Thursday, May 16, 2024  

ਖੇਤਰੀ

ਛੱਤੀਸਗੜ੍ਹ : ਸੜਕ ਹਾਦਸੇ ’ਚ 5 ਔਰਤਾਂ ਸਣੇ 9 ਮੌਤਾਂ

April 29, 2024

ਏਜੰਸੀਆਂ
ਬੇਮੇਤਰਾ/ 29 ਅਪ੍ਰੈਲ : ਛੱਤੀਸਗੜ੍ਹ ਦੇ ਬੇਮੇਤਰਾ ਜ਼ਿਲ੍ਹੇ ’ਚ ਸੜਕ ਹਾਦਸੇ ’ਚ 5 ਔਰਤਾਂ ਅਤੇ 4 ਬੱਚਿਆਂ ਦੀ ਮੌਤ ਹੋ ਗਈ ਅਤੇ 23 ਹੋਰ ਲੋਕ ਜ਼ਖ਼ਮੀ ਹੋ ਗਏ ।
ਇਹ ਜਾਣਕਾਰੀ ਪੁਲਿਸ ਅਧਿਕਾਰੀਆਂ ਨੇ ਸੋਮਵਾਰ ਨੂੰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਠੀਆ ਪਿੰਡ ਕੋਲ ਇਕ ਪਿਕਅੱਪ ਵਾਹਨ ਐਤਵਾਰ ਦੇਰ ਰਾਤ ਇਕ ਹੋਰ ਮਾਲਕ ਵਾਹਕ ਵਾਹਨ ਨਾਲ ਟਕਰਾ ਗਿਆ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 23 ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ’ਚ 5 ਔਰਤਾਂ ਅਤੇ 4 ਬੱਚੇ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਪਥਰਾ ਪਿੰਡ ਦੇ ਲੋਕ ਪਿਕਅੱਪ ਵਾਹਨ ’ਚ ਸਵਾਰ ਹੋ ਕੇ ਇਕ ਪਰਿਵਾਰਕ ਪ੍ਰੋਗਰਾਮ ’ਚ ਸ਼ਾਮਲ ਹੋਣ ਤਿਰੈਯਾ ਪਿੰਡ ਗਏ ਸਨ ਅਤੇ ਐਤਵਾਰ ਰਾਤ ਜਦੋਂ ਉਹ ਪਰਤ ਰਹੇ ਸਨ, ਉਦੋਂ ਪਿਕਅੱਪ ਵਾਹਨ ਸੜਕ ਕਿਨਾਰੇ ਖੜ੍ਹੇ ਇਕ ਛੋਟੇ ਟਰੱਕ ਨਾਲ ਟਕਰਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ’ਚ 9 ਲੋਕਾਂ ਦੀ ਹਾਦਸੇ ਵਾਲੀ ਥਾਂ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਪਛਾਣ ਭੂਰੀ ਨਿਸ਼ਾਦ (50), ਨੀਰਾ ਸਾਹੂ (55), ਗੀਤਾ ਸਾਹੂ (60) ਅਗਨੀਆ ਸਾਹੂ (60), ਖੁਸ਼ਬੂ ਸਾਹੂ (39), ਮਧੂ ਸਾਹੂ (5), ਰਿਕੇਸ਼ ਨਿਸ਼ਾਦ (6) ਅਤੇ ਟਵਿੰਕਲ ਨਿਸ਼ਾਦ (6) ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ 23 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਾਦਸੇ ਵਾਲੀ ਜਗ?ਹਾ ਪੁਲਸ ਦਲ ਰਵਾਨਾ ਕੀਤਾ ਗਿਆ ਅਤੇ ਲਾਸ਼ਾਂ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ 2 ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਅਤੇ ਉਨ੍ਹਾਂ ’ਚੋਂ ਚਾਰ ਲੋਕਾਂ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਰਾਏਪੁਰ ’ਚ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ