗੂ ਤੇ ਹੋਰ ਸ਼ਾਮਲ ਹਨ।
ਇਹ ਉਹ ਲੋਕ ਹਨ, ਜਿਨ੍ਹਾਂ ਨੇ ਗ੍ਰਹਿ ਮੰਤਰੀ ਦੀ ਐਡਿਟ ਕੀਤੀ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਹੈ। ਇਨ੍ਹਾਂ ਲੋਕਾਂ ਤੋਂ ਪੁੱਛਗਿੱਛ ਕਰਕੇ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਐਡਿਟ ਕੀਤੀ ਵੀਡੀਓ ਕਿਸ ਨੇ ਬਣਾਈ ਸੀ ਅਤੇ ਇਹ ਇਨ੍ਹਾਂ ਲੋਕਾਂ ਤੱਕ ਕਿਵੇਂ ਪਹੁੰਚੀ ਸੀ। ਇਹ ਪੰਜੇ ਲੋਕ ਤੇਲੰਗਾਨਾ ਨਾਲ ਸਬੰਧਤ ਹਨ ।
ਉਧਰ ਰੇਵੰਤ ਰੈਡੀ ਦਾ ਇਸ ਮਾਮਲੇ ਵਿੱਚ ਵੱਡਾ ਬਿਆਨ ਸਹਾਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਚੋਣਾਂ ਜਿੱਤਣ ਲਈ ਈਡੀ, ਸੀਬੀਆਈ ਅਤੇ ਇਨਕਮ ਟੈਕਸ ਦਾ ਇਸਤੇਮਾਲ ਕਰਦੇ ਸਨ, ਪਰ ਅੱਜ ਮੈਨੂੰ ਪਤਾ ਲੱਗਾ ਹੈ ਕਿ ਦਿੱਲੀ ਪੁਲਿਸ ਤੇਲੰਗਾਨਾ ਕਾਂਗਰਸ ਪਾਰਟੀ ਦੇ ਦਫ਼ਤਰ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਨੇ ਸੋਸ਼ਲ ਮੀਡੀਆ ’ਤੇ ਕੁਝ ਪੋਸਟ ਕੀਤਾ ਹੈ ਅਤੇ ਉਹ ਤੇਲੰਗਾਨਾ ਕਾਂਗਰਸ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਆਏ ਹਨ। ਇਸ ਦਾ ਮਤਲਬ ਹੈ ਕਿ ਪੀਐਮ ਹੁਣ ਚੋਣਾਂ ਜਿੱਤਣ ਲਈ ਦਿੱਲੀ ਪੁਲਿਸ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਤੋਂ ਡਰਨ ਵਾਲੇ ਨਹੀਂ, ਇਸ ਦਾ ਮੂੰਹ ਤੋੜ ਜਵਾਬ ਦੇਵਾਂਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਵਿੱਚ NCW ਨੇ CM ਕੇਜਰੀਵਾਲ ਦੇ PS ਨੂੰ ਸੰਮਨ ਕੀਤਾ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

ਦਿੱਲੀ ਪੁਲਿਸ ਦੀ ਟੀਮ ਸਵਾਤੀ ਮਾਲੀਵਾਲ ਦੇ ਘਰ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

'ਜੇ ਤੁਸੀਂ 'ਆਪ' ਨੂੰ ਵੋਟ ਦਿੰਦੇ ਹੋ, ਮੈਂ ਜੇਲ੍ਹ ਨਹੀਂ ਜਾਵਾਂਗਾ', ਈਡੀ ਨੇ ਮੁੱਖ ਮੰਤਰੀ ਕੇਜਰੀਵਾਲ ਦੀ 'ਅਪੀਲ' ਵੱਲ SC ਦਾ ਧਿਆਨ ਦਿਵਾਇਆ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਲਖਨਊ : ਕਾਂਗਰਸ ਪ੍ਰਧਾਨ ਖੜਗੇ ਨੇ ਕੀਤਾ ‘ਇੰਡੀਆ ਗੱਠਜੋੜ’ ਦੀ ਜਿੱਤ ਦਾ ਦਾਅਵਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਚੋਣ ਕਮਿਸ਼ਨ 4 ਜੂਨ ਨੂੰ ਵੋਟਾਂ ਦੀ ਗਿਣਤੀ ਲਈ ਰਾਜਸਥਾਨ ਵਿੱਚ 27 ਕੇਂਦਰ ਬਣਾਏਗਾ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਸਖ਼ਤ ਸੁਰੱਖਿਆ ਹੇਠ 50 ਸਟਰਾਂਗ ਰੂਮਾਂ ਵਿੱਚ ਈਵੀਐਮ ਸਟੋਰ: ਅਸਾਮ ਦੇ ਸੀ.ਈ.ਓ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੰਜਾਬ ਲਈ ਭਾਜਪਾ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਪੀਐਮ ਮੋਦੀ ਵੱਲੋਂ ਵਾਰਾਣਸੀ ’ਚ ਰੋਡ ਸ਼ੋਅ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਲੋਕ ਸਭਾ ਚੋਣਾਂ-2024 : ਚੌਥੇ ਗੇੜ ’ਚ ਪਈਆਂ 63 ਫੀਸਦੀ ਵੋਟਾਂ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ

ਸੰਵਿਧਾਨ ਦੇ ਸਨਮਾਨ 'ਚ, ਆਮ ਆਦਮੀ ਪਾਰਟੀ ਮੈਦਾਨ 'ਚ '' - ਪਵਨ ਟੀਨੂੰ