Wednesday, May 22, 2024  

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸਰਦਾਰ ਹਰੀ ਸਿੰਘ ਨਲਵਾ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ

April 30, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/30 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰਗਟ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਵਿੱਚ ਵੀ ਵਿਸ਼ੇਸ਼ ਯੋਗਦਾਨ ਸੀ। ਐਡਵੋਕੇਟ ਧਾਮੀ ਨੇ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕਰਦਿਆਂ ਕੌਮੀ ਇਕਜੁਟਤਾ ਦੀ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਹਰਭਜਨ ਸਿੰਘ ਵਕਤਾ, ਮੈਨੇਜਰ ਨਰਿੰਦਰ ਸਿੰਘ, ਸਤਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਮੀਤ ਮੈਨੇਜਰ ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਦਸ ਦਿਨਾਂ ਸਾਫਟ ਸਕਿੱਲ ਟਰੇਨਿੰਗ ਪ੍ਰੋਗਰਾਮ ਦਾ ਆਗਾਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵਿਖੇ ਦਸ ਦਿਨਾਂ ਸਾਫਟ ਸਕਿੱਲ ਟਰੇਨਿੰਗ ਪ੍ਰੋਗਰਾਮ ਦਾ ਆਗਾਜ਼

ਮਾਤਾ ਗੁਜਰੀ ਕਾਲਜ ਦੇ ਸੰਗੀਤ ਵਿਭਾਗ ਵੱਲੋਂ ਦੋ ਹਫ਼ਤਿਆਂ ਦੀ ਵਰਕਸ਼ਾਪ ਸ਼ੁਰੂ 

ਮਾਤਾ ਗੁਜਰੀ ਕਾਲਜ ਦੇ ਸੰਗੀਤ ਵਿਭਾਗ ਵੱਲੋਂ ਦੋ ਹਫ਼ਤਿਆਂ ਦੀ ਵਰਕਸ਼ਾਪ ਸ਼ੁਰੂ 

ਦੇਸ਼ ਭਗਤ ਯੂਨੀਵਰਸਿਟੀ ਦੀ ਟੀਮ ਵੱਲੋਂ ਪੀ.ਜੀ.ਆਈ. ਦਾ ਦੌਰਾ

ਦੇਸ਼ ਭਗਤ ਯੂਨੀਵਰਸਿਟੀ ਦੀ ਟੀਮ ਵੱਲੋਂ ਪੀ.ਜੀ.ਆਈ. ਦਾ ਦੌਰਾ

23 ਤਰੀਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋ ਫਲੋਰ , ਨਕੋਦਰ , ਜਲੰਧਰ ਕੈਂਟ ਅਤੇ ਆਦਮਪੁਰ ਵਿੱਚ

23 ਤਰੀਕ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋ ਫਲੋਰ , ਨਕੋਦਰ , ਜਲੰਧਰ ਕੈਂਟ ਅਤੇ ਆਦਮਪੁਰ ਵਿੱਚ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਵੋਟ ਪਾਉਣ ਦੀ ਕੀਤੀ ਅਪੀਲ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਡਿਪਟੀ ਕਮਿਸ਼ਨਰ ਨੇ ਤਿੰਨ ਆਈਲੈਟਸ ਅਤੇ ਵੀਜ਼ਾ ਕੰਨਸਲਟੈਂਸੀ ਕੰਪਨੀਆਂ ਦੇ ਲਾਇਸੰਸ ਕੀਤੇ ਰੱਦ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ

ਆਮ ਆਦਮੀ ਪਾਰਟੀ ਨੂੰ ਹੋਇਆ ਵੱਡਾ ਨੁਕਸਾਨ, ਮਹਿੰਦਰਜੀਤ ਸਿੰਘ ਦਾ ਹੋਇਆ ਦੇਹਾਂਤ