Thursday, May 16, 2024  

ਖੇਤਰੀ

ਕੋਟਾ : ਨੀਟ ਦੀ ਤਿਆਰੀ ਕਰ ਰਹੇ ਪ੍ਰੀਖਿਆਰਥੀ ਵੱਲੋਂ ਖ਼ੁਦਕੁਸ਼ੀ

April 29, 2024

ਏਜੰਸੀਆਂ
ਰਾਜਸਥਾਨ/29 ਅਪ੍ਰੈਲ : ਇਸ ਸ਼ਹਿਰ ਦੇ ਕੁਨਹਾਰੀ ਇਲਾਕੇ ਵਿੱਚ 20 ਸਾਲਾ ਐਨਈਈਟੀ ਪ੍ਰੀਖਿਆਰਥੀ ਦੀ ਲਾਸ਼ ਆਪਣੇ ਹੋਸਟਲ ਦੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਇਸ ਸਬੰਧੀ ਉਸ ਦੇ ਮਾਪਿਆਂ ਨੂੰ ਸ਼ੱਕ ਹੈ ਕਿ ਉਸ ਦੀ ਹੱਤਿਆ ਕੀਤੀ ਗਈ ਹੈ। ਇਸ ਸਾਲ ਹੁਣ ਤੱਕ ਇਸ ਕੋਚਿੰਗ ਹੱਬ ਵਿੱਚ ਨੀਟ ਤੇ ਜੇਈਈ ਪ੍ਰੀਖਿਆਰਥੀਆਂ ਵੱਲੋਂ ਕਥਿਤ ਖੁਦਕਸ਼ੀਆਂ ਦਾ ਇਹ 7ਵਾਂ ਮਾਮਲਾ ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਸੁਮਿਤ ਪੰਚਾਲ ਹਰਿਆਣਾ ਦੇ ਰੋਹਤਕ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਇੱਕ ਸਾਲ ਤੋਂ ਇੱਥੇ ਕੋਚਿੰਗ ਇੰਸਟੀਚਿਊਟ ਵਿੱਚ ਨੀਟ ਦੀ ਤਿਆਰੀ ਕਰ ਰਿਹਾ ਸੀ। ਉਸ ਦੇ ਮਾਪਿਆਂ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਕਪਤਾਨ ਨੇ ਦੱਸਿਆ ਕਿ ਮ੍ਰਿਤਕ ਦੇ ਮਾਪਿਆਂ ਦੀ ਮੰਗ ’ਤੇ ਪੋਸਟਮਾਰਟਮ ਕਰਨ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਜਾ ਰਿਹਾ ਹੈ। ਹੋਸਟਲ ਸਟਾਫ਼ ਵੱਲੋਂ ਉਸ ਦੀ ਲਾਸ਼ ਦੇਖੇ ਜਾਣ ਤੋਂ 9 ਘੰਟੇ ਪਹਿਲਾਂ ਲੜਕੇ ਨੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਪੰਚਾਲ ਦੀ ਲਾਸ਼ ਐਤਵਾਰ ਰਾਤ ਕੁਨਹਾਰੀ ਪੁਲੀਸ ਸਟੇਸ਼ਨ ਦੀ ਹੱਦ ਅਧੀਨ ਲੈਂਡਮਾਰਕ ਸਿਟੀ ਦੇ ਹੋਸਟਲ ਵਿੱਚ ਉਸ ਦੇ ਕਮਰੇ ਦੇ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ। ਨੌਜਵਾਨ ਦੇ ਹੋਸਟਲ ਦੇ ਕਮਰੇ ਵਿੱਚੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਪੰਚਾਲ ਨੇ ਅਗਲੇ ਮਹੀਨੇ ਨੀਟ-ਯੂਜੀ ਪ੍ਰੀਖਿਆ ਦੇਣੀ ਸੀ। ਬੀਤੇ ਸਾਲ ਕੋਟਾ ’ਚ ਰਿਕਾਰਡ 26 ਵਿਦਿਆਰਥੀਆਂ ਨੇ ਖ਼ੁਦਕੁਸ਼ੀਆਂ ਕੀਤੀਆਂ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਅਸਾਮ: ਕਈ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਕੁਝ ਡਿਗਰੀ ਵੱਧ ਦਰਜ ਕੀਤਾ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੀ ਪਤਨੀ ਦਾ ਕੈਂਸਰ ਨਾਲ ਜੂਝਦੇ ਹੋਏ ਦੇਹਾਂਤ ਹੋ ਗਿਆ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਓਡੀਸ਼ਾ ਦੇ ਕੇਓਂਝਾਰ ਵਿੱਚ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਛੇ ਜੀਆਂ ਦੀ ਮੌਤ ਹੋ ਗਈ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਤਾਮਿਲਨਾਡੂ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਚਾਰ ਦੀ ਮੌਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਖ਼ਾਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

25 ਮਈ ਤੋਂ ਸ਼ੁਰੂ ਹੋਵੇਗੀ ਹੇਮਕੁੰਟ ਸਾਹਿਬ ਦੀ ਯਾਤਰਾ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਪਿਕਨਿਕ ਮਨਾਉਣ ਨਰਮਦਾ ਪਹੁੰਚੇ 7 ਲੋਕਾਂ ਦੇ ਡੁੱਬਣ ਦਾ ਖ਼ਦਸ਼ਾ, ਗੋਤਾਖ਼ੋਰਾਂ ਵੱਲੋਂ ਭਾਲ ਜਾਰੀ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ 30 ਮਈ ਤੱਕ ਵਧਾਈ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ

ਕੇਜਰੀਵਾਲ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 11 ਜੁਲਾਈ ਨੂੰ