Thursday, May 16, 2024  

ਕੌਮੀ

ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਲੜਨ ਤੋਂ ਅਯੋਗ ਠਹਿਰਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

April 29, 2024

ਏਜੰਸੀਆਂ
ਨਵੀਂ ਦਿੱਲੀ/ 29 ਅਪ੍ਰੈਲ : ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 6 ਸਾਲ ਲਈ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਪਟੀਸ਼ਨ ’ਚ ਪ੍ਰਧਾਨ ਮੰਤਰੀ ਮੋਦੀ ’ਤੇ ਦੇਵੀ-ਦੇਵਤਿਆਂ ਦੇ ਨਾਂ ’ਤੇ ਵੋਟਾਂ ਮੰਗਣ ਦਾ ਇਲਜ਼ਾਮ ਲਗਾਇਆ ਗਿਆ ਸੀ ਅਤੇ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਜਸਟਿਸ ਸਚਿਨ ਦੱਤਾ ਨੇ ਕਿਹਾ ਕਿ ਪਟੀਸ਼ਨ ਵਿਚ ਕੋਈ ਦਮ ਨਹੀਂ ਹੈ। ਪਟੀਸ਼ਨਕਰਤਾ ਆਨੰਦ ਐਸ ਜੋਂਧਾਲੇ ਨੇ ਅਪਣੀ ਪਟੀਸ਼ਨ ’ਚ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਦੇਵੀ-ਦੇਵਤਿਆਂ ਅਤੇ ਪੂਜਾ ਸਥਾਨਾਂ ਦੇ ਨਾਂ ’ਤੇ ਕਥਿਤ ਤੌਰ ’ਤੇ ਵੋਟਾਂ ਮੰਗਣ ਲਈ ਮੋਦੀ ਵਿਰੁੱਧ ਕਾਰਵਾਈ ਕੀਤੀ ਜਾਵੇ।
ਆਨੰਦ ਐਸ ਜੋਂਧਾਲੇ ਨੇ ਕਿਹਾ ਕਿ ਪੀਐਮ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ ਅਤੇ ਇਹ ਭਾਰਤੀ ਦੰਡਾਵਲੀ ਅਤੇ ਲੋਕ ਪ੍ਰਤੀਨਿਧਤਾ ਐਕਟ ਦੇ ਤਹਿਤ ਅਪਰਾਧ ਹੈ। ਜ਼ਿਕਰਯੋਗ ਹੈ ਕਿ ਇਸ ਸਮੇਂ ਦੇਸ਼ ਵਿਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ