Thursday, May 16, 2024  

ਕੌਮੀ

ਰਾਜਨਾਥ ਸਿੰਘ ਨੇ ਲਖਨਊ ਤੇ ਇਰਾਨੀ ਨੇ ਅਮੇਠੀ ਤੋਂ ਦਾਖ਼ਲ ਕੀਤੇ ਕਾਗਜ਼

April 29, 2024

ਏਜੰਸੀਆਂ
ਲਖਨਊ/ 29 ਅਪ੍ਰੈਲ : ਭਾਜਪਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਲਖਨਊ ਸੰਸਦੀ ਚੋਣ ਖੇਤਰ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਰਾਜਨਾਥ ਸਿੰਘ ਨੇ ਪ੍ਰਮੁੱਖ ਨੇਤਾਵਾਂ ਅਤੇ ਸਮਰਥਕਾਂ ਨਾਲ ਕਲੈਕਟਰੇਟ ਪਹੁੰਚ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਚੋਣ ਅਧਿਕਾਰੀ ਦੇ ਸਾਹਮਣੇ ਰਾਜਨਾਥ ਸਿੰਘ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜ ਸਭਾ ਮੈਂਬਰ ਸੁਧਾਂਸ਼ੂ ਤ੍ਰਿਵੇਦੀ ਦੀ ਹਾਜ਼ਰੀ ਵਿਚ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ। ਰਾਜਨਾਥ ਸਿੰਘ ਨੇ ਸਭ ਤੋਂ ਪਹਿਲਾਂ 2014 ’ਚ ਲਖਨਊ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਅਤੇ ਜਿੱਤੇ। 2019 ਵਿਚ ਵੀ ਇੱਥੋਂ ਉਨ੍ਹਾਂ ਨੇ ਆਪਣੀ ਜਿੱਤ ਬਰਕਰਾਰ ਰੱਖੀ। ਰੱਖਿਆ ਮੰਤਰੀ ਤੀਜੀ ਵਾਰ ਲਖਨਊ ਤੋਂ ਤੀਜੀ ਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਵੀ ਲਖਨਊ ਚੋਣ ਖੇਤਰ ਦੀ ਨੁਮਾਇੰਦਗੀ ਕੀਤੀ ਸੀ। ਦੱਸ ਦੇਈਏ ਕਿ ਲਖਨਊ ਲੋਕ ਸਭਾ ਚੋਣਾਂ ਦੇ 5ਵੇਂ ਪੜਾਅ ਵਿਚ 20 ਮਈ ਨੂੰ ਵੋਟਾਂ ਪੈਣਗੀਆਂ।
ਉਧਰ ਅਮੇਠੀ ਤੋਂ ਭਾਜਪਾ ਉਮੀਦਵਾਰ ਅਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਅਮੇਠੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕੀਤੀ ਹੈ। ਇਰਾਨੀ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਰੋਡ ਸ਼ੋਅ ਕੀਤਾ। ਇਸ ਰੋਡ ਸ਼ੋਅ ਵਿੱਚ ਉਨ੍ਹਾਂ ਦੇ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਵੀ ਮੌਜੂਦ ਸਨ। ਕਾਂਗਰਸ ਨੇ ਅਜੇ ਤੱਕ ਇਸ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। 2019 ਵਿੱਚ ਸਮ੍ਰਿਤੀ ਇਰਾਨੀ ਨੇ ਅਮੇਠੀ ਤੋਂ ਰਾਹੁਲ ਗਾਂਧੀ ਨੂੰ ਹਰਾਇਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ