Friday, May 17, 2024  

ਪੰਜਾਬ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਕਰ'ਤਾ ਕਤਲ

May 02, 2024

ਤਰਨਤਾਰਨ, 2 ਮਈ

ਤਰਨਤਾਰਨ ਦੇ ਰੇਲਵੇ ਸਟੇਸ਼ਨ ਦੇ ਕੋਲ ਝੁੱਗੀਆਂ ’ਚ ਰਹਿੰਦੇ ਵਿਅਕਤੀ ਨੂੰ ਪੀਰ ਦੀ ਜਗ੍ਹਾ ’ਤੇ ਸਿਗਰਟ ਪੀ ਰਹੇ ਨੌਜਵਾਨਾਂ ਨੂੰ ਰੋਕਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਉਨ੍ਹਾਂ ਨੇ ਉਸ ਦੇ ਸਿਰ ਵਿਚ ਇੱਟ ਮਾਰ ਕੇ ਕਤਲ ਕਰ ਦਿੱਤਾ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਦੋ ਜਣਿਆਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਜਦੋਕਿ ਲਾਸ਼ ਦਾ ਪੋਸਟਮਾਰਟਮ ਵੀਰਵਾਰ ਨੂੰ ਕਰਵਾਇਆ ਜਾਵੇਗਾ।

ਪੂਜਾ ਵਾਸੀ ਝੁੱਗੀਆਂ ਤੀਨਾ ਤਖੀਆ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 22 ਅਪ੍ਰੈਲ ਨੂੰ ਉਸ ਦਾ ਪਤੀ ਸੁਨੀਲ ਪੁੱਤਰ ਰੌਣਕੀ ਰਾਮ ਜੋ ਮਜ਼ਦੂਰੀ ਦਾ ਕੰਮ ਕਰਦਾ ਸੀ ਰਾਤ ਕਰੀਬ ਸਾਢੇ 9 ਵਜੇ ਘਰ ਦੇ ਬਾਹਰ ਪੀਰਾਂ ਦੀ ਜਗ੍ਹਾ ਕੋਲ ਖੜ੍ਹਾ ਸੀ। ਜਿਥੇ ਉਨ੍ਹਾਂ ਦੇ ਗੁਆਂਢੀ ਬਲਦੇਵ ਸਿੰਘ ਪੁੱਤਰ ਦੀਪਕ ਅਤੇ ਗੈਵੀ ਪੁੱਤਰ ਸ਼ੰਭੂ ਸਿਗਰਟ ਪੀ ਰਹੇ ਸਨ। ਉਸ ਦੇ ਪਤੀ ਨੇ ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਬਲਦੇਵ ਸਿੰਘ ਤੇ ਗੈਵੀ ਨੇ ਕਥਿਤ ਤੌਰ ’ਤੇ ਉਸ ਦੇ ਪਤੀ ਦੇ ਸਿਰ ਵਿਚ ਇੱਟ ਮਾਰ ਦਿੱਤੀ ਅਤੇ ਗੰਭੀਰ ਜ਼ਖਮੀ ਕਰ ਦਿੱਤਾ। ਉਸ ਨੇ ਖਰਚਾ ਨਾ ਹੋਣ ਕਰ ਕੇ ਪਤੀ ਨੂੰ ਹਸਪਤਾਲ ਦਾਖਲ ਨਹੀਂ ਕਰਵਾਇਆ ਤੇ ਥੋੜ੍ਹਾ ਬਹੁਤ ਇਲਾਜ ਘਰ ਵਿਚ ਹੀ ਕਰਵਾਉਂਦੀ ਰਹੀ ਪਰ ਅੱਜ ਉਸਦੇ ਪਤੀ ਨੇ ਸਿਰ ਵਿਚ ਲੱਗੀ ਸੱਟ ਦੇ ਚੱਲਦਿਆਂ ਦਮ ਤੋੜ ਦਿੱਤਾ। ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੂਜਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਲਾਸ਼ ਕਬਜ਼ੇ ’ਚ ਲੈ ਕੇੇ ਸਿਵਲ ਹਸਪਤਾਲ ਤਰਨਤਾਰਨ ਦੇ ਡੈੱਡ ਹਾਉਸ ਵਿਖੇ ਰਖਵਾ ਦਿੱਤੀ ਗਈ ਹੈ। ਜਿਥੇ ਡਾਕਟਰਾਂ ਦੇ ਬੋਰਡ ਵੱਲੋਂ ਉਸ ਦਾ ਪੋਸਟਮਾਰਟਮ ਵੀਰਵਾਰ ਨੂੰ ਕੀਤਾ ਜਾਵੇਗਾ। ਜਦੋਂਕਿ ਬਲਦੇਵ ਸਿੰਘ ਅਤੇ ਗੈਵੀ ਨੂੰ ਕਤਲ ਦੀਆਂ ਧਾਰਾਵਾਂ ਤਹਿਤ ਨਾਮਜ਼ਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੀ ਜਾਂਚ ਕਰ ਰਹੇ ਚੌਂਕੀ ਬੱਸ ਅੱਡੇ ਦੇ ਇੰਚਾਰਜ ਏਐੱਸਆਈ ਕਿਰਪਾਲ ਸਿੰਘ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

ਡੀਬੀਯੂ ਦੇ ਐਗਰਿਮ ਕਲੱਬ ਵੱਲੋਂ ਕਰਵਾਈ ਗਈ ਸਫਲ ਪਲੇਸਮੈਂਟ ਡਰਾਈਵ

ਡੀਬੀਯੂ ਦੇ ਐਗਰਿਮ ਕਲੱਬ ਵੱਲੋਂ ਕਰਵਾਈ ਗਈ ਸਫਲ ਪਲੇਸਮੈਂਟ ਡਰਾਈਵ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ, ਟਵੀਟ ਕਰ ਆਖੀ ਇਹ ਗੱਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮਾਸਟਰ ਪਰਸ਼ੋਤਮ ਬਿਲਗਾ ਦਾ ਨਾਮਜ਼ਦਗੀ ਕਾਗ਼ਜ਼ ਪੜਤਾਲ ਮੀਟਿੰਗ ਦੌਰਾਨ ਪ੍ਰਵਾਨ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮਾੜੀ ਹਾਲਤ ਭਾਜਪਾ ਦੇ ਮਾੜੇ ਕਰਮਾਂ ਦਾ ਫਲ ਹੈ: ਆਪ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

16 ਮਈ ਨੂੰ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਕਰਨਗੇ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ