Saturday, May 18, 2024  

ਪੰਜਾਬ

ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ : ਰਣਧੀਰ ਸਿੰਘ ਬੈਣੀਵਾਲ

May 04, 2024

ਚੰਡੀਗੜ੍ਹ, 4 ਮਈ :  ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਪ੍ਰੈਸ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰਦੇ ਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਆਦੇਸ਼ਾਂ ਅਨੁਸਾਰ ਲੋਕ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਬੀਰ ਸਿੰਘ ਗੜੀ ਉਮੀਦਵਾਰ ਹੋਣਗੇ। ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਕਿਹਾ ਕਿ ਇਸ ਨਾਲ ਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਪੰਜਾਬ ਵਿੱਚ ਘੋਸ਼ਿਤ ਕੀਤੇ ਜਾ ਚੁੱਕੇ ਹਨ। ਸ਼੍ਰੀ ਬੇਨੀਵਾਲ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 13 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 12 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ, ਲੁਧਿਆਣਾ ਤੋਂ ਸ੍ਰੀ ਦਵਿੰਦਰ ਸਿੰਘ ਪਨੇਸਰ ਰਾਮਗੜੀਆ, ਸ਼੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ ਅਤੇ ਖੱਡੂਰ ਸਾਹਿਬ ਤੋਂ ਇੰਜੀ ਸਤਨਾਮ ਸਿੰਘ ਤੁੜ ਪ੍ਰਮੁੱਖ ਹਨ।
ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਇਤਿਹਾਸਿਕ ਭੂਮੀ ਹੈ ਜਿਸ ਵਿੱਚ ਬਸਪਾ ਦੇ ਬਾਨੀ ਸਾਹਿਬ ਕਾਂਸ਼ੀ ਰਾਮ ਜੀ ਦੀ ਜਨਮ ਭੂਮੀ ਤੇ ਕਰਮ ਭੂਮੀ ਰੂਪਨਗਰ ਆਉਂਦੀ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਖੁਰਾਲਗੜ੍ਹ ਸਾਹਿਬ, ਖਾਲਸਾ ਪੰਥ ਦੀ ਸਾਜਨਾ ਭੂਮੀ ਸ੍ਰੀ ਅਨੰਦਪੁਰ ਸਾਹਿਬ, ਗਰੀਬ ਦਲਿਤ ਸਿੱਖ ਦੇ ਸਿਰ ਤੇ ਕਲਗੀ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਉਣ ਦੀ ਧਰਤੀ, ਮਨੂੰਵਾਦ ਦੀ ਪਹਾੜੀ ਰਾਜਿਆਂ ਦੀ ਸੋਚ ਨਾਲ ਲੜਨ ਵਾਲੇ ਗਰੀਬ ਭਾਈ ਬਚਿੱਤਰ ਸਿੰਘ ਦੀ ਧਰਤੀ, ਬਰਤਾਨੀਆ ਦੀ ਗੋਰੀ ਸਰਕਾਰ ਦੇ ਬੋਲੇ ਕੰਨ ਖੋਲਣ ਵਾਲੇ ਸ਼ਹੀਦ ਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਧਰਤੀ, ਆਦਿ ਧਰਮ ਅੰਦੋਲਨ ਦੇ ਬਾਨੀ ਬਾਬੂ ਮੰਗੂਰਾਮ ਮੰਗੋਵਾਲ ਦੀ ਧਰਤੀ, ਸੂਬਾ ਸਰਹੰਦ ਦੀ ਅਲਖ ਮੁਕਾਉਣ ਵਾਲੇ ਜੰਗ ਬਾਬਾ ਬੰਦਾ ਸਿੰਘ ਬਹਾਦਰ ਤੇ ਚੱਪੜਚਿੜੀ ਦੀ ਧਰਤੀ, ਗਿਆਨੀ ਦਿੱਤ ਸਿੰਘ ਜੀ ਦੀ ਕਰਮ ਭੂਮੀ ਅਤੇ ਗਦਰ ਲਹਿਰ ਤੋਂ ਬਾਅਦ ਪੰਜਾਬ ਵਿੱਚ ਗੋਰੀ ਸਰਕਾਰ ਖਿਲਾਫ ਚਲਦੀ ਬੱਬਰ ਅੰਦੋਲਨ ਦੀ ਭੂਮੀ ਨਵਾਂਸ਼ਹਿਰ ਇਸ ਖਿੱਤੇ ਵਿੱਚ ਆਉਂਦੀ ਹੈ। ਕੁਮਾਰੀ ਮਾਇਆਵਤੀ ਜੀ ਨੇ ਇਸ ਲੋਕ ਸਭਾ ਤੋਂ ਚੋਣ ਲੜਨ ਦੀ ਜਿੰਮੇਵਾਰੀ ਦੇ ਕੇ ਇਸ ਇਤਿਹਾਸਿਕ ਭੂਮੀ ਕੇ ਇਤਿਹਾਸ ਸਿਰਜਣ ਦੀ ਜੋ ਜਿੰਮੇਵਾਰੀ ਕੀਤੀ ਹੈ ਉਸ ਨੂੰ ਤਨਦੇਹੀ ਨਾਲ ਪੂਰਾ ਕਰਕੇ ਪਾਰਟੀ ਨੂੰ ਜੇਤੂ ਬਣਾਇਆ ਜਾਏਗਾ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਪੰਜਾਬ ਚੰਡੀਗੜ੍ਹ ਦੇ ਤਿੰਨੋਂ ਇੰਚਾਰਜ ਸ੍ਰੀ ਵਿਪੁਲ ਕੁਮਾਰ ਜੀ, ਇੰਚਾਰਜ ਵਿਧਾਇਕ ਡਾਕਟਰ ਨਛੱਤਰਪਾਲ ਜੀ, ਇੰਚਾਰਜ ਸ਼੍ਰੀ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇਰੀਆ, ਜਨਰਲ ਸਕੱਤਰ ਸ਼੍ਰੀ ਪ੍ਰਵੀਨ ਬੰਗਾ, ਜਨਰਲ ਸਕੱਤਰ ਸ਼੍ਰੀ ਗੁਰਲਾਲ ਸੈਲਾ, ਜਨਰਲ ਸਕੱਤਰ ਠੇਕੇਦਾਰ ਰਜਿੰਦਰ ਸਿੰਘ, ਠੇਕੇਦਾਰ ਬ੍ਰਿਜਪਾਲ ਚੰਡੀਗੜ੍ਹ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ (ਅ) ਨੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਦਵਿੰਦਰ ਸਿੰਘ ਖਾਨਖਾਨਾ ਨੂੰ ਪਾਰਟੀ ਚੋਂ ਕੱਢਿਆ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਇੱਟਾਂ ਮਾਰ-ਮਾਰ ਕੇ ਦੋਸਤ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਯੂ.ਪੀ. ਮੂਲ ਦਾ ਨੌਜਵਾਨ ਗ੍ਰਿਫਤਾਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

ਗੁਰੂ ਨਾਨਕ ਗਿਆਨ ਅਕੈਡਮੀ ਲੁਧਿਆਣਾ ਵਲੋੰ ਪੋਸਟਰ ਕਲਰਿੰਗ ਅਤੇ ਗੁਰਮਤਿ ਉੱਤਰ ਲੇਖਣ ਮੁਕਾਬਲੇ ਦਾ ਆਯੋਜਨ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

1 ਕਿਲੋ 500 ਗ੍ਰਾਮ ਅਫੀਮ ਤੇ ਡੱਰਗ ਮੰਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਦੇਸ਼ ਭਗਤ ਯੂਨੀਵਰਸਿਟੀ ਦੀ ਫਾਰਮੇਸੀ, ਨਰਸਿੰਗ ਤੇ ਪੈਰਾਮੈਡੀਕਲ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਡਰਾਈਵ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਡਾਕਟਰਾਂ ਨੂੰ ਦਿੱਤੀ ਗਈ ਸਿਖਲਾਈ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ: ਡਾ. ਦਵਿੰਦਰਜੀਤ ਕੌਰ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਦੇ 12 ਵਿਦਿਆਰਥੀਆਂ ਨੂੰ ਮਿਲੇ ਨੌਕਰੀ ਦੇ ਸ਼ਾਨਦਾਰ ਪੈਕੇਜ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ, ਚੇਤਨਾ, ਕਾਰਪੋਰੇਟੀਕਰਨ 'ਤੇ ਪੰਜ-ਦਿਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ